Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਲੋਹਾਰਾ ਕੋਪ੍ਰੇਟਿਵ ਸੋਸਾਇਟੀ ਦੇ ਪ੍ਰਧਾਨ ਬਣੇ ਸੁਰਦੀਪ ਸਿੰਘ ਸੀਪ, ਪਹਿਲਾਂ ਚੋਣਾਂ ਚ 11 ਚੋਂ ਆਮ ਆਦਮੀ ਪਾਰਟੀ ਦੇ 10 ਮੈਂਬਰਾਂ ਦੀ ਹੋਈ ਸੀ ਚੋਣ

ਆਮ ਆਦਮੀ ਪਾਰਟੀ ਨਾਲ ਸਬੰਧਿਤ ਸੁਰਦੀਪ ਸਿੰਘ ਸੀਪ, ਹਲਕਾ ਐਮ ਐਲ ਏ ਛੀਨਾ ਵੱਲੋਂ ਵਧਾਈ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 12 Dec 2023

ਵਿਧਾਨ ਸਭਾ ਹਲਕਾ ਦੱਖਣੀ, ਅੱਜ ਉਸ ਵੇਲੇ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਜਦੋਂ ਐਸ ਸੀ ਵਿੰਗ ਦੇ ਪ੍ਰਧਾਨ ਰਹੇ ਗੁਰਪ੍ਰੀਤ ਸਿੰਘ ਗੋਪੀ ਅਤੇ ਹਲਕਾ ਦੱਖਣੀ ਤੋਂ ਯੂਥ ਕਾਂਗਰਸ ਦੇ ਪ੍ਰਧਾਨ ਰਹੇ ਮਹਿਤਾਬ ਸਿੰਘ ਬੰਟੀ ਆਪਣੇ ਸੈਂਕੜੇ ਸਮਰਥਕਾਂ ਸਣੇ ਆਮ ਆਦਮੀ ਪਾਰਟੀ ਦੇ ਵਿੱਚ ਸ਼ਾਮਿਲ ਹੋ ਗਏ। ਇਹ ਦੋਵੇਂ ਹੀ ਕਾਂਗਰਸ ਦੇ ਸੀਨੀਅਰ ਆਗੂ ਸਨ ਅਤੇ ਪਾਰਟੀ ਦੇ ਨਾਲ ਪਿਛਲੇ 20 ਤੋਂ 25 ਸਾਲ ਤੋਂ ਜੁੜੇ ਹੋਏ ਸਨ ਪਰ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਨੂੰ ਵੇਖਦੇ ਹੋਏ ਇਹਨਾਂ ਦੋਵਾਂ ਵੱਲੋਂ ਹੀ ਪਾਰਟੀ ਚ ਸ਼ਾਮਿਲ ਹੋਣ ਦਾ ਫੈਸਲਾ ਲਿਆ ਗਿਆ।

ਇਹਨਾਂ ਦੋਵਾਂ ਦਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਬੀਬਾ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਸਵਾਗਤ ਕੀਤਾ ਗਿਆ ਅਤੇ ਪਾਰਟੀ ਦੇ ਵਿੱਚ ਬਣਦਾ ਮਾਨ ਸਨਮਾਨ ਦੇਣ ਦਾ ਵਾਅਦਾ ਕੀਤਾ ਗਿਆ। ਇਨ੍ਹਾਂ ਦੋਵਾਂ ਆਗੂਆਂ ਨੇ ਸ਼ਾਮਿਲ ਹੋਣੇ ਮੌਕੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਉਹਨਾਂ ਨੇ ਇਹ ਫੈਸਲਾ ਲਿਆ ਹੈ।

ਲੁਧਿਆਣਾ ਦੱਖਣੀ ਦੇ ਵਿੱਚ ਸਥਿਤ ਲੋਹਾਰਾ ਕੋਪ੍ਰੇਟਿਵ ਸੋਸਾਇਟੀ ਦੇ ਪ੍ਰਧਾਨ ਦੀ ਹੀ ਅੱਜ ਚੋਣ ਹੋਈ, ਆਮ ਆਦਮੀ ਪਾਰਟੀ ਦੇ ਨਾਲ ਜੁੜੇ ਹੋਏ ਸੁਰਦੀਪ ਸਿੰਘ ਸੀਪ ਸੋਸਾਇਟੀ ਦੇ ਨਵ ਨਿਯੁਕਤ ਪ੍ਰਧਾਨ ਬਣੇ। ਇਸ ਤੋਂ ਪਹਿਲਾਂ ਚੋਣਾਂ ਦੇ ਦੌਰਾਨ ਸੁਸਾਇਟੀ ਦੇ ਕੁੱਲ 11 ਮੈਂਬਰਾਂ 10 ਮੈਂਬਰ ਆਮ ਆਦਮੀ ਪਾਰਟੀ ਦੇ ਨਾਲ ਸੰਬੰਧਿਤ ਚੁਣੇ ਗਏ ਸਨ ਅਤੇ ਉਨਾਂ ਦੀ ਸਹਿਮਤੀ ਦੇ ਨਾਲ ਅੱਜ ਪ੍ਰਧਾਨ ਦੀ ਚੋਣ ਕੀਤੀ ਗਈ ਇਸ ਮੌਕੇ ਨਵ ਨਿਯੁਕਤ ਪ੍ਰਧਾਨ ਨੂੰ ਵਿਸ਼ੇਸ਼ ਤੌਰ ਤੇ ਹਲਕੇ ਦੀ ਵਿਧਾਇਕ ਬੀਬਾ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਅਤੇ ਉਹਨਾਂ ਦੇ ਟੀਮ ਵੱਲੋਂ ਵਧਾਈ ਦਿੱਤੀ ਗਈ ਅਤੇ ਨਾਲ ਹੀ ਉਮੀਦ ਕੀਤੀ ਕਿ ਉਹ ਲੋਕਾਂ ਦੀਆ ਉਮੀਦਾਂ ਤੇ ਜਰੂਰ ਖਰੇ ਉਤਰਣਗੇ।

ਇਸ ਮੌਕੇ ਨਵ ਨਿਯੁਕਤ ਪ੍ਰਧਾਨ ਨੇ ਜਿੱਥੇ ਪਾਰਟੀ ਦੇ ਕੌਮੀ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਮਾਨ ਦਾ ਧੰਨਵਾਦ ਕੀਤਾ ਉੱਥੇ ਹੀ ਹਲਕੇ ਦੀ ਵਿਧਾਇਕ ਬੀਬਾ ਰਜਿੰਦਰ ਪਾਲ ਕੌਰ ਦਾ ਵੀ ਕਹਿ ਦਿਲ ਤੋਂ ਧੰਨਵਾਦ ਕੀਤਾ। ਪਾਰਟੀ ਦੇ ਵਿੱਚ ਸ਼ਾਮਿਲ ਹੋਏ ਆਗੂਆਂ ਨੂੰ ਲੈ ਕੇ ਅਤੇ ਸੁਸਾਇਟੀ ਦੇ ਨਵੇਂ ਬਣੇ ਪ੍ਰਧਾਨ ਨੂੰ ਲੈ ਕੇ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਕਿਹਾ ਕਿ ਪਾਰਟੀ ਵੱਲ ਲੋਕਾਂ ਦਾ ਰੁਝਾਨ ਲਗਾਤਾਰ ਵੱਧ ਰਿਹਾ ਹੈ ਇਹ ਕਾਰਨ ਹੈ ਕਿ ਇੱਕ ਤੋਂ ਬਾਅਦ ਇੱਕ ਸੀਨੀਅਰ ਕਾਂਗਰਸੀ ਅਤੇ ਹੋਰ ਪਾਰਟੀਆਂ ਨਾਲ ਸੰਬੰਧਿਤ ਆਗੂ ਪਾਰਟੀ ਤੱਕ ਅਪਰੋਚ ਕਰ ਰਹੇ ਹਨ। ਕਿਉਂਕਿ ਉਹਨਾਂ ਨੂੰ ਆਪਣਾ ਭਵਿੱਖ ਆਮ ਆਦਮੀ ਪਾਰਟੀ ਦੇ ਵਿੱਚ ਹੀ ਸੁਨਹਿਰਾ ਵਿਖਾਈ ਦੇ ਰਿਹਾ ਹੈ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD