Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪਿੰਡ ਨਵਾਂਗਾਉੰ ਵਿਖੇ 24 ਏਕੜ ਪੰਚਾਇਤੀ ਜ਼ਮੀਨ ਨੂੰ ਕਬਜ਼ੇ ਤੋਂ ਮੁਕਤ ਕਰਵਾਇਆ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮੂਨਕ (ਸੰਗਰੂਰ) , 12 Dec 2023

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਸੰਗਰੂਰ ਦੇ ਕਸਬਾ ਮੂਣਕ ਨੇੜਲੇ ਪਿੰਡ ਨਵਾਂਗਾਉਂ ਵਿਖੇ 24 ਏਕੜ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਇਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਉਣ ਲਈ ਵਿੱਢੀ ਮੁਹਿੰਮ ਤਹਿਤ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਖੁਦ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾ ਕੇ ਇਸ ਮੁਹਿੰਮ ਦੀ ਅਗਵਾਈ ਕਰ ਰਹੇ ਹਨ ਜਿਸ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ।

ਪਿੰਡ ਨਵਾਂਗਾਉਂ ਵਿਖੇ ਵਿਧਾਇਕ ਲਹਿਰਾ ਸ੍ਰੀ ਬਰਿੰਦਰ ਗੋਇਲ ਦੀ ਮੌਜੂਦਗੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਇਸ ਮੁਹਿੰਮ ਸਦਕਾ ਸੂਬੇ ਵਿਚ ਹੁਣ ਤੱਕ 12000 ਏਕੜ ਤੋਂ ਵੱਧ ਜ਼ਮੀਨ ਨਾਜਾਇਜ਼ ਕਬਜ਼ੇ ਤੋਂ ਛੁਡਵਾ ਕੇ ਪੰਚਾਇਤਾਂ ਨੂੰ ਸੌਂਪੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਲਹਿਰਾ ਹਲਕੇ ਅਧੀਨ ਆਉਂਦੇ ਇਸ ਪਿੰਡ ਦੀ ਇਹ ਜ਼ਮੀਨ ਪਿਛਲੇ ਲੰਬੇ ਸਮੇਂ ਤੋਂ ਨਾਜਾਇਜ਼ ਕਬਜ਼ੇ ਹੇਠ ਸੀ ਜਿਸ ਤੋਂ ਕਬਜ਼ਾਧਾਰੀਆਂ ਨੇ ਅੱਜ ਖੁਦ ਕਬਜ਼ਾ ਛੱਡ ਦਿੱਤਾ ਹੈ।

ਉਨ੍ਹਾਂ ਦੱਸਿਆ ਕਿ ਅਗਲੇ ਸੀਜ਼ਨ ਦੌਰਾਨ ਇਸ ਜ਼ਮੀਨ ਦੀ ਖੁੱਲ੍ਹੀ ਬੋਲੀ ਕਰਵਾਈ ਜਾਵੇਗੀ ਅਤੇ ਉਸ ਸਮੇਂ ਕੋਈ ਵੀ ਸਫ਼ਲ ਬੋਲੀਕਾਰ ਚਕੋਤੇ ਉਤੇ ਇਹ ਜ਼ਮੀਨ ਲੈ ਸਕੇਗਾ। ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪੰਚਾਇਤੀ ਜ਼ਮੀਨਾਂ ਉੱਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਸਖ਼ਤ ਤਾੜਨਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮਾਮਲੇ ਪ੍ਰਤੀ ਬਹੁਤ ਗੰਭੀਰ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

ਉਨ੍ਹਾਂ ਕਿਹਾ ਕਿ ਪੰਚਾਇਤੀ ਜ਼ਮੀਨਾਂ ਉੱਪਰ ਨਾਜਾਇਜ਼ ਕਬਜ਼ੇ ਜਿਹੀਆਂ ਘਟਨਾਵਾਂ ਲਈ ਪਿਛਲੀਆਂ ਸਰਕਾਰਾਂ ਜ਼ਿੰਮੇਵਾਰ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਚਾਇਤੀ ਜ਼ਮੀਨ ਗ੍ਰਾਮ ਪੰਚਾਇਤ ਨੂੰ ਸੌਂਪ ਕੇ ਮਾਲੀਏ ਦੇ ਹੋਰ ਸਰੋਤ ਪੈਦਾ ਕਰਨ ਦੀ ਦਿਸ਼ਾ ਵਿੱਚ ਨਿਰੰਤਰ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਨਾਜਾਇਜ਼ ਕਬਜ਼ਿਆਂ ਵਿਰੁੱਧ ਮੁਹਿੰਮ ਜਾਰੀ ਰੱਖੀ ਜਾਵੇਗੀ। ਉਨ੍ਹਾਂ ਨਾਲ ਹੀ ਤਾੜਨਾ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੇ ਖ਼ਾਲੀ ਕਰਵਾਈ ਜ਼ਮੀਨ 'ਤੇ ਮੁੜ ਤੋਂ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖ਼ਿਲਾਫ਼ ਵੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਵਿਧਾਇਕ ਸ੍ਰੀ ਬਰਿੰਦਰ ਗੋਇਲ ਨੇ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ ਜੋਸ਼ੋ ਖਰੋਸ਼ ਨਾਲ ਚਲਾਈ ਜਾ ਰਹੀ ਮੁਹਿੰਮ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਭਾਗ ਦੇ ਜਾਇੰਟ ਡਾਇਰੈਕਟਰ (ਸ਼ਾਮਲਾਤ ਸੈੱਲ) ਸ. ਜਗਵਿੰਦਰਜੀਤ ਸਿੰਘ ਸੰਧੂ, ਐਸ.ਡੀ.ਐਮ. ਲਹਿਰਾ ਸ. ਸੂਬਾ ਸਿੰਘ, ਡਵੀਜ਼ਨਲ ਡਿਪਟੀ ਡਾਇਰੈਕਟਰ ਪੰਚਾਇਤ ਸ੍ਰੀ ਵਿਨੋਦ ਕੁਮਾਰ ਗਾਗਟ, ਡੀ.ਡੀ.ਪੀ.ਓ. ਸ. ਸੁਖਚੈਨ ਸਿੰਘ, ਡੀ.ਐਸ.ਪੀ. ਸ. ਪਰਮਿੰਦਰ ਸਿੰਘ, ਬੀ.ਡੀ.ਪੀ.ਓ. ਸ. ਗੁਰਤੇਗ ਸਿੰਘ, ਸਰਪੰਚ ਨਵਾਂਗਾਉਂ ਸ. ਕੁਲਵੰਤ ਸਿੰਘ ਤੇ ਪੰਚਾਇਤ ਮੈਂਬਰ ਤੇ ਪਿੰਡ ਵਾਸੀ ਹਾਜ਼ਰ ਸਨ।

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD