Thursday, 16 May 2024

 

 

ਖ਼ਾਸ ਖਬਰਾਂ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ

 

ਤੱਥਾਂ ਦੀ ਪੜਤਾਲ ਉਪਰੰਤ ਐਨ.ਓ.ਸੀ. ਜਾਰੀ ਕਰਨ ਵਿੱਚ ਕੋਈ ਵੀ ਦੇਰੀ ਨਾ ਕੀਤੀ ਜਾਵੇ: ਲਾਲ ਚੰਦ ਕਟਾਰੂਚੱਕ

ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਨੇ ਕੰਢੀ ਖੇਤਰ ਵਿੱਚ ਕੁਦਰਤੀ ਤਰੀਕੇ ਨਾਲ ਪੌਦੇ ਲਗਾਉਣ ਅਤੇ ਜੰਗਲੀ ਜੀਵ ਰੱਖਾਂ ਵਿਕਸਤ ਕਰਨ 'ਤੇ ਦਿੱਤਾ ਜ਼ੋਰ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਚੰਡੀਗੜ੍ਹ , 12 Dec 2023

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੀ ਕਾਰਜਕੁਸ਼ਲਤਾ ਵਿੱਚ ਵਾਧਾ ਕਰਨ ਅਤੇ ਇਸ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਦੇ ਉਦੇਸ਼ ਨਾਲ, ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚਕ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਲਿਆਉਣ ਅਤੇ ਇਹਨਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਾਲ ਨਾਲ ਪ੍ਰਾਪਤ ਗ੍ਰਾਂਟਾਂ ਦੀ ਸੁਚੱਜੀ ਵਰਤੋਂ ਕਰਨ ਦੇ ਨਿਰਦੇਸ਼ ਦਿੱਤੇ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਉੱਚ ਪੱਧਰੀ ਮੀਟਿੰਗ ਦੌਰਾਨ ਮੰਤਰੀ ਨੂੰ ਜਾਣੂੰ ਕਰਵਾਇਆ ਗਿਆ ਕਿ ਦਿੜ੍ਹਬਾ ਪਾਰਕ ਲਈ ਵਿਕਾਸ ਯੋਜਨਾ ਅਨੁਸਾਰ ਪਖਾਨੇ, ਚਾਰਦੀਵਾਰੀ ਦਾ ਨਿਰਮਾਣ ਕਰਨ ਦੀ ਤਜਵੀਜ਼ ਹੈ। 

ਇਸ ਤੋਂ ਇਲਾਵਾ ਲੈਂਡਸਕੇਪਿੰਗ, ਵਾਕਿੰਗ ਟਰੈਕ, ਗਾਰਡ ਕੁਆਟਰ ਵੀ ਬਣਾਏ ਜਾਣਗੇ। ਇਸ ਦੇ ਨਾਲ ਹੀ ਫਰਵਰੀ ਦੇ ਅੱਧ ਤੋਂ ਬਾਅਦ ਪੌਦੇ ਲਗਾਉਣ ਦਾ ਕੰਮ ਸ਼ੁਰੂ ਕੀਤਾ ਜਾਵੇਗਾ ਕਿਉਂਕਿ ਉਦੋਂ ਤੱਕ ਸਰਦੀਆਂ ਦਾ ਮੌਸਮ ਖਤਮ ਹੋ ਜਾਵੇਗਾ। ਜੰਗਲਾਤ ਸੰਭਾਲ ਐਕਟ, 1980 ਤਹਿਤ ਐਨ.ਓ.ਸੀਜ਼ ਦਾ ਮੁੱਦਾ ਉਠਾਉਂਦਿਆਂ ਮੰਤਰੀ ਨੇ ਹਦਾਇਤ ਕੀਤੀ ਕਿ ਤੱਥਾਂ ਦੀ ਪੜਤਾਲ ਉਪਰੰਤ ਐਨ.ਓ.ਸੀ. ਜਾਰੀ ਕਰਨ ਵਿੱਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਕਿਸੇ ਵੀ ਤਰ੍ਹਾਂ ਦੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਸੂਬੇ ਦੇ ਹਿੱਤਾਂ ਲਈ ਅਧਿਕਾਰੀਆਂ ਨੂੰ ਇੱਕ ਟੀਮ ਵਜੋਂ ਕੰਮ ਕਰਨ ਲਈ ਉਤਸ਼ਾਹਿਤ ਕਰਦਿਆਂ ਮੰਤਰੀ ਨੇ ਪਠਾਨਕੋਟ ਵਿੱਚ ਕਥਲੌਰ ਜੰਗਲੀ ਜੀਵ ਰੱਖ ਦੇ ਵਿਕਾਸ ਅਤੇ ਵਲਚਰ ਰੈਸਟੋਰੈਂਟ ਦੀ ਢੁਕਵੀਂ ਸਾਂਭ-ਸੰਭਾਲ ਤੋਂ ਇਲਾਵਾ ਕੰਢੀ ਖੇਤਰਾਂ ਵਿੱਚ ਕੁਦਰਤੀ ਤਰੀਕੇ ਨਾਲ ਪੌਦੇ ਲਗਾਉਣ ਦੇ ਵਿਕਲਪ ਤਲਾਸ਼ਣ 'ਤੇ ਜ਼ੋਰ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ, ਸੀ.ਸੀ.ਐਫ.(ਐਫ.ਸੀ.ਏ.) ਬਸੰਤਾ ਰਾਜ ਕੁਮਾਰ ਅਤੇ ਕੰਜ਼ਰਵੇਟਰ ਆਫ਼ ਫਾਰੈਸਟ (ਸਾਊਥ ਸਰਕਲ) ਅਜੀਤ ਕੁਲਕਰਨੀ ਸ਼ਾਮਿਲ ਸਨ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD