Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਪੰਜਾਬ ਫਾਰਮੇਸੀ ਕੌਂਸਲ ਦੇ ਰਜਿਸਟਰਾਰਾਂ ਦੀ ਮਿਲੀਭੁਗਤ ਨਾਲ ਧੋਖਾਧੜੀ ਰਾਹੀਂ ਡੀ-ਫਾਰਮੇਸੀ ਦੀਆਂ ਡਿਗਰੀਆਂ ਲੈਣ ਵਾਲੇ 9 ਕੈਮਿਸਟ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਸਾਰੇ ਮੁਲਜ਼ਮ ਕੈਮਿਸਟ ਪੰਜਾਬ 'ਚ ਵੱਖ-ਵੱਖ ਥਾਵਾਂ 'ਤੇ ਚਲਾ ਰਹੇ ਨੇ ਦਵਾਈਆਂ ਦੀਆਂ ਦੁਕਾਨਾਂ

Vigilance Bureau, Crime News Punjab, Punjab Police, Police, Crime News, State Vigilance Bureau

Web Admin

Web Admin

5 Dariya News

ਚੰਡੀਗੜ੍ਹ , 12 Dec 2023

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੂਬੇ ਦੇ ਕੁਝ ਨਿੱਜੀ ਫਾਰਮੇਸੀ ਕਾਲਜਾਂ ਦੀ ਮਿਲੀਭੁਗਤ ਨਾਲ ਧੋਖਾਧੜੀ ਰਾਹੀਂ ਡੀ-ਫਾਰਮੇਸੀ ਲਾਇਸੈਂਸ ਪ੍ਰਾਪਤ ਕਰਨ ਵਾਲੇ 9 ਉਮੀਦਵਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਵੱਲੋਂ ਪਹਿਲਾਂ ਹੀ ਪੰਜਾਬ ਰਾਜ ਫਾਰਮੇਸੀ ਕੌਂਸਲ (ਪੀ.ਐਸ.ਪੀ.ਸੀ.) ਦੇ ਦੋ ਸਾਬਕਾ ਰਜਿਸਟਰਾਰਾਂ ਅਤੇ ਕਰਮਚਾਰੀਆਂ ਵਿਰੁੱਧ ਪ੍ਰਾਈਵੇਟ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਗਲਤ ਦਾਖਲੇ ਕਰਨ, ਰਜਿਸਟ੍ਰੇਸ਼ਨ ਕਰਨ ਅਤੇ ਡੀ-ਫਾਰਮੇਸੀ ਲਾਇਸੈਂਸ ਜਾਰੀ ਕਰਨ ਮੌਕੇ ਬੇਨਿਯਮੀਆਂ ਕਰਨ ਦੇ ਦੋਸ਼ ਹੇਠ ਐਫ.ਆਈ.ਆਰ. ਨੰਬਰ 17 ਮਿਤੀ 8.12.2023 ਨੂੰ ਆਈ.ਪੀ.ਸੀ. ਦੀ ਧਾਰਾ 420, 465, 466, 468, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਅਪਰਾਧਿਕ ਮੁਕੱਦਮਾ ਦਰਜ ਕੀਤਾ ਗਿਆ ਹੈ। 

ਇਸ ਮਾਮਲੇ ਵਿੱਚ ਮੁਲਜ਼ਮ ਪਰਵੀਨ ਕੁਮਾਰ ਭਾਰਦਵਾਜ ਅਤੇ ਡਾ. ਤੇਜਵੀਰ ਸਿੰਘ, ਦੋਵੇਂ ਸਾਬਕਾ ਰਜਿਸਟਰਾਰ ਪੀ.ਐਸ.ਪੀ.ਸੀ. ਸਮੇਤ ਸੁਪਰਡੈਂਟ ਅਸ਼ੋਕ ਕੁਮਾਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੁਕੱਦਮੇ ਦੀ ਜਾਂਚ ਦੌਰਾਨ ਆਈ.ਪੀ.ਸੀ ਦੀ ਧਾਰਾ 409, ਅਤੇ 467 ਦੇ ਨਾਲ-ਨਾਲ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ, 8, 13(1) ਸਮੇਤ 13(2) ਵੀ ਇਸ ਕੇਸ ਵਿੱਚ ਜੋੜੀ ਗਈ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਜਾਂਚ ਵਿੱਚ ਸਾਲ 2005 ਤੋਂ 2022 ਦਰਮਿਆਨ 143 ਵਿਦਿਆਰਥੀਆਂ ਦੇ ਜਾਅਲੀ ਸਰਟੀਫਿਕੇਟਾਂ ਦਾ ਪਤਾ ਲੱਗਾ ਹੈ ਜਿਸ ਤੋਂ ਪੀ.ਐਸ.ਪੀ.ਸੀ. ਵਿੱਚ ਦਾਖਲੇ, ਰਜਿਸਟਰੇਸ਼ਨਾਂ ਅਤੇ ਸਰਟੀਫਿਕੇਟਾਂ ਵਿੱਚ ਕੀਤੀ ਘਪਲੇਬਾਜ਼ੀ ਦਾ ਖੁਲਾਸਾ ਹੁੰਦਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਮੰਗਲਵਾਰ ਨੂੰ ਇਸ ਮੁਕੱਦਮੇ ਵਿੱਚ 9 ਫਾਰਮਾਸਿਸਟਾਂ ਨੂੰ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਫਾਰਮਾਸਿਸਟ ਪ੍ਰਾਈਵੇਟ ਫਾਰਮੇਸੀ ਕਾਲਜਾਂ ਦੇ ਮਾਲਕਾਂ/ਪ੍ਰਿੰਸੀਪਲਾਂ ਰਾਹੀਂ ਪੈਸੇ ਦੇ ਕੇ ਵੱਖ-ਵੱਖ ਸੰਸਥਾਵਾਂ ਤੋਂ ਧੋਖੇ ਨਾਲ ਜਾਅਲੀ 10+2 ਪਾਸ ਸਰਟੀਫਿਕੇਟ ਅਤੇ ਡੀ-ਫਾਰਮੇਸੀ ਪਾਸ ਸਰਟੀਫਿਕੇਟ ਸਮੇਤ ਪੀ.ਐਸ.ਪੀ.ਸੀ. ਤੋਂ ਜਾਅਲੀ ਰਜਿਸਟ੍ਰੇਸ਼ਨ ਸਰਟੀਫਿਕੇਟ ਜਾਰੀ ਕਰਵਾਉਣ ਦੇ ਦੋਸ਼ੀ ਹਨ। 

ਇਸ ਸਮੇਂ ਇਹ ਸਾਰੇ ਮੁਲਜ਼ਮ ਵੱਖ ਵੱਖ ਥਾਂਵਾਂ ਤੇ ਮੈਡੀਕਲ ਦੀਆਂ ਦੁਕਾਨਾਂ ਚਲਾ ਰਹੇ ਹਨ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਨਾਲ ਖੇਡ ਰਹੇ ਹਨ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਵਿੱਚ ਉਮੇਸ਼ ਕੁਮਾਰ ਵਾਸੀ ਕਸਬਾ ਭਾਦਸੋਂ ਜ਼ਿਲ੍ਹਾ ਪਟਿਆਲਾ, ਮੁਹੰਮਦ ਅਸਲਮ ਵਾਸੀ ਮਾਲੇਰਕੋਟਲਾ ਸ਼ਹਿਰ, ਅਬਦੁਲ ਸਤਾਰ ਵਾਸੀ ਪਿੰਡ ਲਸੋਈ ਜ਼ਿਲ੍ਹਾ ਮਾਲੇਰਕੋਟਲਾ, ਮੁਹੰਮਦ ਮਨੀਰ ਵਾਸੀ ਪਿੰਡ ਬਿੰਜੋਕੇ ਖੁਰਦ ਜ਼ਿਲ੍ਹਾ ਮਾਲੇਰਕੋਟਲਾ, ਗੁਰਦੀਪ ਸਿੰਘ ਵਾਸੀ ਮੰਡੀ ਗੋਬਿੰਦਗੜ੍ਹ, ਪੁਨੀਤ ਸ਼ਰਮਾ ਵਾਸੀ ਬਹਾਦਰਗੜ੍ਹ ਜ਼ਿਲ੍ਹਾ ਪਟਿਆਲਾ, ਰਵਿੰਦਰ ਕੁਮਾਰ ਵਾਸੀ ਪਿੰਡ ਚੱਪੜ ਜ਼ਿਲ੍ਹਾ ਪਟਿਆਲਾ, ਅਸ਼ੋਕ ਕੁਮਾਰ ਵਾਸੀ ਬਰਨਾਲਾ ਸ਼ਹਿਰ ਅਤੇ ਮਨਿੰਦਰ ਸਿੰਘ ਵਾਸੀ ਰਾਹੋਂ ਰੋਡ, ਲੁਧਿਆਣਾ ਸ਼ਾਮਲ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਸਾਰੇ ਮੁਲਜ਼ਮਾਂ ਨੇ ਮਿਲੀਭੁਗਤ ਨਾਲ ਆਪਣੀਆਂ ਡੀ-ਫਾਰਮੇਸੀ ਦੀਆਂ ਡਿਗਰੀਆਂ ਜਿੰਨਾਂ ਪ੍ਰਾਈਵੇਟ ਕਾਲਜਾਂ ਤੋਂ ਹਾਸਲ ਕੀਤੀਆਂ ਹਨ ਉੱਨਾਂ ਵਿੱਚ ਪੰਜਾਬ ਮਲਟੀਪਰਪਜ਼ ਮੈਡੀਕਲ ਇੰਸਟੀਚਿਊਟ ਸ਼ਹਿਣਾ, ਜਿਲਾ ਬਰਨਾਲਾ, ਲਾਰਡ ਕ੍ਰਿਸ਼ਨਾ ਕਾਲਜ ਆਫ਼ ਫਾਰਮੇਸੀ, ਲਹਿਰਾਗਾਗਾ, ਜ਼ਿਲ੍ਹਾ ਸੰਗਰੂਰ, ਓਂਕਾਰ ਕਾਲਜ ਆਫ਼ ਫਾਰਮੇਸੀ ਸਜੂਮਾ, ਤਹਿਸੀਲ ਸੁਨਾਮ, ਜ਼ਿਲ੍ਹਾ ਸੰਗਰੂਰ, ਮਾਂ ਸਰਸਵਤੀ ਕਾਲਜ ਆਫ਼ ਫਾਰਮੇਸੀ ਅਬੋਹਰ, ਜ਼ਿਲ੍ਹਾ ਫ਼ਾਜ਼ਿਲਕਾ, ਜੀ.ਐਚ.ਜੀ. ਕਾਲਜ ਆਫ਼ ਫਾਰਮੇਸੀ, ਰਾਏਕੋਟ, ਜ਼ਿਲ੍ਹਾ ਲੁਧਿਆਣਾ ਅਤੇ ਲਾਲਾ ਲਾਜਪਤ ਰਾਏ ਕਾਲਜ ਆਫ ਫਾਰਮੇਸੀ, ਜ਼ਿਲ੍ਹਾ ਮੋਗਾ ਸ਼ਾਮਲ ਹਨ। 

ਉਨ੍ਹਾਂ ਅੱਗੇ ਦੱਸਿਆ ਕਿ ਫੜੇ ਗਏ ਸਾਰੇ ਮੁਲਜ਼ਮਾਂ ਨੂੰ ਭਲਕੇ ਸਥਾਨਕ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬੁਲਾਰੇ ਨੇ ਅੱਗੇ ਦੱਸਿਆ ਕਿ ਡੀ-ਫਾਰਮੇਸੀ ਸੰਸਥਾਵਾਂ ਵਿੱਚ ਖਾਲੀ ਪਈਆਂ ਸੀਟਾਂ ਨੂੰ ਭਰਨ ਲਈ ਪ੍ਰਾਈਵੇਟ ਕਾਲਜਾਂ ਦੇ ਮਾਲਕਾਂ ਨੇ ਕਥਿਤ ਤੌਰ 'ਤੇ ਉਪਰੋਕਤ ਮੁਲਜ਼ਮ ਰਜਿਸਟਰਾਰਾਂ ਅਤੇ ਪੀ.ਐਸ.ਪੀ.ਸੀ. ਦੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਲਾਜ਼ਮੀ ਮਾਈਗ੍ਰੇਸ਼ਨ ਸਰਟੀਫਿਕੇਟ ਪ੍ਰਾਪਤ ਕੀਤੇ ਬਿਨਾਂ ਰਿਸ਼ਵਤ ਲੈ ਕੇ ਦੂਸਰੇ ਰਾਜਾਂ ਦੇ ਵਿਦਿਆਰਥੀਆਂ ਨੂੰ ਦਾਖਲ ਕੀਤਾ ਸੀ। 

ਇਸ ਤੋਂ ਇਲਾਵਾ, ਕਈ ਵਿਦਿਆਰਥੀਆਂ ਨੇ ਪ੍ਰਾਈਵੇਟ ਤੌਰ 'ਤੇ ਮੈਡੀਕਲ ਜਾਂ ਨਾਨ-ਮੈਡੀਕਲ ਸਟ੍ਰੀਮਾਂ ਵਿਚ ਲੋੜੀਂਦੀਆਂ 10+2 ਵਿਦਿੱਅਕ ਯੋਗਤਾਵਾਂ ਜ਼ਰੀਏ ਡੀ-ਫਾਰਮੇਸੀ ਕੋਰਸ ਵਿਚ ਦਾਖਲਾ ਪ੍ਰਾਪਤ ਕੀਤਾ, ਜਦੋਂ ਕਿ ਇਹ ਵਿੱਦਿਅਕ ਯੋਗਤਾ ਰੈਗੂਲਰ ਕਲਾਸਾਂ ਅਤੇ ਸਾਇੰਸ ਪ੍ਰੈਕਟੀਕਲ ਦੇ ਕੇ ਹਾਸਲ ਕਰਨੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ. ਦੇ ਹੋਰ ਅਧਿਕਾਰੀਆਂ, ਕਰਮਚਾਰੀਆਂ ਅਤੇ ਕਲਰਕਾਂ ਦੇ ਨਾਲ-ਨਾਲ ਪ੍ਰਾਈਵੇਟ ਕਾਲਜਾਂ ਨਾਲ ਸਬੰਧਤ ਵਿਅਕਤੀਆਂ ਦੀਆਂ ਭੂਮਿਕਾਵਾਂ ਦੀ ਜਾਂਚ ਲਈ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD