Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਇਸ ਵਾਰ ਮਾਘੀ ਮੇਲਾ ਹੋਵੇਗਾ ਪਲਾਸਟਿਕ ਕਚਰੇ ਤੋਂ ਮੁਕਤ ਡਿਪਟੀ ਕਮਿਸ਼ਨਰ ਵੱਲੋਂ ਮੇਲੇ ਦੀਆਂ ਤਿਆਰੀਆਂ ਦਾ ਜਾਇਜਾ

DC Sri Mukatsar Sahib, Dr. Ruhee Dugg, Sri Mukatsar Sahib, Deputy Commissioner Sri Mukatsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 13 Dec 2023

Last updated on: Dec 13, 2023, 00:00 IST

ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸਕ ਮਾਘੀ ਮੇਲਾ ਇਸ ਵਾਰ ਪਲਾਸਟਿਕ ਮੁਕਤ ਰੱਖਣ ਦਾ ਟੀਚਾ ਜਿ਼ਲ੍ਹਾ ਪ੍ਰਸ਼ਾਸਨ ਨੇ ਮਿੱਥਿਆ ਹੈ। ਇਹ ਗੱਲ ਜਿ਼ਲ੍ਹੇ ਦੇ ਡਿਪਟੀ ਕਮਿਸ਼ਨਰ ਡਾ: ਰੂਹੀ ਦੁੱਗ ਆਈਏਐਸ ਨੇ ਮੇਲੇ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਰੱਖੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਆਖੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਦੇ ਗੌਰਵਸ਼ਾਲੀ ਇਤਿਹਾਸ ਤੋਂ ਪ੍ਰੇਰਿਤ ਮਾਘੀ ਦੇ ਦਿਨ ਲੱਗਣ ਵਾਲੇ ਜੋੜ ਮੇਲੇ ਨੂੰ ਪਲਾਸਟਿਕ ਕਚਰੇ ਤੋਂ ਮੁਕਤ ਕਰਕੇ ਸਾਡੇ ਗੁਰੂ ਸਾਹਿਬਾਨ ਵੱਲੋਂ ਕੁਦਰਤ ਦੀ ਸੰਭਾਲ ਕਰਨ ਦੇ ਦਿੱਤੇ ਸੰਦੇਸ਼ ਦੀ ਪਾਲਣਾ ਕੀਤੀ ਜਾਵੇਗੀ।

ਉਨ੍ਹਾਂ ਨੇ ਨਗਰ ਕੌਂਸਲ ਨੂੰ ਕਿਹਾ ਕਿ ਇਸ ਸਬੰਧੀ ਪਹਿਲਾਂ ਤੋਂ ਹੀ ਸਬੰਧਤ ਧਿਰਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਨੇ ਸ਼ਹਿਰ ਵਾਸੀਆਂ ਅਤੇ ਲੰਗਰ ਲਗਾਉਣ ਵਾਲੀਆਂ ਕਮੇਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਜਿ਼ਲ੍ਹਾ ਪ੍ਰਸ਼ਾਸਨ ਦੇ ਇਸ ਸੰਕਲਪ ਵਿਚ ਸਾਥ ਦੇਣ। ਉਨ੍ਹਾਂ ਨੇ ਕਿਹਾ ਕਿ ਗੈਰ ਸਰਕਾਰੀ ਸਮਾਜਿਕ ਸੰਗਠਨਾਂ ਤੋਂ ਵੀ ਇਸ ਵਿਚ ਮਦਦ ਲਈ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਪਲਾਸਟਿਕ ਕਚਰਾ ਸਾਡੇ ਚੌਗਿਰਦੇ ਲਈ ਵੱਡਾ ਖਤਰਾ ਹੈ ਅਤੇ ਇਹ ਸਦੀਆਂ ਤੱਕ ਨਸ਼ਟ ਨਹੀਂ ਹੁੰਦਾ ਅਤੇ ਸਾਡੇ ਵਾਤਾਵਰਨ ਨੂੰ ਪ੍ਰਦੁਸਿ਼ਤ ਕਰਦਾ ਰਹਿੰਦਾ ਹੈ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਹੋਰ ਦੱਸਿਆ ਕਿ ਮੇਲੇ ਦੌਰਾਨ ਸ਼ਹਿਰ ਨੂੰ 7 ਸੈਕਟਰਾਂ ਵਿਚ ਵੰਡ ਕੇ ਮੇਲੇ ਦੇ ਪ੍ਰਬੰਧ ਕੀਤੇ ਜਾਣਗੇ। ਇਸ ਲਈ 8 ਆਰਜੀ ਪਾਰਕਿੰਗ ਅਤੇ 7 ਆਰਜੀ ਬੱਸ ਅੱਡੇ ਵੀ ਬਣਨਗੇ। ਉਨ੍ਹਾਂ ਨੇ ਸਬੰਧਤ ਵਿਭਾਗਾਂ ਨੂੰ ਸਾਰੀਆਂ ਤਿਆਰੀਆਂ ਅਗੇਤੇ ਤੌਰ ਤੇ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਨੇ ਨਗਰ ਕੌਂਸਲ ਨੂੰ ਸਟਰੀਟ ਲਾਈਟਾਂ ਦਰੁਸਤ ਕਰਨ ਲਈ ਵੀ ਕਿਹਾ। ਬੈਠਕ ਵਿਚ ਏਡੀਸੀ ਜਨਰਲ ਸ: ਕੰਵਰਜੀਤ ਸਿੰਘ, ਏਡੀਸੀ ਡੀ ਮਨਮੋਹਨ ਸਿੰਘ, ਐਸਡੀਐਮ ਮਲੋਟ ਡਾ: ਸੰਜੀਵ ਕੁਮਾਰ ਵੀ ਹਾਜਰ ਸਨ।

ਸਵੈ ਸਹਾਇਤਾ ਸਮੂਹਾਂ ਵੱਲੋਂ ਵੀ ਲਗਾਏ ਜਾਣਗੇ ਸਟਾਲ

ਮਾਘੀ ਮੇਲੇ ਵਿਚ ਸਵੈ ਸਹਾਇਤਾ ਸਮੂਹਾਂ ਅਤੇ ਛੋਟੇ ਦਸਤਕਾਰਾਂ ਦੀ ਮਦਦ ਲਈ ਉਨ੍ਹਾਂ ਨੂੰ ਵੀ ਆਪਣੇ ਸਟਾਲ ਲਗਾਉਣ ਦੀ ਆਗਿਆ ਦਿੱਤੀ ਜਾਵੇਗੀ। ਇਸ ਲਈ ਪੰਜਾਬ ਭਰ ਤੋਂ ਸਵੈ ਸਹਾਇਤਾ ਸਮੂਹ ਅਤੇ ਦਸਤਕਾਰ ਆਪਣੇ ਸਟਾਲ ਲਗਾਉਣ ਲਈ ਇਸ ਵਾਰ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚਣਗੇ। ਇਸ ਤਰਾਂ ਨਾਲ ਸਵੈ ਸਹਾਇਤਾ ਸਮੂਹਾਂ ਨੂੰ ਪ੍ਰ਼ਸ਼ਾਸਨ ਦੇ ਇਸ ਫੈਸਲੇ ਨਾਲ ਵੱਡੀ ਰਾਹਤ ਮਿਲੇਗੀ।

 

Tags: DC Sri Mukatsar Sahib , Dr. Ruhee Dugg , Sri Mukatsar Sahib , Deputy Commissioner Sri Mukatsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD