Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਰਣਬੀਰ ਭੁੱਲਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਯਾਤਰੀ ਬੱਸ ਨੂੰ ਦਿੱਤੀ ਹਰੀ ਝੰਡੀ

ਫਿਰੋਜ਼ਪੁਰ ਤੋਂ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ

Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab, Mukh Mantri Tirath Yatra

Web Admin

Web Admin

5 Dariya News

ਫਿਰੋਜ਼ਪੁਰ , 12 Dec 2023

Last updated on: Dec 12, 2023, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ  ਵਿਧਾਨ ਸਭਾ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਹਲਕੇ ਕੇ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦਿੱਤੀ। ਫਿਰੋਜ਼ਪੁਰ ਤੋਂ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕਰਨ ਮੌਕੇ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਮੁਫ਼ਤ ਸਫ਼ਰ ਦੀ ਸਹੂਲਤ ਮਿਲੇਗੀ। 

ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਕਰੇਗੀ।ਸ. ਭੁੱਲਰ ਨੇ ਦੱਸਿਆ ਕਿ ਇਸ ਸਕੀਮ ਤਹਿਤ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸੰਗਤ ਨੂੰ ਸ੍ਰੀ ਆਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ (ਤਲਵੰਡੀ ਸਾਬੋ) ਲਈ ਦੀ ਯਾਤਰਾ ਕਰਵਾਈ ਜਾਵੇਗੀ। ਅੱਜ ਪਹਿਲੇ ਦਿਨ ਇਹ ਬੱਸ ਸ੍ਰੀ ਆਨੰਦਪੁਰ ਸਾਹਿਬ ਜਾਵੇਗੀ ਅਤੇ ਦੂਜੇ ਦਿਨ ਸ੍ਰੀ ਦਮਦਮਾ ਸਾਹਿਬ ਜਾਵੇਗੀ ਅਤੇ ਕੱਲ੍ਹ ਸ਼ਾਮ ਨੂੰ ਫਿਰੋਜ਼ਪੁਰ ਵਾਪਸ ਆਵੇਗੀ। ਇਸ ਮੌਕੇ ਬੱਸ ਤੇ ਜਾਣ ਵਾਲੇ ਯਾਤਰੀਆਂ ਦਾ ਮੈਡੀਕਲ ਵੀ ਕੀਤਾ ਗਿਆ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਵਾਲੇ ਬੈਗ ਜਿਸ ਵਿੱਚ ਲੋੜੀਂਦੀਆਂ ਵਸਤੂਆਂ ਹਨ ਉਹ ਯਾਤਰੀਆਂ ਨੂੰ ਮੁਹੱਈਆ ਕੀਤੀਆਂ ਗਈਆਂ। ਇਸ ਦੌਰਾਨ ਵਿਧਾਇਕ ਸ. ਭੁੱਲਰ ਅਤੇ ਉਨ੍ਹਾਂ ਦੀ ਸੁਪੱਤਨੀ ਡਾ. ਅਮਨਦੀਪ ਕੌਰ ਵਲੋਂ ਸਾਰੀ ਸੰਗਤ ਨੂੰ ਚਾਹ, ਸਮੌਸਿਆ ਅਤੇ ਮਠਿਆਈ ਦਾ ਲੰਗਰ ਵਰਤਾਇਆ ਗਿਆ।

ਇਸ ਮੌਕੇ ਤਹਿਸੀਲਦਾਰ ਸ੍ਰੀ ਪ੍ਰਦੀਪ ਕੁਮਾਰ, ਜ਼ਿਲ੍ਹਾ ਮੈਨੇਜਰ ਪੰਜਾਬ ਰੋਡਵੇਜ਼ ਸ੍ਰੀ ਪਰਮਜੀਤ ਸਿੰਘ, , ਸ੍ਰੀ ਬਲਦੇਵ ਮੱਲੀ, ਸ੍ਰੀ ਨੇਕ ਪ੍ਰਤਾਪ ਸਿੰਘ, ਸ੍ਰੀ ਅਮਰਿੰਦਰ ਸਿੰਘ, ਸ੍ਰੀ ਰਾਜ ਬਹਾਦਰ ਸਿੰਘ, ਸ੍ਰੀ ਗਗਨ, ਸ੍ਰੀ ਪ੍ਰਗਟ ਸਿੰਘ, ਸ੍ਰੀ ਹਿਮਾਂਸ਼ੂ ਠੱਕਰ, ਸ੍ਰੀ ਗੁਰਭੇਜ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।         

 

Tags: Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab , Mukh Mantri Tirath Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD