Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਸ਼ਰਧਾਲੂਆਂ ਦਾ ਪਹਿਲਾ ਜੱਥਾ ਮੋਹਾਲੀ ਤੋਂ ਅੰਮ੍ਰਿਤਸਰ-ਤਲਵੰਡੀ ਸਾਬੋ ਧਾਰਮਿਕ ਸਰਕਟ ਲਈ ਰਵਾਨਾ

ਡੇਰਾਬੱਸੀ ਹਲਕੇ ਤੋਂ ਦੂਜਾ ਜੱਥਾ ਭਲਕੇ ਗੁਰਦੁਆਰਾ ਨਾਭਾ ਸਾਹਿਬ ਤੋਂ ਰਵਾਨਾ ਹੋਵੇਗਾ

Mukh Mantri Tirath Yatra, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ.ਨਗਰ , 12 Dec 2023

Last updated on: Dec 12, 2023, 00:00 IST

ਐਸ.ਏ.ਐਸ.ਨਗਰ ਜ਼ਿਲ੍ਹੇ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਮੋਹਾਲੀ ਹਲਕੇ ਦੇ 43 ਸ਼ਰਧਾਲੂਆਂ ਦਾ ਪਹਿਲਾ ਜੱਥਾ ਮੰਗਲਵਾਰ ਨੂੰ ਅੰਮ੍ਰਿਤਸਰ-ਤਲਵੰਡੀ ਸਾਬੋ ਧਾਰਮਿਕ ਸਰਕਟ ਦੇ ਦਰਸ਼ਨਾਂ ਲਈ ਰਵਾਨਾ ਹੋਇਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਸ਼ਰਧਾਲੂਆਂ ਨੂੰ ਗੁਰਦੁਆਰਾ ਸਿੰਘ ਸ਼ਹੀਦਾਂ, ਸੋਹਾਣਾ, ਮੋਹਾਲੀ ਤੋਂ ਰਵਾਨਾ ਕੀਤਾ ਗਿਆ। ਉਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਵਿਅਕਤੀਗਤ ਕਿੱਟਾਂ ਕੰਬਲ, ਚਾਦਰ, ਸਿਰਹਾਣਾ, ਤੌਲੀਆ, ਛੱਤਰੀ, ਜਾਪ ਮਾਲਾ ਅਤੇ ਟਾਇਲਟਰੀ ਕਿੱਟਾਂ ਵੀ ਦਿੱਤੀਆਂ ਗਈਆਂ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸਾਂ ਰਾਹੀਂ ਸ਼ਰਧਾਲੂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਦਮਦਮਾ ਸਾਹਿਬ, ਸ੍ਰੀ ਵੈਸ਼ਨੋ ਦੇਵੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਮਾਤਾ ਜਵਾਲਾ ਜੀ, ਸਾਲਾਸਰ ਧਾਮ, ਖਾਟੂ ਸ਼ਿਆਮ ਜੀ ਅਤੇ ਹੋਰ ਧਾਰਮਿਕ ਮਹੱਤਤਾ ਵਾਲੇ ਸਥਾਨਾਂ ਦੇ ਦਰਸ਼ਨ ਕਰ ਸਕਣਗੇ।ਇਸ ਤੋਂ ਇਲਾਵਾ ਰੇਲ ਗੱਡੀਆਂ ਰਾਹੀਂ ਸ਼ਰਧਾਲੂ ਸ੍ਰੀ ਹਜ਼ੂਰ ਸਾਹਿਬ ਅਤੇ ਸ੍ਰੀ ਪਟਨਾ ਸਾਹਿਬ, ਵਾਰਾਣਸੀ, ਮਥੁਰਾ, ਅਜਮੇਰ ਸ਼ਰੀਫ ਅਤੇ ਹੋਰ ਸਥਾਨਾਂ ਦੇ ਦਰਸ਼ਨ ਕਰ ਸਕਣਗੇ।

ਉਨ੍ਹਾਂ ਅੱਗੇ ਕਿਹਾ ਕਿ ਏ.ਸੀ. ਬੱਸਾਂ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਤੱਕ ਪਹੁੰਚਾਉਣਗੀਆਂ ਅਤੇ ਰਹਿਣ-ਸਹਿਣ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਨੇ ਅੱਗੇ ਕਿਹਾ ਕਿ ਬੱਸ ਵਿੱਚ ਸਵਾਰ ਹੋਣ ਤੋਂ ਪਹਿਲਾਂ ਹਰੇਕ ਸ਼ਰਧਾਲੂ ਦੀ ਪੂਰੀ ਮੈਡੀਕਲ ਜਾਂਚ ਵੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਹਰੇਕ ਹਲਕੇ ਵਿੱਚੋਂ ਤੀਰਥ ਯਾਤਰਾ ਲਈ ਅੱਠ-ਅੱਠ ਬੱਸਾਂ ਰਵਾਨਾ ਹੋਣਗੀਆਂ ਅਤੇ ਸ਼ਰਧਾਲੂਆਂ ਨੂੰ ਯਾਤਰਾ ਲਈ ਇੱਕ ਪੈਸਾ ਵੀ ਨਹੀਂ ਦੇਣਾ ਪਵੇਗਾ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦਾ ਦੂਜਾ ਜੱਥਾ ਡੇਰਾਬੱਸੀ ਹਲਕੇ ਦੇ ਗੁਰਦੁਆਰਾ ਨਾਭਾ ਸਾਹਿਬ, ਜ਼ੀਰਕਪੁਰ ਤੋਂ ਭਲਕੇ ਅੰਮ੍ਰਿਤਸਰ ਲਈ ਰਵਾਨਾ ਹੋਵੇਗਾ।

ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਹ ਪਹਿਲਕਦਮੀ ਸਮਾਜ ਦੇ ਇੱਕ ਵੱਡੇ ਵਰਗ ਨੂੰ, ਜੋ ਕਿ ਕਿਸੇ ਕਾਰਨ ਕਰਕੇ ਪਵਿੱਤਰ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ, ਨੂੰ ਦੇਸ਼ ਭਰ ਵਿੱਚ ਇਨ੍ਹਾਂ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਪਹਿਲ ਦੇ ਆਧਾਰ 'ਤੇ ਲਿਆ ਜਾਵੇਗਾ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੀਰਥ ਯਾਤਰਾ ਰੂਟ 'ਤੇ ਸਥਿਤ ਸਰਕਾਰੀ ਹਸਪਤਾਲਾਂ ਨੂੰ ਪਹਿਲਾਂ ਹੀ ਅਲਰਟ 'ਤੇ ਰੱਖਿਆ ਗਿਆ ਹੈ।

 

Tags: Mukh Mantri Tirath Yatra , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD