Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕ੍ਰਿਕੇਟ ਅੰਡਰ 14 ਸਾਲ ਲੜਕੀਆਂ ਦੇ ਦੂਜੇ ਦਿਨ ਹੋਏ ਰੌਚਕ ਮੁਕਾਬਲੇ

ਬਰਨਾਲਾ ਤੇ ਲੁਧਿਆਣਾ ਅਤੇ ਪਟਿਆਲਾ ਤੇ ਫਰੀਦਕੋਟ ‘ਚ ਹੋਣਗੇ ਸੈਮੀਫਾਈਨਲ ਮੈਚ

Sports News, 67th Punjab State School Games, Baranala

Web Admin

Web Admin

5 Dariya News

ਬਰਨਾਲਾ , 13 Dec 2023

ਇੱਥੇ ਟਰਾਈਡੈਂਟ ਗਰੱਪ ਅਤੇ ਆਰੀਆ ਭੱਟ ਕੈਂਪਸ ਵਿੱਚ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ (ਕ੍ਰਿਕੇਟ ਅੰਡਰ 14 ਸਾਲ ਲੜਕੀਆਂ) ਵਿੱਚ ਅੱਜ ਰੌਚਕ ਮੁਕਾਬਲੇ ਵੇਖਣ ਨੂੰ ਮਿਲੇ। ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਨ ਲਈ ਡੀ.ਐਮ. ਸਪੋਰਟਸ ਸਿਮਰਦੀਪ ਸਿੰਘ ਸਿੱਧੂ, ਹੈਡ ਮਾਸਟਰ ਜਸਵਿੰਦਰ ਸਿੰਘ ਅਤੇ ਹੈਡ ਮਾਸਟਰ ਰਾਜੇਸ਼ ਗੋਇਲ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਜ਼ਿਲ੍ਹਾ ਸਿੱਖਿਆ ਅਫ਼ਸਰ ਸਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਨਾਕ–ਆਊਟ ਦੇ ਆਧਾਰ ‘ਤੇ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਦੂਜੇ ਦਿਨ ਹੋਏ ਕੁਆਰਟਰ ਫਾਈਨਲ ਮੈਚਾਂ ਦੌਰਾਨ ਪਟਿਆਲਾ ਨੇ ਜਲੰਧਰ ਨੂੰ 81 ਦੌੜਾਂ ਨਾਲ ਹਰਾਇਆ। 

ਪਟਿਆਲਾ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 4 ਵਿਕਟਾਂ ਦੇ ਨੁਕਸਾਨ ‘ਤੇ 100 ਦੌੜਾ ਬਣਾਈਆਂ ਸਨ, ਪਰ ਜਲੰਧਰ ਦੀ ਪੂਰੀ ਟੀਮ 19 ਦੌੜਾਂ ‘ਤੇ ਸਿਮਟ ਗਈ। ਪਟਿਆਲਾ ਵੱਲੋਂ ਦਿਸ਼ਾ ਨੇ 22 ਦੌੜਾਂ ਦਾ ਯੋਗਦਾਨ ਪਾਇਆ ਜਦਕਿ ਪਟਿਆਲਾ ਕਨਿਸ਼ਕਾ ਨੇ 2 ਵਿਕਟਾਂ ਹਾਸਲ ਕੀਤੀਆਂ। ਦੂਸਰੇ ਕੁਆਰਟਰ ਵਿੱਚ ਬਰਨਾਲਾ ਨੇ ਮਾਨਸਾ ਨੂੰ 9 ਵਿਕਟਾਂ ਨਾਲ ਹਰਾਇਆ। ਮਾਨਸਾ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 7 ਵਿਕਟਾਂ ਦੇ ਨੁਕਸਾਨ ਬਦਲੇ 36 ਦੌੜਾਂ ਬਣਾਈਆਂ ਸਨ। 

ਬਰਨਾਲਾ ਦੀ ਟੀਮ ਨੇ ਇਹ ਟੀਚਾ 1 ਵਿਕਟ ਗੁਆ ਕੇ ਪੂਰਾ ਕਰ ਲਿਆ। ਸਾਹਿਬਜਾਦਾ ਅਜੀਤ ਸਿੰਘ ਨਗਰ ਅਤੇ ਫਰੀਦਕੋਟ ਦਰਮਿਆਨ ਹੋਏ ਮੈਚ ਦਾ ਫੈਸਲਾ ਸੁਪਰ ਓਵਰ ਰਾਹੀਂ ਹੋਇਆ ਅਤੇ ਫਰੀਦਕੋਟ ਦੀ ਟੀਮ 8 ਦੌੜਾਂ ਨਾਲ ਜੇਤੂ ਰਹੀ। ਸਾਹਿਬਜਾਦਾ ਅਜੀਤ ਸਿੰਘ ਨਗਰ ਨੇ ਪਹਿਲਾਂ ਬੱਲੇਬਾਜੀ ਕਰਕੇ 10 ੳਵਰਾਂ ‘ਚ 81 ਦੌੜਾਂ ਬਣਾਈਆਂ ਸਨ। ਫਰੀਦਕੋਟ ਦੀ ਟੀਮ ਨੇ ਵੀ ਨਿਰਧਾਤ ਓਵਰਾਂ ‘ਚ 81 ਦੌੜਾਂ ਬਣਾਈਆਂ। ਫਰੀਦਕੋਟ ਵੱਲੋਂ ਕਿਰਨ ਨੇ 24 ਦੌੜਾਂ ਦਾ ਯੋਗਦਾਨ ਪਾਇਆ। ਸੈਮੀਫਾਈਨਲ ਮੈਚ ਬਰਨਾਲਾ ਤੇ ਲੁਧਿਆਣਾ ਅਤੇ ਪਟਿਆਲਾ ਤੇ ਫਰੀਦਕੋਟ ਦੀਆਂ ਟੀਮਾਂ ਦਰਮਿਆਨ ਹੋਵੇਗਾ। 

ਇਸ ਮੌਕੇ ਬਲਜਿੰਦਰ ਸਿੰਘ, ਰਜਿੰਦਰ ਸਿੰਘ, ਇੰਦਰਜੀਤ ਸਿੰਘ, ਮੱਲ ਸਿੰਘ, ਜਸਮੇਲ ਸਿੰਘ, ਦਲਜੀਤ ਸਿੰਘ, ਹਰਭਜਨ ਸਿੰਘ, ਵਿਕਾਸ ਗੋਇਲ, ਅਮਰਜੀਤ ਸਿੰਘ, ਲਖਵਿੰਦਰ ਸਿੰਘ, ਰਾਜਿੰਦਰ ਸਿੰਘ, ਮਨਜਿੰਦਰ ਸਿੰਘ, ਰਮਨਦੀਪ ਸਿੰਘ, ਲਖਵੀਰ ਸਿੰਘ, ਹਰਜੀਤ ਸਿੰਘ, ਰੁਪਿੰਦਰ ਕੌਰ, ਪਰਵਿੰਦਰ ਕੌਰ, ਸਵਿਤਾ ਰਾਣੀ, ਹਰਮੇਲ ਸਿੰਘ, ਪਰਮਜੀਤ ਕੌਰ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ ਸਮੇਤ ਵੱਖ–ਵੱਖ ਜ਼ਿਲ੍ਹਿਆਂ ਦੇ ਟੀਮ ਇੰਚਾਰਜ, ਕੋਚ, ਸ਼ਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ।

 

Tags: Sports News , 67th Punjab State School Games , Baranala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD