Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

Mukh Mantri Tirath Yatra : ਜ਼ੀਰਕਪੁਰ (ਡੇਰਾਬੱਸੀ ਹਲਕਾ) ਤੋਂ ਧਾਰਮਿਕ ਯਾਤਰਾ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਦੂਜਾ ਜੱਥਾ ਰਵਾਨਾ

ਸ਼ਰਧਾਲੂਆਂ ਨੇ ਇਸ ਪਹਿਲਕਦਮੀ ਲਈ ਭਗਵੰਤ ਸਿੰਘ ਮਾਨ ਸਰਕਾਰ ਦਾ ਧੰਨਵਾਦ ਪ੍ਰਗਟਾਇਆ

Mukh Mantri Tirath Yatra, Zirakpur, Himanshu Gupta, Derabassi

Web Admin

Web Admin

5 Dariya News

ਜ਼ੀਰਕਪੁਰ , 13 Dec 2023

Last updated on: Dec 13, 2023, 00:00 IST

ਜ਼ਿਲ੍ਹਾ ਐਸ.ਏ.ਐਸ.ਨਗਰ ਤੋਂ 43 ਸ਼ਰਧਾਲੂਆਂ ਦਾ ਦੂਜਾ ਜੱਥਾ ਅੱਜ ਗੁਰਦੁਆਰਾ ਨਾਭਾ ਸਾਹਿਬ ਜ਼ੀਰਕਪੁਰ ਤੋਂ ਅੰਮ੍ਰਿਤਸਰ-ਤਲਵੰਡੀ ਸਾਬੋ ਸਰਕਟ ਦੀ ਧਾਰਮਿਕ ਯਾਤਰਾ ਲਈ ਰਵਾਨਾ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ, ਡੇਰਾਬੱਸੀ, ਹਿਮਾਂਸ਼ੂ ਗੁਪਤਾ ਨੇ ਦੱਸਿਆ ਕਿ ਡੇਰਾਬੱਸੀ ਹਲਕੇ ਤੋਂ ਤੀਰਥ ਯਾਤਰਾ ਲਈ ਅੱਠ ਬੱਸਾਂ ਚੱਲਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਰਹਿਣ ਅਤੇ ਰਸਤੇ ਚ ਖਾਣੇ ਦਾ ਪ੍ਰਬੰਧ ਵੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੀਤਾ ਜਾਵੇਗਾ।

ਬੱਸ ਵਿੱਚ ਚੜ੍ਹਨ ਤੋਂ ਪਹਿਲਾਂ, ਸ਼ਰਧਾਲੂਆਂ ਨੂੰ ਇੱਕ-ਇੱਕ ਕੰਬਲ, ਬੈੱਡਸ਼ੀਟ, ਸਿਰਹਾਣਾ ਅਤੇ ਛੱਤਰੀ ਤੋਂ ਇਲਾਵਾ ਇੱਕ ਨਿੱਜੀ ਟਾਇਲਟਰੀ ਕਿੱਟ ਵੀ ਦਿੱਤੀ ਗਈ। ਇਸ ਮੌਕੇ ਮੈਡੀਕਲ ਟੀਮ ਵੱਲੋਂ ਸਾਰਿਆਂ ਦਾ ਚੰਗੀ ਤਰ੍ਹਾਂ ਮੈਡੀਕਲ ਚੈਕਅੱਪ ਵੀ ਕੀਤਾ ਗਿਆ।ਐਸ.ਡੀ.ਐਮ ਹਿਮਾਂਸ਼ੂ ਗੁਪਤਾ ਨੇ ਕਿਹਾ ਕਿ ਦੋ ਰੋਜ਼ਾ ਤੀਰਥ ਯਾਤਰਾ ਲਈ ਸਾਰੀਆਂ ਜ਼ਰੂਰਤਾਂ ਦਾ ਧਿਆਨ ਰੱਖਦੇ ਹੋਏ ਅਗਾਊਂ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਏ ਸੀ ਬੱਸਾਂ ਨੂੰ ਫਸਟ ਏਡ ਕਿੱਟਾਂ ਨਾਲ ਲੈਸ ਕੀਤਾ ਗਿਆ ਹੈ ਅਤੇ ਕਿਸੇ ਵੀ ਮੈਡੀਕਲ ਐਮਰਜੈਂਸੀ ਦੀ ਸਥਿਤੀ ਵਿੱਚ ਜਾਣ ਵਾਲੇ ਰੂਟ 'ਤੇ ਸਥਿਤ ਸਰਕਾਰੀ ਹਸਪਤਾਲਾਂ ਨੂੰ ਅਲਰਟ ਕੀਤਾ ਗਿਆ ਹੈ।

ਬੱਸ ਵਿੱਚ ਸਵਾਰ ਹੋਏ ਸ਼ਰਧਾਲੂਆਂ ਨੇ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਪਹਿਲ ਕਰਨ ਲਈ ਭਗਵੰਤ ਸਿੰਘ ਮਾਨ ਸਰਕਾਰ ਦਾ ਧੰਨਵਾਦ ਕੀਤਾ। ਗਰੀਨ ਸਿਟੀ ਢਕੋਲੀ ਤੋਂ ਸਤਪਾਲ ਸਿੰਘ, ਜ਼ੀਰਕਪੁਰ ਤੋਂ ਪ੍ਰੀਤਮ ਸਿੰਘ ਅਤੇ ਜ਼ੀਰਕਪੁਰ ਤੋਂ ਸੁੱਚਾ ਸਿੰਘ ਨੇ ਕਿਹਾ ਕਿ ਇਹ ਉਪਰਾਲਾ ਉਨ੍ਹਾਂ ਲੋਕਾਂ ਲਈ ਲਾਹੇਵੰਦ ਸਾਬਤ ਹੋਵੇਗਾ ਜੋ ਕਿਸੇ ਨਾ ਕਿਸੇ ਕਾਰਨ ਤੀਰਥ ਯਾਤਰਾ 'ਤੇ ਜਾਣ ਤੋਂ ਅਸਮਰੱਥਤਾ ਮਹਿਸੂਸ ਕਰਦੇ ਹਨ।

 

Tags: Mukh Mantri Tirath Yatra , Zirakpur , Himanshu Gupta , Derabassi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD