Thursday, 16 May 2024

 

 

ਖ਼ਾਸ ਖਬਰਾਂ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

 

ਰੇਤ ਦੀ ਖੁਦਾਈ ਲਈ ਪੰਚਾਇਤੀ ਮਨਜ਼ੂਰੀ ਲਾਜ਼ਮੀ ਕੀਤੀ ਜਾਵੇ : ਸੰਸਦ ਮੈਂਬਰ ਮਨੀਸ਼ ਤਿਵਾੜੀ

ਮੰਤਰੀ ਨੇ ਦਿਸ਼ਾ ਨਿਰਦੇਸ਼ਾਂ ਦੀ ਸਮੀਖਿਆ ਕਰਨ ਦਾ ਭਰੋਸਾ ਦਿੱਤਾ

Manish Tewari, Punjab Pradesh Congress Committee, Congress, Indian National Congress, Punjab Congress, Punjab

Web Admin

Web Admin

5 Dariya News

ਰੋਪੜ , 13 Dec 2023

ਸੀਨੀਅਰ ਕਾਂਗਰਸੀ ਆਗੂ ਅਤੇ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸੁਝਾਅ ਦਿੱਤਾ ਹੈ ਕਿ ਰੇਤ ਦੀ ਮਾਈਨਿੰਗ ਦੀ ਇਜਾਜ਼ਤ ਦੇਣ ਤੋਂ ਪਹਿਲਾਂ ਪਿੰਡਾਂ ਦੀਆਂ ਪੰਚਾਇਤਾਂ ਤੋਂ ਇਜਾਜ਼ਤ ਲੈਣੀ ਲਾਜ਼ਮੀ ਕੀਤੀ ਜਾਵੇ। ਅੱਜ ਲੋਕ ਸਭਾ ਵਿੱਚ ਸਵਾਲ ਉਠਾਉਂਦਿਆਂ, ਤਿਵਾੜੀ ਨੇ ਕਿਹਾ ਕਿ ਭਾਵੇਂ ਮਾਈਨਿੰਗ ਮਿਨਰਲ ਡਿਵੈਲਪਮੈਂਟ ਐਕਟ, ਜਿਸ ਤਹਿਤ ਰੇਤ ਦੀ ਮਾਈਨਿੰਗ ਆਉਂਦੀ ਹੈ, ਦਾ ਕੰਟਰੋਲ ਸੂਬਾ ਸਰਕਾਰਾਂ ਕੋਲ ਹੈ।  

ਇਸ ਕ੍ਰਮ ਵਿੱਚ, ਦੋ ਕੇਂਦਰੀ ਮੰਤਰਾਲਿਆਂ, ਵਾਤਾਵਰਣ ਅਤੇ ਮਾਈਨਿੰਗ ਨੇ 2017 ਵਿੱਚ ਸਸਟੇਨੇਬਲ ਰੇਤ ਮਾਈਨਿੰਗ ਨਾਲ ਸਬੰਧਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਸਨ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਵਾਤਾਵਰਨ ਪ੍ਰਭਾਵ ਮੁਲਾਂਕਣ ਕਮੇਟੀ ਵੱਲੋਂ ਰੇਤ ਦੀ ਖੁਦਾਈ ਦੀ ਪ੍ਰਵਾਨਗੀ ਦਿੱਤੀ ਜਾਂਦੀ ਹੈ।ਜਿਸ 'ਤੇ ਉਨ੍ਹਾਂ ਸੁਝਾਅ ਦਿੱਤਾ ਕਿ ਕਿਉਂਕਿ ਕਈ ਟਨ ਵਜ਼ਨ ਵਾਲੇ ਵਾਹਨ ਸਬੰਧਤ ਪਿੰਡਾਂ ਵਿੱਚੋਂ ਲੰਘਦੇ ਹਨ, ਜਿੱਥੋਂ ਰੇਤਾ ਕੱਢਿਆ ਜਾਂਦਾ ਹੈ।

ਇਸ ਕਾਰਨ ਉਨ੍ਹਾਂ ਪਿੰਡਾਂ ਦੀਆਂ ਸੜਕਾਂ ਦਾ ਕਾਫੀ ਨੁਕਸਾਨ ਹੁੰਦਾ ਹੈ।  ਇਸ ਲਈ ਸਬੰਧਤ ਖੇਤਰਾਂ ਵਿੱਚ ਮਾਈਨਿੰਗ ਦੀ ਇਜਾਜ਼ਤ ਦੇਣ ਲਈ ਉਨ੍ਹਾਂ ਦੀ ਮਨਜ਼ੂਰੀ ਲਾਜ਼ਮੀ ਕੀਤੀ ਜਾਵੇ।  ਤਿਵਾੜੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਰੇਤ ਦੀ ਖੁਦਾਈ ਕਈ ਵਾਤਾਵਰਣ ਅਤੇ ਬੁਨਿਆਦੀ ਢਾਂਚੇ ਲਈ ਖਤਰੇ ਪੈਦਾ ਕਰਦੀ ਹੈ ਅਤੇ ਸਥਾਨਕ ਪਿੰਡਾਂ ਖਾਸ ਕਰਕੇ ਸੜਕਾਂ ਨੂੰ ਨੁਕਸਾਨ ਪਹੁੰਚਾਉਂਦੀ ਹੈ।

ਇਸ ਮੁੱਦੇ 'ਤੇ ਸੰਸਦ ਮੈਂਬਰ ਤਿਵਾੜੀ ਦੇ ਸਵਾਲ ਦਾ ਜਵਾਬ ਦਿੰਦਿਆਂ ਕੋਲਾ, ਮਾਇਨਿੰਗ ਅਤੇ ਸੰਸਦੀ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਭਰੋਸਾ ਦਿੱਤਾ ਕਿ ਮਾਈਨਿੰਗ ਦੀ ਮਨਜ਼ੂਰੀ ਲਈ ਸਥਾਨਕ ਪੰਚਾਇਤਾਂ ਦੀ ਸਹਿਮਤੀ ਨੂੰ ਲਾਜ਼ਮੀ ਬਣਾਉਣ ਲਈ ਦਿਸ਼ਾ-ਨਿਰਦੇਸ਼ਾਂ ਦੀ ਸਮੀਖਿਆ ਕੀਤੀ ਜਾਵੇਗੀ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD