Thursday, 16 May 2024

 

 

ਖ਼ਾਸ ਖਬਰਾਂ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ

 

ਜੰਗਲਾਤ ਕਾਮਿਆਂ ਦੀ ਭਲਾਈ, ਸੂਬਾ ਸਰਕਾਰ ਦੀ ਤਰਜੀਹ : ਲਾਲ ਚੰਦ ਕਟਾਰੂਚੱਕ

ਸਰਕਾਰੀ ਨਿਯਮਾਂ ਅਨੁਸਾਰ ਕੀਤੀ ਜਾ ਰਹੀ ਨਵੀਂ ਭਰਤੀ: ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ

Lal Chand Kataruchak, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Forest Rangers, Deputy Forest Rangers Association, Janglat Workers UnionPunjab,  Punjab Van Vibhag Workers Union, Punjab Subordinate Services Federation

Web Admin

Web Admin

5 Dariya News

ਚੰਡੀਗੜ੍ਹ , 13 Dec 2023

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਆਮ ਆਦਮੀ ਦੇ ਹਿੱਤਾਂ ਨਾਲ ਕਦੇ ਵੀ ਦਗਾ ਨਹੀਂ ਕਮਾ ਸਕਦੀ। ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।

ਇਹ ਜਾਣਕਾਰੀ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਜੰਗਲਾਤ ਕੰਪਲੈਕਸ, ਸੈਕਟਰ-68 ਵਿਚ ਵਿਖੇ ਵਣ ਰੇਂਜਰ ਅਤੇ ਡਿਪਟੀ ਵਣ ਰੇਂਜਰ ਐਸੋਸੀਏਸ਼ਨ, ਜੰਗਲਾਤ ਵਰਕਰਜ਼ ਯੂਨੀਅਨ (ਪੰਜਾਬ), ਪੰਜਾਬ ਵਣ ਵਿਭਾਗ ਵਰਕਰਜ਼ ਯੂਨੀਅਨ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਨਾਲ ਲੜੀਵਾਰ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਕਹੀ।

ਵਣ ਰੇਂਜਰਾਂ ਦੇ ਮੁੱਦਿਆਂ ਦੇ ਸਬੰਧ ਵਿੱਚ ਮੰਤਰੀ ਨੇ ਸਪੱਸ਼ਟ ਕੀਤਾ ਕਿ ਨਵੀਂ ਭਰਤੀ ਸਰਕਾਰੀ ਨਿਯਮਾਂ ਅਨੁਸਾਰ ਹੀ ਕੀਤੀ ਜਾਵੇਗੀ ਤਾਂ ਜੋ ਬਾਅਦ ਵਿੱਚ ਬੇਲੋੜੀ ਮੁਕੱਦਮੇਬਾਜ਼ੀ ਤੋਂ ਬਚਿਆ ਜਾ ਸਕੇ। ਰੇਂਜ ਦਫਤਰਾਂ ਵਿੱਚ ਸਟਾਫ ਦੀ ਕਮੀ ਬਾਰੇ ਮੰਤਰੀ ਨੇ ਦੱਸਿਆ ਕਿ ਪੁਨਰਗਠਨ ਪ੍ਰਕਿਰਿਆ ਤਹਿਤ ਹਰੇਕ ਰੇਂਜ ਦਫ਼ਤਰ ਵਿੱਚ ਇੱਕ ਕਰਮਚਾਰੀ ਤਾਇਨਾਤ ਕਰਨ ਲਈ ਯੋਜਨਾ ਵਿਚਾਰ ਅਧੀਨ ਹੈ।

ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਅਦਾਲਤੀ ਕੇਸਾਂ ਨਾਲ ਨਜਿੱਠਣ ਲਈ ਕਾਨੂੰਨ ਅਫਸਰਾਂ ਦੀ ਨਿਯੁਕਤੀ ਸਬੰਧੀ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਪੈਟਰਨ ਦਾ ਅਧਿਐਨ ਕਰਨ ਲਈ ਵੀ ਕਿਹਾ। ਜੰਗਲਾਤ ਵਰਕਰਜ਼ ਯੂਨੀਅਨ (ਪੰਜਾਬ) ਵੱਲੋਂ ਉਠਾਏ ਮਸਲਿਆਂ ਨੂੰ ਗੌਰ ਨਾਲ ਸੁਣਦਿਆਂ ਮੰਤਰੀ ਨੇ ਕਿਹਾ ਕਿ ਦਰਜਾ ਚਾਰ ਮੁਲਾਜ਼ਮਾਂ ਦੀ ਸੇਵਾਮੁਕਤੀ ਦੀ ਉਮਰ 60 ਸਾਲ ਕਰਨ ਦਾ ਮਾਮਲਾ ਪਹਿਲਾਂ ਹੀ ਪ੍ਰਸੋਨਲ ਵਿਭਾਗ ਨੂੰ ਭੇਜਿਆ ਜਾ ਚੁੱਕਾ ਹੈ।

ਮੰਤਰੀ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਸਾਰੇ ਡੀ.ਐਫ.ਓਜ਼. ਨੂੰ ਹਦਾਇਤ ਕਰਨ ਕਿ ਕਰਮਚਾਰੀਆਂ ਦੀਆਂ ਤਨਖਾਹਾਂ ਸਮੇਂ ਸਿਰ ਅਦਾ ਕੀਤੀਆਂ ਜਾਣ ਅਤੇ ਹਰ ਮਹੀਨੇ ਦੀ 7 ਤਰੀਕ ਤੋਂ ਲੇਟ ਨਾ ਹੋਵੇ। ਪੰਜਾਬ ਸਰਕਾਰ ਦੇ ਮੁਲਾਜ਼ਮ ਪੱਖੀ ਸਟੈਂਡ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਡੇਢ ਸਾਲ ਦੇ ਕਾਰਜਕਾਲ ਦੌਰਾਨ ਕਲਰਕਾਂ ਤੋਂ ਇਲਾਵਾ 185 ਨਵੇਂ ਵਣ ਗਾਰਡਾਂ ਦੀ ਭਰਤੀ ਕੀਤੀ ਗਈ ਹੈ।

ਇਸ ਕਦਮ ਦਾ ਉਦੇਸ਼ ਵਿਭਾਗ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ (ਜੰਗਲਾਤ) ਵਿਕਾਸ ਗਰਗ, ਪੀ.ਸੀ.ਸੀ.ਐਫ. ਆਰ.ਕੇ. ਮਿਸ਼ਰਾ, ਚੀਫ ਵਾਈਲਡ ਲਾਈਫ ਵਾਰਡਨ ਧਰਮਿੰਦਰ ਸ਼ਰਮਾ ਅਤੇ ਏ.ਪੀ.ਸੀ.ਸੀ.ਐਫ. (ਵਿਕਾਸ) ਸੌਰਵ ਗੁਪਤਾ ਸ਼ਾਮਿਲ ਸਨ।

 

Tags: Lal Chand Kataruchak , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Forest Rangers , Deputy Forest Rangers Association , Janglat Workers UnionPunjab , Punjab Van Vibhag Workers Union , Punjab Subordinate Services Federation

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD