Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਖੰਨਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਮੈਗਾ 'ਅਥਲੈਟਿਕ ਮੀਟ' ਦਾ ਆਯੋਜਨ

ਵਿਧਾਇਕ, ਡੀ.ਆਈ.ਜੀ, ਡੀ.ਸੀ. ਅਤੇ ਐਸ.ਐਸ.ਪੀ. ਖੰਨਾ ਵਲੋਂ ਨੌਜਵਾਨਾਂ ਨੂੰ ਖੇਡਾਂ ਨੂੰ ਆਪਣੇ ਜਿੰਦਗੀ ਦਾ ਹਿੱਸਾ ਬਣਾਉਣ ਦਾ ਸੱਦਾ ਦਿੰਦਿਆਂ ਉੱਜਵਲ ਭਵਿੱਖ ਦੀ ਕਾਮਨਾ ਕੀਤੀ

DC Ludhiana, Surabhi Malik, Ludhiana, Deputy Commissioner Ludhiana, Kuldeep Singh Chahal, Amneet Kondal, Khanna Police, Punjab Police, Manwinder Singh Giaspura, Payal, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA

Web Admin

Web Admin

5 Dariya News

ਖੰਨਾ (ਲੁਧਿਆਣਾ) , 13 Dec 2023

Last updated on: Dec 13, 2023, 00:00 IST

ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਖੰਨਾ ਪੁਲਿਸ ਵੱਲੋਂ ਏ.ਐਸ.ਕਾਲਜ ਖੰਨਾ ਵਿਖੇ ਇੱਕ ਮੈਗਾ ਸਪੋਰਟਸ ਈਵੈਂਟ 'ਅਥਲੈਟਿਕਸ ਮੀਟ' ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਜ਼ਿਲ੍ਹੇ ਭਰ ਦੇ ਸੈਂਕੜੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਗਤੀਵਿਧੀਆਂ ਵਿੱਚ ਭਾਗ ਲਿਆ। ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਡੀ.ਆਈ.ਜੀ. ਧਨਪ੍ਰੀਤ ਕੌਰ, ਡਿਪਟੀ ਕਮਿਸ਼ਨਰ ਲੁਧਿਆਣਾ ਸੁਰਭੀ ਮਲਿਕ, ਪੁਲਿਸ ਕਮਿਸ਼ਨਰ ਲੁਧਿਆਣਾ ਕੁਲਦੀਪ ਸਿੰਘ ਚਾਹਲ ਅਤੇ ਐਸ.ਐਸ.ਪੀ. ਖੰਨਾ ਅਮਨੀਤ ਕੌਂਡਲ ਨੇ ਇਸ ਸਮਾਗਮ ਦਾ ਉਦਘਾਟਨ ਕੀਤਾ ਅਤੇ ਨੌਜਵਾਨਾਂ ਨੂੰ ਖੇਡਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੱਦਾ ਦਿੱਤਾ ਤਾਂ ਜੋ ਉਹ ਆਪਣੇ ਭਵਿੱਖ ਨੁੰ ਉਜਵਲ ਬਣਾ ਸਕਣ।

ਡਿਪਟੀ ਕਮਿਸ਼ਨਰ ਮਲਿਕ ਵਲੋਂ ਖੰਨਾ ਪੁਲਿਸ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਇਸ ਵੱਡੇ ਖੇਡ ਸਮਾਗਮ ਕਰਵਾਉਣ ਲਈ ਵਧਾਈ ਦਿੱਤੀ। ਉਨ੍ਹਾਂ ਅੱਗੇ ਕਿਹਾ ਕਿ ਖੇਡਾਂ ਸਾਡੇ ਜੀਵਨ ਵਿੱਚ ਇੱਕ ਅਹਿਮ ਰੋਲ ਅਦਾ ਕਰਦੀਆਂ ਹਨ ਕਿਉਂਕਿ ਇਹ ਨਾ ਸਿਰਫ ਸਾਡੇ ਵਿੱਚ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਦੀਆਂ ਹਨ ਸਗੋਂ ਸਾਨੂੰ ਨਸ਼ਿਆਂ ਤੋਂ ਵੀ ਬਚਾਉਂਦੀਆਂ ਹਨ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਇਸ ਤਰ੍ਹਾਂ ਦੀਆਂ ਸਰੀਰਕ ਗਤੀਵਿਧੀਆਂ ਨੌਜਵਾਨਾਂ ਦਾ ਆਤਮ ਵਿਸ਼ਵਾਸ ਮਜ਼ਬੂਤ ਕਰਨ ਦੇ ਨਾਲ-ਨਾਲ ਆਪਣੇ ਜ਼ਿੰਦਗੀ ਵਿੱਚ ਉੱਚ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਹੋਰ ਪ੍ਰੇਰਿਤ ਕਰਦੀਆਂ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖ਼ਤਮ ਕਰਨ ਲਈ ਪਹਿਲਾਂ ਹੀ ਕਈ ਪਹਿਲਕਦਮੀਆਂ ਕੀਤੀਆਂ ਹਨ ਅਤੇ 'ਖੇਡਾਂ ਵਤਨ ਪੰਜਾਬ ਦੀਆਂ' ਅਜਿਹੇ ਸਮਾਗਮਾਂ ਵਿੱਚੋਂ ਇੱਕ ਹੈ ਜਿਸ ਦਾ ਉਦੇਸ਼ ਸਾਡੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੈ। ਉਨ੍ਹਾ ਸਮਾਜ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਖਤਮ ਕਰਨ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ ਅਤੇ ਇਸ ਵਿਸ਼ਾਲ ਕਾਰਜ ਵਿੱਚ ਲੋਕਾਂ ਦੇ ਸਹਿਯੋਗ ਦੀ ਵੀ ਮੰਗ ਕੀਤੀ।

ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ. ਖੰਨਾ ਅਮਨੀਤ ਕੋਂਡਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੁਲਿਸ ਵਿਭਾਗ ਵੱਲੋਂ ਸੂਬੇ ਵਿੱਚ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਸ ਉਪਰਾਲੇ ਤਹਿਤ ਅੱਜ ਖੰਨਾ ਵਿਖੇ ਐਥਲੈਟਿਕਸ ਮੀਟ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ 14 ਸਾਲ ਤੋਂ ਵੱਧ ਉਮਰ ਦੇ ਸੈਂਕੜੇ ਬੱਚਿਆਂ ਨੇ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗ ਲਿਆ।

ਐਸ.ਐਸ.ਪੀ. ਕੌਂਡਲ ਨੇ ਅੱਗੇ ਦੱਸਿਆ ਕਿ ਖੰਨਾ ਵਿਖੇ ਵੱਖ-ਵੱਖ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ ਜਿਨ੍ਹਾਂ ਵਿੱਚ ਸਪ੍ਰਿੰਟ, 400 ਅਤੇ 800 ਮੀਟਰ ਦੌੜ, ਲੰਬੀ ਛਾਲ, ਉੱਚੀ ਛਾਲ, ਸ਼ਾਰਟ ਪੁਟ ਤੋਂ ਇਲਾਵਾ ਹੋਰ ਖੇਡਾਂ ਵੀ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣਾ ਸਮੇਂ ਦੀ ਲੋੜ ਹੈ ਤਾਂ ਜੋ ਇਸ ਨਸ਼ਾ ਵਿਰੋਧੀ ਮੁਹਿੰਮ ਨੂੰ ਹਰ ਵਰਗ ਦੇ ਲੋਕਾਂ ਦੀ ਸਰਗਰਮ ਭਾਗੀਦਾਰੀ ਰਾਹੀਂ ਲੋਕ ਲਹਿਰ ਵਿੱਚ ਤਬਦੀਲ ਕੀਤਾ ਜਾ ਸਕੇ।

 

Tags: DC Ludhiana , Surabhi Malik , Ludhiana , Deputy Commissioner Ludhiana , Kuldeep Singh Chahal , Amneet Kondal , Khanna Police , Punjab Police , Manwinder Singh Giaspura , Payal , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD