Friday, 05 June 2026

 

 

ਖ਼ਾਸ ਖਬਰਾਂ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ

 

ਮੀਤ ਹੇਅਰ ਵੱਲੋਂ ਪੰਜਾਬ ਦੇ ਯੂਥ ਕਲੱਬਾਂ ਨੂੰ 1.50 ਕਰੋੜ ਰੁਪਏ ਦੀ ਰਾਸ਼ੀ 31 ਦਸੰਬਰ ਤੱਕ ਜਾਰੀ ਕਰਨ ਦੇ ਨਿਰਦੇਸ਼

ਸਮਾਜ ਭਲਾਈ ਦੇ ਕੰਮ ਕਰਨ ਵਾਲੇ ਅਤੇ ਜਾਗਰੂਕ ਗਤੀਵਿਧੀਆਂ ਚਲਾਉਣ ਵਾਲੇ ਸਾਰੇ ਜ਼ਿਿਲ੍ਹਆਂ ਦੇ ਯੂਥ ਕਲੱਬਾਂ ਨੂੰ ਮਿਲੇਗੀ ਰਾਸ਼ੀ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 13 Dec 2023

Last updated on: Dec 13, 2023, 00:00 IST

ਪੰਜਾਬ ਦੇ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਸੂਬੇ ਦੇ ਉਨ੍ਹਾਂ ਸਾਰੇ ਯੂਥ ਕਲੱਬਾਂ ਨੂੰ ਕੁੱਲ 1.50 ਕਰੋੜ ਰੁਪਏ ਦੀ ਰਾਸ਼ੀ 31 ਦਸੰਬਰ ਤੱਕ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ ਜਿਹੜੇ ਸਮਾਜ ਭਲਾਈ ਦੇ ਕੰਮਾਂ ਅਤੇ ਜਾਗਰੂਕ ਗਤੀਵਿਧੀਆਂ ਚਲਾਉਣ ਵਿਚ ਸਾਰਥਕ ਕੰਮ ਕਰ ਰਹੇ ਹਨ।ਆਪਣੇ ਦਫਤਰ ਵਿਚ ਯੁਵਕ ਸੇਵਾਵਾਂ ਵਿਭਾਗ ਦੀ ਸਮੀਖਿਆ ਮੀਟਿੰਗ ਦੌਰਾਨ ਮੀਤ ਹੇਅਰ ਨੇ ਕਿਹਾ ਕਿ ਜਿਹੜੇ ਯੂਥ ਕਲੱਬ ਜ਼ਮੀਨੀ ਪੱਧਰ ‘ਤੇ ਵਧੀਆ ਕੰਮ ਕਰ ਰਹੇ ਹਨ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਮੋਹਰੀ ਹੋ ਕੇ ਵਿੱਤੀ ਮਦਦ ਕਰ ਰਹੀ ਹੈ।

ਉਨ੍ਹਾਂ ਸਮੂਹ ਜ਼ਿਲ੍ਹਾ ਅਧਿਕਾਰੀਆ ਨੂੰ ਨਿਰਦੇਸ਼ ਦਿੱਤੇ ਕਿ 31 ਦਸੰਬਰ, 2023 ਤੱਕ ਯੂਥ ਕਲੱਬਾਂ ਨੂੰ ਵਿੱਤੀ ਰਾਸ਼ੀ ਜਾਰੀ ਕੀਤੀ ਜਾਵੇ।ਉਨ੍ਹਾਂ ਅੱਗੇ ਕਿਹਾ ਕਿ ਐਨ.ਐਸ.ਐਸ. ਸਕੀਮ ਅਧੀਨ ਜ਼ਿਲ੍ਹਾ ਪੱਧਰ ‘ਤੇ ਚੱਲ ਰਹੀਆਂ ਇਕਾਈਆਂ ਵਿੱਚ ਵੱਧ ਤੋਂ ਵੱਧ ਸਪੈਸ਼ਲ ਕੈਂਪਾਂ ਦੇ ਟੀਚੇ ਪੂਰੇ ਕੀਤੇ ਜਾਣ। ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਦੇ ਅਧਿਕਾਰੀਆਂ ਵੱਲੋਂ ਹੋਰ ਸਕੀਮਾਂ ਸਬੰਧੀ ਉਠਾਏ ਗਏ ਮੁੱਦੇ ਵੀ ਮੀਟਿੰਗ ਵਿੱਚ ਵਿਚਾਰੇ ਗਏ।  

ਮੀਤ ਹੇਅਰ ਨੇ ਵਿਭਾਗ ਨੂੰ ਸਮੇਂ ਦੀ ਹਾਣੀ ਬਣਾਉਣ ਲਈ ਸਾਰੀ ਜਾਣਕਾਰੀ ਵੈਬਸਾਈਟ ‘ਤੇ ਅੱਪਲੋਡ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਯੂਥ ਕਲੱਬਾਂ ਨੂੰ ਐਫਲੀਏਟ ਕਰਨ ਸਬੰਧੀ ਸਾਰੀ ਪ੍ਰਕਿਿਰਆ ਵੈੱਬਸਾਈਟ ‘ਤੇ ਹੀ ਹੋਵੇ। ਮੀਟਿੰਗ ਵਿਚ ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਨੇ ਚੰਗੇ ਕੰਮਾਂ ਤੇ ਗਤੀਵਿਧੀਆਂ ਲਈ ਵਿਭਾਗ ਦੀ ਸ਼ਲਾਘਾ ਕੀਤੀ। ਉਨ੍ਹਾਂ ਜ਼ਿਲ੍ਹਾ ਪੱਧਰ ‘ਤੇ ਵਿਭਾਗੀ ਸਕੀਮਾਂ ਨੂੰ ਚਲਾਉਣ ਵਿਚ ਆ ਰਹੀਆਂ ਔਕੜਾਂ ਨੂੰ ਦੂਰ ਕਰਨ ਦਾ ਭਰੋਸਾ ਦਿੱਤਾ।

 

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD