Monday, 20 May 2024

 

 

ਖ਼ਾਸ ਖਬਰਾਂ ਖਰਚਾ ਅਬਜ਼ਰਬਰ ਵਲੋਂ ਲੋਕ ਸਭਾ ਚੋਣਾਂ ਦੇ ਉਮੀਦਵਾਰਾਂ ਨੂੰ ਪ੍ਰਚਾਰ ਦੌਰਾਨ ਕੀਤੇ ਜਾਣ ਵਾਲੇ ਖ਼ਰਚੇ ਦਾ ਮੁਕੰਮਲ ਰਿਕਾਰਡ ਰੱਖਣ ਦੀ ਹਦਾਇਤ ਮੌੜ ਮੰਡੀ 'ਚ ਜਨਤਕ ਮੀਟਿੰਗ ਨੇ ਧਾਰਿਆ ਰੈਲੀ ਦਾ ਰੂਪ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਬੀਬਾ ਜੈਇੰਦਰ ਕੌਰ ਕਾਰਬਨ ਉਤਸਰਜਨ ਅਤੇ ਪ੍ਰਦੂਸ਼ਣ ਨੂੰ ਘਟਾਉਣ ਦੇ ਲਈ ਗਰੀਨ ਇਲੈਕਸ਼ਨ ਨੂੰ ਬਣਾਇਆ ਗਿਆ ਹੈ ਚੋਣ ਪ੍ਰਕਿਰਿਆ ਦਾ ਹਿੱਸਾ- ਜਨਰਲ ਚੋਣ ਅਬਰਜ਼ਰਵਰ ਡਾ. ਹੀਰਾ ਲਾਲ ਗੜ੍ਹਸ਼ੰਕਰ ਵਿਧਾਨ ਸਭਾ ਹਲਕਾ ਗ੍ਰੀਨ ਚੋਣਾਂ ਦੇ ਮਾਡਲ ਦੇ ਰੂਪ ’ਚ ਕਰੇਗਾ ਕੰਮ : ਡਾ. ਹੀਰਾ ਲਾਲ ਮੋਨਿਕਾ ਗਰੋਵਰ ਆਪਣੇ ਸਾਥੀਆਂ ਸਮੇਤ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ, ਬੀਬਾ ਜੈ ਇੰਦਰਾ ਕੌਰ ਨੇ ਉਨ੍ਹਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਦਾ ਕੀਤਾ ਸਵਾਗਤ ਵੋਟਿੰਗ ਮਸ਼ੀਨਾਂ ਦੀ ਦੂਜੀ ਰੈਂਡੇਮਾਇਜੇਸ਼ਨ ਹੋਈ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ

 

"ਫੂਡ ਸੇਫਟੀ ਆਨ ਵ੍ਹੀਲਜ਼"; ਬਲਬੀਰ ਸਿੰਘ ਨੇ ਮੋਬਾਈਲ ਫੂਡ ਟੈਸਟਿੰਗ ਵੈਨ ਨੂੰ ਦਿਖਾਈ ਹਰੀ ਝੰਡੀ

ਭੋਜਨ ਵਿੱਚ ਮਿਲਾਵਟਖੋਰੀ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਸਿਹਤ ਮੰਤਰੀ

Food Safety on Wheels

Web Admin

Web Admin

5 Dariya News

ਖਰੜ , 13 Dec 2023

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਦੇ ਲੋਕਾਂ ਨੂੰ ਸੁਰੱਖਿਅਤ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਫੂਡ ਐਂਡ ਡਰੱਗਜ਼ ਐਡਮਨਿਸਟਰੇਸ਼ਨ, ਖਰੜ ਤੋਂ 8 ‘ਫੂਡ ਸੇਫਟੀ ਆਨ ਵ੍ਹੀਲਜ਼’ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਨ੍ਹਾਂ ਵੈਨਾਂ ਨੂੰ ਹਰੀ ਝੰਡੀ ਦੇਣ ਨਾਲ ਸੂਬੇ ਵਿੱਚ ਅਜਿਹੀਆਂ ਵੈਨਾਂ ਦੀ ਕੁੱਲ ਗਿਣਤੀ 15 ਹੋ ਗਈ ਹੈ।

ਸਿਹਤ ਮੰਤਰੀ ਨੇ ਐਫ.ਡੀ.ਏ. ਦੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਫੂਡ ਸੇਫਟੀ ਵੈਨਾਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾਉਣ ਅਤੇ ਲੋਕਾਂ ਖਾਸ ਕਰਕੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਦੇ ਨਾਲ ਨਾਲ ਵਿਭਾਗ ਦੀਆਂ ਸਾਰੀਆਂ ਨੀਤੀਆਂ ਨੂੰ ਪਾਰਦਰਸ਼ੀ ਢੰਗ ਨਾਲ ਸਹੀ ਅਰਥਾਂ ਵਿੱਚ ਲਾਗੂ ਕਰਨ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ "ਸ਼ੁਧ ਅੰਨ" ਨਾਲ ਹੀ "ਸ਼ੁਧ ਮਨ ਅਤੇ ਸਵਾਸਥ ਤਨ" ਹਾਸਲ ਕੀਤਾ ਜਾ ਸਕਦਾ ਹੈ।

ਉਨ੍ਹਾਂ ਦੁਹਰਾਇਆ ਕਿ ਭੋਜਨ ਵਿੱਚ ਮਿਲਾਵਟਖੋਰੀ ਨੂੰ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਸਿਹਤ ਮੰਤਰੀ ਨੇ ਫੂਡ ਸੇਫਟੀ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਸੂਬੇ ਦੇ ਸਕੂਲਾਂ ਵਿੱਚ ਮਿਡ ਡੇ ਮੀਲ ਦੀ ਜਾਂਚ ਲਈ ਇਨ੍ਹਾਂ ਵੈਨਾਂ ਦੀ ਵਰਤੋਂ ਕਰਨ। ਮੰਤਰੀ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ ਦੀ ਸਲਾਹ ਦਿੱਤੀ ਕਿਉਂਕਿ ਡਿਊਟੀ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾਲ ਵੱਡੀ ਆਬਾਦੀ ਪ੍ਰਭਾਵਿਤ ਹੋ ਸਕਦੀ ਹੈ।

ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਕੋਈ ਵੀ ਵਿਅਕਤੀ 50 ਰੁਪਏ ਦੀ ਮਾਮੂਲੀ ਕੀਮਤ 'ਤੇ ਇਨ੍ਹਾਂ ਵੈਨਾਂ ਰਾਹੀਂ ਆਪਣੇ ਭੋਜਨ ਪਦਾਰਥਾਂ ਦੀ ਜਾਂਚ ਕਰਵਾ ਸਕਦਾ ਹੈ ਅਤੇ ਮੌਜੂਦਾ ਸਮੇਂ 70 ਤਰ੍ਹਾਂ ਦੇ ਟੈਸਟ ਉਪਲਬਧ ਹਨ।ਉਨ੍ਹਾਂ ਨੇ ਭੋਜਨ ਵਿੱਚ ਬੈਕਟੀਰੀਆ ਦੀ ਲਾਗ ਦਾ ਪਤਾ ਲਗਾਉਣ ਲਈ ਭੋਜਨ ਦੀ ਮਾਈਕ੍ਰੋਬਾਇਲ ਟੈਸਟਿੰਗ ਨੂੰ ਸ਼ਾਮਲ ਕਰਨ ਲਈ ਟੈਸਟਿੰਗ ਸਹੂਲਤ ਨੂੰ ਅਪਗ੍ਰੇਡ ਕਰਨ ਦੇ ਨਿਰਦੇਸ਼ ਦਿੱਤੇ ਹਨ।

ਡਾ. ਬਲਬੀਰ ਸਿੰਘ ਨੇ ਨਵੀਂ ਸਥਾਪਿਤ ਕੀਤੀ ਫੂਡ ਮਾਈਕਰੋਬਾਇਓਲੋਜੀ ਲੈਬਾਰਟਰੀ ਦਾ ਵੀ ਦੌਰਾ ਕੀਤਾ ਅਤੇ ਅਧਿਕਾਰੀਆਂ ਨੂੰ ਫੂਡ ਅਤੇ ਡਰੱਗਜ਼ ਦੀ ਟੈਸਟਿੰਗ ਅਤੇ ਖਾਸ ਤੌਰ 'ਤੇ ਪੈਥੋਜਨ ਟੈਸਟਿੰਗ, ਐਂਟੀਬਾਇਓਟਿਕ ਰਸਿਸਟੈਂਸ, ਕੀਟਨਾਸ਼ਕਾਂ ਦੀ ਰਹਿੰਦ-ਖੂੰਹਦ ਦੀ ਜਾਂਚ ਅਤੇ ਜਿਮ ਵਿੱਚ ਵਰਤੇ ਜਾਂਦੇ ਪੂਰਕਾਂ ਵਿੱਚ ਸਟੀਰੌਇਡਜ਼ ਦਾ ਪਤਾ ਲਗਾਉਣ ਵਾਲੇ ਟੈਸਟਾਂ ਦੇ ਸਬੰਧ ਵਿੱਚ ਲੈਬ ਨੂੰ ਅਪਗ੍ਰੇਡ ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ ਪੰਜਾਬ ਡਾ. ਅਭਿਨਵ ਤ੍ਰਿਖਾ ਅਤੇ ਐਫਐਸਐਸਏਆਈ ਦੇ ਡਾਇਰੈਕਟਰ ਡਾ. ਅਜੈ ਪ੍ਰਕਾਸ਼ ਗੁਪਤਾ ਵੀ ਮੌਜੂਦ ਸਨ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD