Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਪੰਜਾਬ ਸਰਕਾਰ ਪਿੰਡ ਪਿੰਡ ਭੇਜ ਰਹੀ ਹੈ ਗਰਾਂਟਾਂ ਦੇ ਗੱਫੇ- ਅਮਨਦੀਪ ਸਿੰਘ ਗੋਲਡੀ ਮੁਸਾਫਰ

ਵਿਧਾਇਕ ਵੱਲੋਂ ਚੱਕ ਰਾਧੇਵਾਲਾ ਵਿੱਚ ਜਨ ਸੁਣਵਾਈ, ਵਿਕਾਸ ਕਾਰਜਾਂ ਲਈ ਦਿੱਤੀ ਗਰਾਂਟ

Amandeep Singh Goldy Musafir, Amandeep Singh Goldy, Balluana Fazilka, Abohar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅਬੋਹਰ , 13 Dec 2023

ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਅੱਜ ਪਿੰਡ ਚੱਕ ਰਾਧੇਵਾਲਾ ਵਿਖੇ ਜਨ ਸੁਣਵਾਈ ਕੀਤੀ ਅਤੇ ਪਿੰਡ ਦੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਹਨਾਂ ਨੇ ਪਿੰਡ ਦੇ ਵਿਕਾਸ ਲਈ 10 ਲੱਖ 40 ਹਜਾਰ ਰੁਪਏ ਦੀ ਗਰਾਂਟ ਵੀ ਪਿੰਡ ਵਾਸੀਆਂ ਨੂੰ ਭੇਂਟ ਕੀਤੀ।  ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਆਖਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਕੰਮ ਕੀਤਾ ਜਾ ਰਿਹਾ ਹੈ। 

ਉਹਨਾਂ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਘਰੇਲੂ ਵਰਤੋਂ ਲਈ 600 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਦਿੱਤੀ ਗਈ ਹੈ ਜਿਸ ਨਾਲ 85 ਫੀਸਦੀ ਤੋਂ ਵੱਧ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਇਸੇ ਤਰ੍ਹਾਂ ਉਨਾਂ ਕਿਹਾ ਕਿ ਰਾਜ ਵਿੱਚ ਸਿਹਤ ਸਹੂਲਤਾਂ ਦੇ ਵਿਸਥਾਰ ਲਈ ਸੂਬਾ ਸਰਕਾਰ ਵੱਲੋਂ ਪਿੰਡ ਪਿੰਡ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨਜ਼ਦੀਕ ਹੀ ਸਿਹਤ ਸਹੂਲਤਾਂ ਮਿਲ ਰਹੀਆਂ ਹਨ। 

ਇਸ ਨਾਲ ਵੱਡੇ ਹਸਪਤਾਲਾਂ ਵਿੱਚ ਵੀ ਮਰੀਜ਼ਾਂ ਦਾ ਭਾਰ ਘਟਿਆ ਹੈ ਅਤੇ ਲੋਕਾਂ ਨੂੰ ਮੁਢਲੇ ਪੱਧਰ ਤੇ ਹੀ ਇਲਾਜ ਮਿਲਣ ਨਾਲ ਲੋਕਾਂ ਨੂੰ ਰਾਹਤ ਮਿਲ ਰਹੀ ਹੈ।ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਵੀ ਬਰਾਬਰ ਤਰਜੀਹ ਦਿੱਤੀ ਜਾ ਰਹੀ ਹੈ ਜਿਸ ਤਹਿਤ ਉਹ ਪਿੰਡ ਪਿੰਡ ਪਹੁੰਚ ਕੇ ਸਰਕਾਰ ਵੱਲੋਂ ਪ੍ਰਾਪਤ ਗਰਾਂਟਾਂ ਪਿੰਡਾਂ ਦੇ ਲੋਕਾਂ ਨੂੰ ਸੌਂਪ ਰਹੇ ਹਨ।

ਇਸ ਮੌਕੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਬਲਜੀਤ ਸਿੰਘ , ਬਲਾਕ ਪ੍ਰਧਾਨ ਅੰਗਰੇਜ਼ ਸਿੰਘ ਬਰਾੜ, ਬਲਾਕ ਪ੍ਰਧਾਨ ਰਣਵੀਰ ਸਿੰਘ, ਧਰਮਵੀਰ ਗੋਦਾਰਾ, ਚਾਨਣ ਰਾਮ ਸਰਪੰਚ  ਚੱਕਰਾਧੇਵਾਲਾ ਬੂਟਾ ਸਿੰਘ ਵਿਸਵੇਦਾਰ,  ਬੱਬੀ ਸਰਪੰਚ ਅਤੇ ਆਮ ਆਦਮੀ ਪਾਰਟੀ ਦੀ ਸਾਰੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।

 

Tags: Amandeep Singh Goldy Musafir , Amandeep Singh Goldy , Balluana Fazilka , Abohar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD