Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਅਗਾਮੀ ਲੋਕ ਸਭਾ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਹੁਣ ਤੋਂ ਹੀ ਸ਼ੁਰੂ ਕੀਤੀਆਂ ਜਾਣ ਤਿਆਰੀਆਂ: ਜ਼ਿਲ੍ਹਾ ਚੋਣ ਅਫਸਰ

ਸਵੀਪ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜੀ

DC Fatehgarh Sahib, Parneet Shergill, Fatehgarh Sahib, Deputy Commissioner Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 14 Dec 2023

Last updated on: Dec 14, 2023, 00:00 IST

ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅਗਾਮੀ ਲੋਕ ਸਭਾ ਚੋਣਾਂ-2024 ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜਨ ਲਈ ਸਮੂਹ ਅਧਿਕਾਰੀ ਹੁਣ ਤੋਂ ਹੀ ਤਿਆਰੀਆਂ ਸ਼ੁਰੂ ਕਰਨਾ ਯਕੀਨੀ ਬਣਾਉਣ ਤਾਂ ਜੋ ਚੋਣਾਂ ਦੇ ਐਲਾਨ ਉਪਰੰਤ ਬਿਨਾਂ ਕਿਸੇ ਦੇਰੀ ਤੋਂ ਚੋਣ ਪ੍ਰਕ੍ਰਿਆ ਸ਼ੁਰੂ ਕੀਤੀ ਜਾ ਸਕੇ। ਇਹ ਪ੍ਰਗਟਾਵਾ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਅਤੇ ਅਗਾਮੀ ਲੋਕ ਸਭਾ ਚੋਣਾਂ ਸਬੰਧੀ ਕੀਤੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। 

ਉਨ੍ਹਾਂ ਕਿਹਾ ਕਿ ਅਧਿਕਾਰੀ ਇਹ ਵੀ ਯਕੀਨੀ ਬਣਾਉਣ ਕਿ ਜਿਵੇਂ ਹੀ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਸਬੰਧੀ ਐਲਾਨ ਕੀਤਾ ਜਾਵੇ ਤਾਂ ਉਸੇ ਸਮੇਂ ਤੋਂ ਗਤੀਵਿਧੀਆਂ ਸ਼ੁਰੂ ਕਰ ਦਿੱਤੀਆਂ ਜਾਣ। ਸ਼੍ਰੀਮਤੀ ਪਰਨੀਤ ਸ਼ੇਰਗਿੱਲ ਨੇ ਸਬੰਧਤ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹੇ ਦੇ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਕੇ ਉਨ੍ਹਾਂ ਦੀਆਂ ਵੱਧ ਤੋਂ ਵੱਧ ਵੋਟਾਂ ਬਣਾਈਆਂ ਜਾਣ ਤਾਂ ਜੋ 100 ਫੀਸਦੀ ਵੋਟਰਾਂ ਦੀ ਸ਼ਮੂਲੀਅਤ ਨਾਲ ਲੋਕਤੰਤਰ ਨੂੰ ਹੋਰ ਮਜਬੂਤ ਕੀਤਾ ਜਾਵੇ। 

ਉਨ੍ਹਾਂ ਕਿਹਾ ਕਿ ਸਵੀਪ ਗਤੀਵਿਧੀਆਂ ਅਧੀਨ ਸਮੂਹ ਨਾਗਰਿਕਾਂ ਨੂੰ ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਬਾਰੇ ਸਿਖਲਾਈ ਦਿੱਤੀ ਜਾਵੇ ਤਾਂ ਜੋ ਵੋਟਾਂ ਦੌਰਾਨ ਨਾਗਰਿਕਾਂ ਨੂੰ ਆਪਣੀ ਵੋਟ ਪਾਉਣ ਵਿੱਚ ਕੋਈ ਪ੍ਰੇਸ਼ਾਨੀ ਨਾ ਝੱਲਣੀ ਪਵੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਜਦੋਂ ਵੀ ਨਾਗਰਿਕਾਂ ਨੂੰ ਈ.ਵੀ.ਐਮ. ਤੇ ਵੀ.ਵੀ.ਪੈਟ ਮਸ਼ੀਨਾਂ ਦੀ ਸਿਖਲਾਈ ਦੇਣ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਕੈਂਪ ਲਗਾਇਆ ਜਾਵੇ ਤਾਂ ਉਸ ਥਾਂ ਤੇ ਸਿਖਲਾਈ ਸਬੰਧੀ ਬੋਰਡ ਜਾਂ ਤਖਤੀ ਜਰੂਰ ਲਗਾਈ ਜਾਵੇ ਤਾਂ ਜੋ ਸ਼ਰਾਰਤੀ ਅਨਸਰ ਇਸ ਦਾ ਗਲਤ ਇਸਤੇਮਾਲ ਨਾ ਕਰ ਸਕਣ।

ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਸਾਡੇ ਸੰਵਿਧਾਨ ਨੇ ਸਾਨੂੰ ਵੋਟ ਦਾ ਅਧਿਕਾਰ ਦੇ ਕੇ ਇੱਕ ਅਜਿਹੀ ਤਾਕਤ ਦਿੱਤੀ ਹੈ ਜਿਸ ਦਾ ਇਸਤੇਮਾਲ ਕਰਕੇ ਅਸੀਂ ਆਪਣੇ ਦੇਸ਼ ਦੇ ਵਿਕਾਸ ਵਿੱਚ ਆਪਣਾ ਯੋਗਦਾਨ ਪਾ ਸਕਦੇ ਹਾਂ। ਇਸ ਲਈ ਸਾਨੂੰ ਆਪਣੇ ਇਸ ਸੰਵਿਧਾਨ ਹੱਕ ਦਾ ਇਸਤੇਮਾਲ ਕਰਨ ਤੋਂ ਕਦੇ ਵੀ ਅਵੇਸਲੇ ਨਹੀਂ ਹੋਣਾ ਚਾਹੀਦਾ ਕਿਉਂਕਿ ਵੋਟ ਦੇ ਇਸਤੇਮਾਲ ਨਾਲ ਹੀ ਅਸੀਂ ਆਪਣੇ ਦੇਸ਼ ਅਤੇ ਉਸ ਦੇ ਨਾਗਰਿਕਾਂ ਦੇ ਹੱਕਾਂ ਦੀ ਰਾਖੀ ਕਰਨ ਵਾਲੀ ਸਰਕਾਰ ਦੀ ਚੋਣ ਕਰ ਸਕਦੇ ਹਾਂ। 

ਉਨ੍ਹਾਂ ਇਹ ਵੀ ਕਿਹਾ ਕਿ ਵੋਟ ਦੇ ਅਧਿਕਾਰ ਦੀ ਵਰਤੋਂ ਹਮੇਸ਼ਾਂ ਬਿਨਾਂ ਕਿਸੇ ਲਾਲਚ, ਡਰ, ਭੈਅ ਅਤੇ ਕਿਸੇ ਕਿਸਮ ਦੇ ਭੇਦ-ਭਾਵ ਤੋਂ ਉਪਰ ਉੱਠ ਕੇ ਕਰਨੀ ਚਾਹੀਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਬਣਾ ਕੇ ਉਸ ਦਾ ਇਸਤੇਮਾਲ ਜਰੂਰ ਕਰਨ ਕਿਉਂਕਿ ਅਜਿਹਾ ਕਰਕੇ ਜਿੰਮੇਵਾਰ ਨਾਗਰਿਕ ਦੀ ਭੂਮਿਕਾ ਨਿਭਾਈ ਜਾ ਸਕਦੀ ਹੈ।     

ਮੀਟਿੰਗ ਵਿੱਚ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਈਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਸੁਰਿੰਦਰ ਸਿੰਘ ਧਾਲੀਵਾਲ, ਐਸ.ਡੀ.ਐਮ. ਫ਼ਤਹਿਗੜ੍ਹ ਸਾਹਿਬ ਸ਼੍ਰੀ ਅਰਵਿੰਦ ਕੁਮਾਰ, ਐਸ.ਡੀ.ਐਮ. ਅਮਲੋਹ ਸ਼੍ਰੀ ਗੁਰਵਿੰਦਰ ਸਿੰਘ ਜੋਹਲ, ਐਸ.ਡੀ.ਐਮ. ਖਮਾਣੋਂ ਸ਼੍ਰੀਮਤੀ ਮਨਰੀਤ ਰਾਣਾ, ਮੁੱਖ ਮੰਤਰੀ ਦੇ ਫੀਲਡ ਅਫਸਰ ਸ਼੍ਰੀ ਅਭਿਸ਼ੇਕ ਸ਼ਰਮਾ, ਡੀ.ਡੀ.ਪੀ.ਓ. ਸ਼੍ਰੀ ਹਿਤੇਨ ਕਪਿਲਾ, ਚੋਣ ਤਹਿਸੀਲਦਾਰ ਸ਼੍ਰੀਮਤੀ ਨਿਰਮਲਾ ਰਾਣੀ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

 

Tags: DC Fatehgarh Sahib , Parneet Shergill , Fatehgarh Sahib , Deputy Commissioner Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD