Sunday, 19 May 2024

 

 

ਖ਼ਾਸ ਖਬਰਾਂ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ

 

ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 02 ਦੋਸ਼ੀਆ ਨੂੰ 50 ਗ੍ਰਾਮ ਹੈਰੋਇਨ ਸਮੇਤ ਇੰਨੋਵਾ ਗੱਡੀ ਗ੍ਰਿਫ਼ਤਾਰ ਕਰਨ ਵਿਚ ਕੀਤੀ ਸਫਲਤਾ ਹਾਸਲ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸ.ਏ.ਐਸ.ਨਗਰ , 14 Dec 2023

ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਵਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 02 ਦੋਸ਼ੀਆ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਰ ਨੰਬਰੀ PB-13-AR-1109 ਮਾਰਕਾ ਇੰਨੋਵਾ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਮਿਤੀ 13-12-2023 ਨੂੰ ਰੇਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਮੋਹਾਲੀ ਦੀ ਟੀਮ ਐਸ.ਆਈ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੂੰ ਦੌਰਾਨ ਚੈਕਿੰਗ ਇੱਕ ਕਾਰ ਨੰਬਰੀ PB-13-AR-1109 ਮਾਰਕਾ ਇੰਨੋਵਾ ਰੰਗ ਗੋਲਡ ਮੈਟ ਸ਼ਮਸ਼ਾਨ ਘਾਟ ਬਲੌਗੀ ਸਾਈਡ (ਮੋਹਾਲੀ) ਵਲੋਂ ਆਉਂਦੀ ਦਿਖਾਈ ਦਿੱਤੀ। 

ਜਿਸ ਨੂੰ ਟਾਰਚ ਦੀ ਲਾਈਟ ਦੇ ਕੇ ਰੁੱਕਣ ਦਾ ਇਸ਼ਾਰਾ ਕੀਤਾ। ਜਿਸਨੇ ਅੱਗੇ ਖੜੀ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਕੇ ਕਾਰ ਨੰਬਰੀ ਉਕਤ ਨੂੰ ਇੱਕ ਦਮ ਪਿੱਛੇ ਨੂੰ ਮੋੜਨ ਦੀ ਕੋਸ਼ਿਸ ਕੀਤੀ। ਕਾਰ ਉਕਤ ਨੂੰ ਕਾਬੂ ਕਰਕੇ ਕਾਰ ਚਾਲਕ ਦਾ ਨਾਮ ਪਤਾ ਪੁੱਛਿਆ ਤਾਂ ਕਾਰ ਚਾਲਕ ਨੇ ਆਪਣਾ ਨਾਮ ਪਰਮਜੀਤ ਸਿੰਘ ਉਰਫ ਗੁਰੀ ਪੁੱਤਰ ਅਵਤਾਰ ਸਿੰਘ ਵਾਸੀ ਜਵਾਹਰ ਸਿੰਘ ਵਾਲਾ, ਤਹਿ: ਵਾ ਥਾਣਾ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ ਦਸਿਆ ਅਤੇ ਕਾਰ ਦੀ ਕੰਡਕਟਰ ਸੀਟ ਤੇ ਬੈਠੇ ਨੌਜਵਾਨ ਨੇ ਆਪਣਾ ਨਾਮ ਗੁਰਸੇਵਕ ਸਿੰਘ ਉਰਫ ਨਿੱਕਾ ਪੁੱਤਰ ਲੇਟ ਮੱਖਣ ਸਿੰਘ ਵਾਸੀ ਪਿੰਡ ਪੱਤੋ ਹੀਰਾ ਸਿੰਘ, ਤਹਿ: ਵਾ ਥਾਣਾ ਨਿਹਾਲ ਸਿੰਘ ਵਾਲਾ, ਜ਼ਿਲ੍ਹਾ ਮੋਗਾ ਦਸਿਆ। 

ਜਿਨ੍ਹਾਂ ਦੀ ਕਾਰ ਦੀ ਤਲਾਸ਼ੀ ਲੈਣ ਤੇ ਕਾਰ ਦੀਆਂ ਅਗਲੀਆਂ ਦੋਨੋ ਸੀਟਾਂ ਵਿਚਕਾਰ ਗੇਅਰ ਬਾਕਸ ਕੋਲ ਇੱਕ ਵਜਨਦਾਰ ਪਾਰਦਰਸ਼ੀ ਮੋਮੀ ਲਿਫਾਫਾ ਰੰਗ ਚਿੱਟਾ ਬ੍ਰਾਮਦ ਹੋਇਆ ।ਜਿਸਨੂੰ ਚੈਕ ਕਰਨ ਤੇ ਉਸ ਵਿਚੋ ਹੈਰੋਇਨ 50 ਗ੍ਰਾਮ ਹੈਰੋਇਨ ਬ੍ਰਾਮਦ ਹੋਈ। ਜੋ ਹੈਰੋਇਨ ਅਤੇ ਕਾਰ ਇਨੋਵਾ ਉਕਤ ਨੂੰ ਪੁਲਿਸ ਵੱਲੋਂ ਕਬਜ਼ੇ ਵਿਚ ਲੈ ਕੇ ਦੋਸ਼ੀਆਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਨ੍ਹਾਂ ਖਿਲਾਫ ਮੁਕੱਦਮਾ ਨੰਬਰ 223 ਮਿਤੀ 13-12-2023 ਅ/ਧ 21,29/61/85 ਐਨ.ਡੀ.ਪੀ.ਐਸ.ਐਕਟ ਥਾਣਾ ਬਲੌਗੀ ਜ਼ਿਲ੍ਹਾ ਮੋਹਾਲੀ ਦਰਜ ਰਜਿਸਟਰ ਕਰਾਇਆ ਗਿਆ ਹੈ।

ਦੋਸ਼ੀ ਗੁਰਸੇਵਕ ਸਿੰਘ ਉਰਫ ਨਿੱਕਾ ਉਕਤ ਖਿਲਾਫ ਪਹਿਲਾ ਵੀ ਥਾਣਾ ਨਿਹਾਲ ਸਿੰਘ ਵਾਲਾ ਜ਼ਿਲ੍ਹਾ ਮੋਗਾ ਵਿਖੇ ਪਰਚੇ ਦਰਜ ਹਨ। ਦੋਸ਼ੀਆਨ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜੋ ਪੁਲਿਸ ਰਿਮਾਡ ਅਧੀਨ ਹਨ ਦੋਸ਼ੀਆ ਪਾਸੋ ਪੁੱਛਗਿਛ ਕੀਤੀ ਜਾ ਰਹੀ ਹੈ ਕਿ ਇਸ ਨਸ਼ਾ ਤਸਕਰੀ ਵਿਚ ਇਨ੍ਹਾਂ ਨਾਲ ਹੋਰ ਕੌਣ ਕੌਣ ਵਿਅਕਤੀ ਸ਼ਾਮਲ ਹਨ।

ਤਫਤੀਸ਼ੀ ਅਫਸਰ :- ਐਸ.ਆਈ ਸੁਖਵਿੰਦਰ ਸਿੰਘ ਨੰਬਰ 207/ਰੋਪੜ

ਮੋਬਾਇਲ ਨੰਬਰ   :- 95921-00207

ਬ੍ਰਾਮਦਗੀ        :- 50 ਗ੍ਰਾਮ ਹੈਰੋਇਨ ਸਮੇਤ ਕਾਰ ਨੰਬਰੀ PB-13-AR-1109  ਮਾਰਕਾ ਇੰਨੋਵਾ

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD