Monday, 13 May 2024

 

 

ਖ਼ਾਸ ਖਬਰਾਂ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ

 

ਲੜਕੀਆਂ ਦੇ ਰਾਸ਼ਟਰੀ ਉੱਤਰੀ ਜ਼ੋਨ ਸਕੂਲ ਬੈਂਡ ਮੁਕਾਬਲਿਆਂ ਦੀ ਰੰਗਾਰੰਗ ਸ਼ੁਰੂਆਤ

ਸਿੱਖਿਆ ਸਕੱਤਰ ਪੰਜਾਬ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਉਦਘਾਟਨ ਕੀਤਾ

Punjab Admin, Kamal Kishore Yadav, Education Secretary, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐੱਸ.ਏ.ਐੱਸ.ਨਗਰ , 14 Dec 2023

ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਕੂਲ ਸਿੱਖਿਆ ਤੇ ਸਾਖ਼ਰਤਾ ਵਿਭਾਗ ਭਾਰਤ ਸਰਕਾਰ ਦੇ ਸਹਿਯੋਗ ਨਾਲ ਇਨਫੈਂਟ ਜੀਸਸ ਕਾਨਵੈਂਟ ਸਕੂਲ, ਸੈਕਟਰ 65, ਐੱਸ.ਏ.ਐੱਸ.ਨਗਰ ਵਿਖੇ ਕਰਵਾਏ ਜਾ ਰਹੇ ਰਾਸ਼ਟਰੀ ਉੱਤਰੀ ਜ਼ੋਨ ਸਕੂਲ ਬੈਂਡ ਮੁਕਾਬਲਿਆਂ ਦੌਰਾਨ ਅੱਜ ਲੜਕੀਆਂ ਦੇ ਮੁਕਾਬਲੇ ਸ਼ੁਰੂ ਹੋਏ। ਇਨ੍ਹਾਂ ਮੁਕਾਬਲਿਆਂ ਵਿੱਚ ਵੱਖ-ਵੱਖ ਰਾਜਾਂ ਦੀਆਂ ਲੜਕੀਆਂ ਦੀਆਂ ਪਾਈਪ ਤੇ ਬਰਾਸ ਬੈਂਡ ਟੀਮਾਂ ਨੇ ਭਾਗ ਲੈ ਰਹੀਆਂ ਹਨ।

ਸਿੱਖਿਆ ਮੰਤਰੀ ਸ੍ਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਵਿੱਚ ਅੱਜ ਸ਼ੁਰੂ ਹੋਏ ਲੜਕੀਆਂ ਦੇ ਬੈਂਡ ਮੁਕਾਬਲਿਆਂ ਦਾ ਉਦਘਾਟਨ ਮਾਨਯੋਗ ਸਿੱਖਿਆ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਕੀਤਾ ਜਦਕਿ ਇਸ ਉਦਘਾਟਨ ਸਮਾਗਮ ਦੀ ਪ੍ਰਧਾਨਗੀ  ਡਾਇਰੈਕਟਰ ਐੱਸ.ਸੀ.ਈ.ਆਰ.ਟੀ ਅਭਿਕੇਸ਼ ਗੁਪਤਾ ਨੇ ਕੀਤੀ। ਸ੍ਰੀ ਯਾਦਵ ਨੇ ਸ਼ਮ੍ਹਾਂ ਰੋਸ਼ਨ ਕਰਕੇ ਲੜਕੀਆਂ ਦੇ ਬੈਂਡ ਮੁਕਾਬਲਿਆਂ ਦਾ ਉਦਘਾਟਨ ਕੀਤਾ। ਉਨ੍ਹਾਂ ਮੁਕਾਬਲਿਆਂ ਦੇ ਆਗਾਜ਼ ਦਾ ਸੁਨੇਹਾ ਦੇਣ ਲਈ ਅਸਮਾਨ ਵਿੱਚ ਗੁਬਾਰੇ ਵੀ ਛੱਡੇ। 

ਉਦਘਾਟਨ ਸਮਾਗਮ ਨੂੰ ਸੰਬੋਧਨ ਕਰਦਿਆਂ ਸਿੱਖਿਆ ਸਕੱਤਰ ਸ੍ਰੀ ਕਮਲ ਕਿਸ਼ੋਰ ਯਾਦਵ ਨੇ ਆਪਣੇ ਕਿਹਾ ਕਿ ਕੇਵਲ ਕਿਤਾਬੀ ਗਿਆਨ ਦੇਣਾ ਹੀ ਸਿੱਖਿਆ ਦਾ ਮਨੋਰਥ ਨਹੀਂ ਸਗੋਂ ਬੱਚਿਆਂ ਦਾ ਸਰਬਪੱਖੀ ਵਿਕਾਸ ਕਰਨਾ ਇਸ ਦਾ ਅਸਲ ਮਨੋਰਥ ਹੈ। ਉਨ੍ਹਾਂ ਕਿਹਾ ਕਿ ਬੈਂਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੀਆਂ ਵਿਦਿਆਰਥਣਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀ ਗਤੀਵਿਧੀਆਂ ਵਿੱਚ ਭਾਗ ਲੈਣਾ ਸਮੇਂ ਦੀ ਵੱਡੀ ਲੋੜ ਹੈ। 

ਉਨ੍ਹਾਂ ਕਿਹਾ ਕਿ ਵਿਦਿਆਰਥੀ ਜੀਵਨ ਤੋਂ ਹੀ ਬੱਚਿਆਂ ਅੰਦਰ ਕਲਾ ਦੇ ਹੋਣ ਦੇ ਨਾਨ-ਨਾਲ ਉਨ੍ਹਾਂ ਅੰਦਰ ਮਿਹਨਤ ਦੀ ਆਦਤ ਤੇ ਜਨੂਨ ਹੋਣਾ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਵੱਖ-ਵੱਖ ਰਾਜਾਂ ਤੋਂ ਆਈਆਂ ਲੜਕੀਆਂ ਦੀਆਂ ਬੈਂਡ ਟੀਮਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਹੋਰਨਾਂ ਵਿਦਿਆਰਥੀਆਂ ਲਈ ਰਾਹ ਦਸੇਰਾ ਬਣਨ ਦੀ ਅਪੀਲ ਕੀਤੀ। ਸਹਾਇਕ ਡਾਇਰੈਕਟਰ ਐੱਸ.ਸੀ.ਈ.ਆਰ.ਟੀ ਸ਼ਰੂਤੀ ਸ਼ੁਕਲਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਡਾ: ਗਿੰਨੀ ਦੁੱਗਲ ਨੇ ਦੱਸਿਆ ਕਿ ਅੱਜ ਸ਼ੁਰੂ ਹੋਏ ਲੜਕੀਆਂ ਦੇ ਬਰਾਸ ਤੇ ਪਾਈਪ ਬੈਂਡ ਮੁਕਾਬਲਿਆਂ ਵਿੱਚ  ਉੱਤਰੀ ਭਾਰਤ ਦੇ ਪੰਜਾਬ,ਹਰਿਆਣਾ,ਜੰਮੂਲੂ-ਕਸ਼ਮੀਰ,ਉੱਤਰਾਖੰਡ,ਹਿਮਾਚਲ ਪ੍ਰਦੇਸ਼,ਉੱਤਰ ਪ੍ਰਦੇਸ਼,ਬਿਹਾਰ,ਲੱਦਾਖ਼,ਦਿੱਲੀ ਰਾਜਾਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ। 

ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਗੁਰਵੀਰ ਕੌਰ,ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ) ਅੰਗਰੇਜ਼ ਸਿੰਘ,ਜ਼ਿਲ੍ਹਾ ਸਪੋਰਟਸ ਕੁਆਰਡੀਨੇਟਰ ਇੰਦੂ ਬਾਲਾ ਤੋਂ ਇਲਾਵਾ ਬੰਦਨਾ ਪੁਰੀ ਮੁੰਧੋਂ ਸੰਗਤੀਆਂ,ਚਰਨਜੀਤ ਕੌਰ ਕੁਰਾਲੀ,ਸੁਹਿੰਦਰ ਕੌਰ ਹੁਸ਼ਿਆਰਪੁਰ,ਸੰਧਿਆ ਸ਼ਰਮਾ,ਹਿਮਾਂਸ਼ੂ ਲਟਾਵਾ,ਡਾ: ਅਮਰਬੀਰ ਸਿੰਘ,ਸ਼ਲੰਦਰ ਸਿੰਘ ਆਦਿ ਤੋਂ ਇਲਾਵਾ ਸਿੱਖਿਆ ਵਿਭਾਗ ਦੇ ਅਧਿਕਾਰੀ,ਟੀਮਾਂ ਨਾਲ ਆਏ ਇੰਚਾਰਜ਼ ਸਾਹਿਬਾਨ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Punjab Admin , Kamal Kishore Yadav , Education Secretary , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD