Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕ੍ਰਿਕੇਟ ਅੰਡਰ 14 ਸਾਲ - ਪਟਿਆਲਾ ਦੀਆਂ ਕੁੜੀਆਂ ਲੁਧਿਆਣਾ ਨੂੰ 2 ਵਿਕਟਾਂ ਨਾਲ ਹਰਾ ਕੇ ਚੈਂਪੀਅਨ ਬਣੀਆਂ

ਬਰਨਾਲਾ ਦੀ ਟੀਮ ਫਰੀਦਕੋਟ ਨੂੰ 10 ਵਿਕਟਾਂ ਨਾਲ ਹਰਾ ਕੇ ਤੀਜੇ ਸਥਾਨ ‘ਤੇ ਰਹੀ

Sports News, Punjab State School Games, Barnala

Web Admin

Web Admin

5 Dariya News

ਬਰਨਾਲਾ , 14 Dec 2023

ਇੱਥੇ ਟਰਾਈਡੈਂਟ ਗਰੱਪ ਅਤੇ ਆਰੀਆ ਭੱਟ ਕੈਂਪਸ ਵਿੱਚ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕ੍ਰਿਕੇਟ ਅੰਡਰ 14 ਸਾਲ ਲੜਕੀਆਂ ਵਿੱਚ ਪਟਿਆਲਾ ਦੀ ਟੀਮ ਨੇ ਲੁਧਿਆਣਾ ਨੂੰ 2 ਵਿਕਟਾਂ ਨਾਲ ਹਰਾ ਕੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ ਹੈ। ਮੁੱਖ ਮਹਿਮਾਨ ਵਜੋਂ ਪਹੁੰਚੇ ਆਮ ਆਦਮੀ ਪਾਰਟੀ ਦੇ ਸੰਯੁਕਤ ਸਕੱਤਰ ਪਰਮਿੰਦਰ ਸਿੰਘ ਭੰਗੂ ਨੇ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਕਦ ਇਨਾਮ ਦੇ ਕੇ ਖਿਡਾਰੀਆਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ। 

ਉੱਪ–ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਨੇ ਮੁੱਖ ਮਹਿਮਾਨ ਦਾ ਸਵਾਗਤ ਕਰਦਿਆਂ ਖਿਡਾਰੀਆਂ ਵੱਲੋਂ ਦਿਖਾਈ ਜਾ ਰਹੀ ਖੇਡ ਭਾਵਨਾ ਦੀ ਪ੍ਰਸੰਸਾ ਕੀਤੀ। ਡੀ.ਐਮ. ਸਪੋਰਟਸ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਨਾਕ–ਆਊਟ ਦੇ ਆਧਾਰ ‘ਤੇ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਅੱਜ ਸੈਮੀਫਾਈਨਲ ਮੈਚਾਂ ਵਿੱਚ ਪਟਿਆਲਾ ਨੇ ਫਰੀਦਕੋਟ ਨੂੰ 56 ਦੌੜਾਂ ਨਾਲ ਅਤੇ ਲੁਧਿਆਣਾ ਨੇ ਬਰਨਾਲਾ ਨੂੰ 9 ਵਿਕਟਾਂ ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ ਸੀ। 

ਫਾਈਨਲ ਮੈਚ ਵਿੱਚ ਪਟਿਆਲਾ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜੀ ਕਰਦਿਆਂ ਲੁਧਿਆਣਾ ਦੀ ਟੀਮ ਨੂੰ 46 ਦੌੜਾਂ ‘ਤੇ ਹੀ ਰੋਕ ਲਿਆ। ਪਟਿਆਲਾ ਦੀ ਟੀਮ ਨੇ ਇਹ ਟੀਚਾ 8 ਵਿਕਟਾਂ ਗੁਆ ਕੇ ਪੂਰਾ ਕਰ ਲਿਆ। ਪਟਿਆਲਾ ਵਲੋਂ ਦਿਸ਼ਾ ਨੇ 15 ਦੌੜਾਂ ਦਾ ਯੋਗਦਾਨ ਪਾਇਆ। ਲੁਧਿਆਣਾ ਦੀ ਨਾਵਿਆ ਨੇ 3 ਵਿਕਟਾਂ ਲਈਆਂ। ਪਟਿਆਲਾ ਦੀ ਟੀਮ 2 ਵਿਕਟਾਂ ਨਾਲ ਜੇਤੂ ਰਹੀ। ਜਦਕਿ ਮੇਜ਼ਬਾਨ ਬਰਨਾਲਾ ਨੇ ਫਰੀਦਕੋਟ ਨੂੰ 10 ਵਿਕਟਾਂ ਨਾਲ ਹਰਾ ਕੇ ਤੀਜਾ ਸਥਾਨ ਹਾਸਲ ਕੀਤਾ ਹੈ। ਫਰੀਦਕੋਟ ਦੀ ਟੀਮ 5 ਵਿਕਟਾਂ ਦੇ ਨੁਕਸਾਨ ‘ਤੇ ਸਿਰਫ 29 ਦੌੜਾਂ ਹੀ ਬਣਾ ਸਕੀ। ਬਰਨਾਲਾ ਦੀ ਟੀਮ ਨੇ ਬਗੈਰ ਕਿਸੇ ਵਿਕਟ ਦੇ ਨੁਕਸਾਨ ‘ਤੇ ਸਿਰਫ 3 ਓਵਰਾਂ ਵਿੱਚ ਹੀ ਇਹ ਟੀਚਾ ਹਾਸਲ ਕਰ ਲਿਆ। 

ਇਸ ਮੌਕੇ ਹੈੱਡ ਮਾਸਟਰ ਜਸਵਿੰਦਰ ਸਿੰਘ, ਹੈੱਡ ਮਾਸਟਰ ਰਾਜੇਸ਼ ਗੋਇਲ, ਟੂਰਨਾਮੈਂਟ ਆਬਜ਼ਰਬਰ ਸਿਕੰਦਰ ਸਿੰਘ ਅਤੇ ਪ੍ਰਦੀਪ ਕੁਮਾਰ, ਰਮਨਪ੍ਰੀਤ ਸਿੰਘ, ਅਜ਼ਾਦ ਸਿੰਘ , ਵਿਨੋਦ ਕੁਮਾਰ, ਗੁਰਮੀਤ ਸਿੰਘ (ਸਾਰੇ ਸਲੈਕਸ਼ਨ ਕਮੇਟੀ ਮੈਂਬਰ), ਤਰਪਿੰਦਰ ਸਿੰਘ, ਪੁਸ਼ਪਦੀਪ, ਜਗਦੀਪ ਸਿੰਘ, ਸੁਰਜੀਤ ਸਿੰਘ, ਸੰਦੀਪ ਸਿੰਘ, ਰੋਹਤਾਸ਼ ਸ਼ਰਮਾ, ਦਿਨੇਸ਼ ਕੁਮਾਰ, ਅਮਨ ਸ਼ਰਮਾ, ਸੁਖਦੀਪ ਸਿੰਘ, ਸਤਨਾਮ ਸਿੰਘ, ਤੇਜਿੰਦਰ ਸਿੰਘ, ਲਵਲੀਨ ਸਿੰਘ, ਅਵਤਾਰ ਸਿੰਘ, ਹਰਦੀਪ ਸਿੰਘ, ਮਨਪ੍ਰੀਤ ਸਿੰਘ, ਸੁਰਜੀਤ ਕੌਰ, ਬਲਜਿੰਦਰ ਕੌਰ, ਸਵਰਨ ਕੌਰ, ਧਰਮਪਾਲ, ਅਮਨ ਸ਼ਰਮਾ, ਅਮਿਤ ਗੋਇਲ, ਪਰਮਜੀਤ ਕੌਰ, ਜਸਪਿੰਦਰ ਕੌਰ, ਅਮਨਦੀਪ ਕੌਰ, ਰਾਜਵਿੰਦਰ ਕੌਰ, ਰਵਿੰਦਰ ਕੌਰ, ਗੁਰਚਰਨ ਸਿੰਘ ਬੇਦੀ ਸਮੇਤ ਵੱਖ–ਵੱਖ ਜ਼ਿਲ੍ਹਿਆਂ ਦੇ ਟੀਮ ਇੰਚਾਰਜ, ਕੋਚ, ਸ਼ਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ।

 

Tags: Sports News , Punjab State School Games , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD