Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ

ਯਾਤਰਾ ਉਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ: ਐਸ.ਡੀ.ਐਮ. ਸੁਨਾਮ ਪ੍ਰਮੋਦ ਸਿੰਗਲਾ

Punjab Admin, Pramod Singla SDM Sunam, Sunam

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 14 Dec 2023

Last updated on: Dec 14, 2023, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਹਲਕੇ ਸੁਨਾਮ ਤੋਂ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸ਼ਿਆਮ ਦੇ ਦਰਸ਼ਨਾਂ ਲਈ 43 ਸ਼ਰਧਾਲੂਆਂ ਦੀ ਬੱਸ ਰਵਾਨਾ ਹੋਈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਇੱਕ ਜੱਥਾ ਸੁਨਾਮ ਤੋਂ ਹਜ਼ੂਰ ਸਾਹਿਬ ਦੀ ਯਾਤਰਾ ਕਰਕੇ ਵਾਪਸ ਸੁਨਾਮ ਊਧਮ ਸਿੰਘ ਵਾਲਾ ਪਹੁੰਚ ਚੁੱਕਾ ਹੈ।

ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ ਅਤੇ ਮਾਰਕਿਟ ਕਮੇਟੀ ਸੁਨਾਮ ਦੇ ਚੇਅਰਮੈਨ ਮੁਕੇਸ਼ ਜੁਨੇਜਾ ਨੇ ਯਾਤਰਾ ਤਹਿਤ ਯਾਤਰੀਆਂ ਦੀ ਬੱਸ ਨੂੰ ਹਰੀ ਝੰਡੀ ਦੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ‘ਤੇ ਜਾਣ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ।

ਐਸ.ਡੀ.ਐਮ. ਪ੍ਰਮੋਦ ਸਿੰਗਲਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਤਖਤ ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਦੀ ਯਾਤਰਾ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਆਦਿ ਅਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਨਾਇਬ ਤਹਿਸੀਲਦਾਰ ਅਮਿਤ ਕੁਮਾਰ, ਚੇਅਰਮੈਨ ਮਾਰਕਿਟ ਕਮੇਟੀ ਸੁਨਾਮ ਮੁਕੇਸ਼ ਜੁਨੇਜਾ, ਮਾਤਾ ਪ੍ਰਮੇਸ਼ਵਰੀ ਦੇਵੀ, ਸੀਨੀਅਰ ਆਗੂ ਜਤਿੰਦਰ ਜੈਨ, ਬਲਾਕ ਪ੍ਰਧਾਨ ਸਾਹਿਬ ਸਿੰਘ, ਮਨਪ੍ਰੀਤ ਬਾਂਸਲ, ਹਰਮੀਤ ਵਿਰਕ, ਸੰਜੀਵ ਕਾਂਸਲ ਸੰਜੂ ਸਮੇਤ ਸ਼ਹਿਰ ਦੇ ਪਤਵੰਤੇ ਸੱਜਣ ਹਾਜ਼ਰ ਸਨ।

 

Tags: Punjab Admin , Pramod Singla SDM Sunam , Sunam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD