Saturday, 18 May 2024

 

 

ਖ਼ਾਸ ਖਬਰਾਂ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ

 

ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਪੰਜ ਕਰੋੜ ਦੀ ਲਾਗਤ ਨਾਲ ਤਿੰਨ ਵਾਟਰ ਵਰਕਸਾਂ ਦੇ ਨਵੀਨੀਕਰਨ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ

ਘਰ ਘਰ ਤੱਕ ਪਹੁੰਚੇਗਾ ਪੀਣ ਵਾਲਾ ਸਾਫ ਪਾਣੀ

Dr. Baljit Kaur, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਮਲੋਟ , 14 Dec 2023

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਆਪਣੇ ਹਲਕੇ ਦੇ ਤਿੰਨ ਪਿੰਡਾਂ ਵਿੱਚ ਲਗਭਗ ਪੰਜ ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਵਾਟਰ ਵਰਕਸਾਂ ਦੇ ਹੋਣ ਵਾਲੇ ਨਵੀਨੀਕਰਨ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰੇਕ ਘਰ ਤੱਕ ਸਾਫ ਪੀਣ ਵਾਲਾ ਪਾਣੀ ਪੁੱਜਦਾ ਕਰਨ ਲਈ ਵਚਨਬੱਧ ਹੈ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਆਪਣੇ ਦੌਰੇ ਦੌਰਾਨ ਮਹਿਰਾਜ ਵਾਲਾ ਪਿੰਡ ਵਿੱਚ 16149002 ਰੁਪਏ,  ਪਿੰਡ ਮਦਰਸਾ ਵਿੱਚ 19096849 ਰੁਪਏ ਅਤੇ ਪਿੰਡ ਗੰਧੜ ਵਿੱਚ 14632484  ਰੁਪਏ ਦੀ ਲਾਗਤ ਨਾਲ ਵਾਟਰ ਵਰਕਸ ਦੇ ਨਵੀਨੀਕਰਨ ਦੇ ਪ੍ਰੋਜੈਕਟਾਂ ਦਾ ਨੀਹ ਪੱਥਰ ਰੱਖਿਆ।ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਦੇ ਹਰੇਕ ਨਾਗਰਿਕ ਨੂੰ ਵਧੀਆ ਸੇਵਾਵਾਂ ਮੁਹਈਆ ਕਰਵਾਉਣ ਲਈ ਵਚਨਵੱਧ ਹੈ ।

ਉਨਾਂ ਕਿਹਾ ਕਿ ਇਹਨਾਂ ਵਾਟਰ ਵਰਕਸ  ਨੂੰ ਬਣਿਆ ਨੂੰ ਢਾਈ ਤੋਂ ਤਿੰਨ ਦਹਾਕੇ ਤੱਕ ਦਾ ਸਮਾਂ ਹੋ ਗਿਆ ਸੀ ਪਰ ਕਿਸੇ ਨੇ ਸਾਰ ਨਹੀਂ ਲਈ ਸੀ ਅਤੇ ਇਹ ਖੰਡਰ ਦਾ ਰੂਪ ਧਾਰ ਗਏ ਸਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸੇ ਲਈ ਪੰਜਾਬ ਸਰਕਾਰ ਨੇ ਉਪਰਾਲਾ ਕੀਤਾ ਹੈ ਕਿ ਅਜਿਹੇ ਵਾਟਰ ਵਰਕਸਾਂ ਦਾ ਨਵੀਨੀਕਰਨ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਸਾਫ ਅਤੇ ਸ਼ੁੱਧ ਪੀਣ ਦਾ ਪਾਣੀ ਮਿਲ ਸਕੇ ।

ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਲੋਕਾਂ ਦੀਆਂ ਬੁਨਿਆਦੀ ਜਰੂਰਤਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਜਦਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀਆਂ ਬੁਨਿਆਦੀ ਜਰੂਰਤਾਂ ਦਾ ਖਿਆਲ ਰੱਖ ਕੇ ਕੰਮ ਕਰ ਰਹੀ ਹੈ। ਉਨਾਂ ਨੇ ਆਖਿਆ ਕਿ ਇਹ ਯਕੀਨੀ ਬਣਾਇਆ ਜਾਵੇਗਾ ਕਿ ਪਿੰਡ ਦੇ ਹਰ ਹਿੱਸੇ ਦੇ ਘਰਾਂ ਤੱਕ ਪਾਣੀ ਪਹੁੰਚੇ।

ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪ੍ਰਸ਼ਾਸਨਿਕ ਸੇਵਾਵਾਂ ਬਿਹਤਰ ਤਰੀਕੇ ਨਾਲ ਦੇਣ ਲਈ ਹੁਣ ਸਰਕਾਰ ਤੁਹਾਡੇ ਦੁਆਰ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਲੋਕ ਆਪਣੇ ਘਰ ਬੈਠ ਕੇ ਹੀ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਇਸ ਲਈ ਵਿਅਕਤੀ ਨੇ 1076 ਨੰਬਰ ਤੇ ਕਾਲ ਕਰਨੀ ਹੈ ਜਿਸ ਤੋਂ ਬਾਅਦ ਸਰਕਾਰੀ ਨੁਮਾਇੰਦਾ ਤੁਹਾਡੇ ਘਰ ਆਵੇਗਾ ਅਤੇ ਸਾਰੀ ਕਾਰਵਾਈ ਮੁਕੰਮਲ ਕਰਕੇ ਤੁਹਾਨੂੰ ਸਰਕਾਰੀ ਸੇਵਾ ਦਾ ਲਾਭ ਘਰ ਬੈਠਿਆਂ ਦੇਵੇਗਾ ।

ਉਨਾਂ ਦੱਸਿਆ ਕਿ ਪੈਨਸ਼ਨ ਨਾਲ ਸੰਬੰਧਿਤ ਸੇਵਾਵਾਂ ਦਾ ਵੀ ਇਸ ਤਰੀਕੇ ਨਾਲ ਲਾਭ ਲਿਆ ਜਾ ਸਕਦਾ ਹੈ ਭਾਵ ਬਜ਼ੁਰਗ ਘਰ ਬੈਠੇ ਹੀ 1076 ਨੰਬਰ ਤੇ ਕਾਲ ਕਰਕੇ ਸਰਕਾਰੀ ਨੁਮਾਇੰਦਾ ਘਰ ਬੁਲਾ ਕੇ ਆਪਣੀ ਪੈਨਸ਼ਨ ਲਗਵਾ ਸਕਦੇ ਹਨ।ਡਾ ਬਲਜੀਤ ਕੌਰ ਨੇ ਹੋਰ ਦੱਸਿਆ ਕਿ ਦੀਵਿਆਂਗ ਲੋਕਾਂ ਦੇ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ ਤਾਂ ਜੋ   ਮੈਡੀਕਲ ਸਰਟੀਫਿਕੇਟ ਬਣਾਉਣ ਤੋਂ ਬਾਅਦ ਅਜਿਹੇ ਲੋਕਾਂ ਦੀ ਪੈਨਸ਼ਨ ਲਗਾਈ ਜਾ ਸਕੇ।

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਇਸ ਮੌਕੇ ਪੰਜਾਬ ਸਰਕਾਰ ਦੀਆਂ ਵੱਖ ਵੱਖ ਲੋਕ ਕਲਿਆਣਕਾਰੀ ਸਕੀਮਾਂ ਬਾਰੇ ਜਾਣਕਾਰੀ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਹਨਾਂ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ। ਇਸ ਮੌਕੇ ਉਨਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਮੌਕੇ ਤੇ ਹੀ ਹੱਲ ਕੀਤੇ।ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਜਸਵਿੰਦਰ ਸਿੰਘ, ਵਾਈਸ ਚੇਅਰਮੈਨ ਜਸ਼ਨ ਬਰਾੜ ਲੱਖੇਵਾਲੀ, ਜਗਦੇਵ ਸਿੰਘ ਬਾਮ ਲੋਕ ਸਭਾ ਹਲਕਾ ਇੰਚਾਰਜ, ਕਾਕਾ ਉੱੜਾਂਗ, ਬਲਾਕ ਪ੍ਰਧਾਨ ਗੁਰ ਭਗਤ ਸਿੰਘ, ਐੱਸਡੀਓ ਸ਼ਿਵਮ ਸਚਦੇਵਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

 

Tags: Dr. Baljit Kaur , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD