Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਸਿਹਤ ਵਿਭਾਗ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਅਤੇ ਗਰਭਪਾਤ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼

Crime News Punjab, Punjab Police, Police, Crime News, Barnala Police, Barnala

Web Admin

Web Admin

5 Dariya News

ਬਰਨਾਲਾ , 14 Dec 2023

Last updated on: Dec 14, 2023, 00:00 IST

ਸਿਹਤ ਵਿਭਾਗ ਬਰਨਾਲਾ ਅਤੇ ਸਿਹਤ ਵਿਭਾਗ ਪਟਿਆਲ਼ਾ ਦੀ ਟੀਮ ਵੱਲੋਂ ਸਾਂਝੇ ਤੌਰ ਤੇ  ਗ਼ੈਰ ਕਾਨੂੰਨੀ ਢੰਗ ਨਾਲ ਲੜਕਾ ਲੜਕੀ ਦੱਸਣ ਸਬੰਧੀ ਟੈਸਟ ਅਤੇ ਗਰਭਪਾਤ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਫਾਸ਼ ਕੀਤਾ ਗਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ ਜਸਬੀਰ ਸਿੰਘ ਔਲ਼ਖ ਸਿਵਲ ਸਰਜਨ ਬਰਨਾਲਾ ਅਤੇ ਡਾ ਰਮਿੰਦਰ ਕੌਰ ਸਿਵਕ ਸਰਜਨ ਪਟਿਆਲ਼ਾ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਨੂੰ ਖੁਫੀਆ ਪੱਕੀ ਜਾਣਕਾਰੀ ਮਿਲੀ ਸੀ ਕਿ ਇੱਕ ਵਿਅਕਤੀ ਅਤੇ ਔਰਤ ਦੇ ਘਰ ਵਿੱਚ  ਜਿਸ ਕੋਲ ਕੋਈ ਮੈਡੀਕਲ ਡਿਗਰੀ ਨਹੀਂ ਹੈ ਉਹ ਬਹੁਤ ਲੰਮੇ ਸਮੇਂ ਤੋਂ ਸ਼ਹਿਰ ਪਟਿਆਲ਼ਾ ਵਿਖੇ ਲੜਕਾ ਲੜਕਾ ਦੱਸਣ ਸਬੰਧੀ ਟੈਸਟ ਅਤੇ ਗਰਭਪਾਤ ਕਰਦਾ ਹੈ।  

ਡਾ ਔਲ਼ਖ ਨੇ ਦੱਸਿਆ ਕਿ ੳਨ੍ਹਾਂ ਗੁਪਤ ਸੂਚਨਾ ਦੇ ਆਧਾਰ ‘ਤੇ ਇੱਕ ਸਟਿੰਗ ਆਪਰੇਸ਼ਨ ਕੀਤਾ ਗਿਆ ਜਿਸ ਤਹਿਤ ਕਾਰਵਾਈ ਕਰਦਿਆਂ ਸਿਹਤ ਵਿਭਾਗ ਬਰਨਾਲਾ ਦੀ ਟੀਮ ਵੱਲੋ ਮਾਣਯੋਗ ਡਾ ਬਲਬੀਰ ਸਿੰਘ ਸਿਹਤ ਤੇ ਪਰਿਵਾਰ ਭਲਾਈ ਅਫਸਰ ਪੰਜਾਬ ਜੀ ਦੇ ਸਖ਼ਤ ਦਿਸ਼ਾ ਨਿਰਦੇਸ਼ ਅਧੀਨ ਇਸ ਖੁਫੀਆ  ਜਾਣਕਾਰੀ ‘ਤੇ ਤੁਰੰਤ ਐਕਸ਼ਨ ਲੈਂਦਿਆਂ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ ਰਵਿੰਦਰਪਾਲ ਕੌਰ ਦੇ ਦਿਸ਼ਾ ਨਿਰਦੇਸ਼ ਅਤੇ ਮੈਡਮ ਪੂਨਮਦੀਪ ਕੌਰ ਡਿਪਟੀ ਮੈਡਿਕਲ ਕਮਿਸ਼ਨਰ ਬਰਨਾਲਾ ਜੀ ਦੇ ਵਿਸ਼ੇਸ਼ ਸਹਿਯੋਗ ਸਦਕਾ ਗੁਪਤ ਰੇਡ ਕੀਤੀ ਗਈ ਅਤੇ ਸ਼ਹਿਰ ਪਟਿਆਲਾ ਦੇ ਪਿੰਡ ਚੌਰਾ ਦੇ ਇੱਕ ਘਰ ਵਿਖੇ ਦੋਸ਼ੀ ਨੂੰ ਰੰਗੇ ਹੱਥੀਂ ਟੈਸਟ ਕਰਦੇ ਹੋਏ ਫੜਿਆ ਗਿਆ ਜਿਸ ਦੌਰਾਨ ਗਰਭਪਾਤ ਕਰਨ ਵਾਲਾ ਸਾਜੋ ਸਮਾਨ ਅਤੇ ਵੱਡੀ ਮਾਤਰਾ ਵਿੱਚ ਦਵਾਈਆਂ ਬਰਾਮਦ ਕੀਤੀਆਂ ਗਈਆਂ।  

ਡਾ ਔਲ਼ਖ ਨੇ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵੱਲੋ ਇੱਕ ਨਕਲੀ ਗਰਭਵਤੀ ਮਰੀਜ਼ ਨੂੰ ਟੈਸਟ ਕਰਵਾਉਣ ਲਈ ਇਸ ਬੰਦੇ ਕੋਲ ਭੇਜਿਆ ਗਿਆ ਇਸ ਤੋਂ ਪਹਿਲਾ ਇਸ ਦੋਸ਼ੀ ਵਿਅਕਤੀ ਨੇ ਇਹ ਟੈਸਟ ਕਰਨ ਬਦਲੇ ਪੱਚੀ ਹਜਾਰ ਰੁਪਏ ਨਗਦ ਲਏ ਸਨ ਅਤੇ ਮਰੀਜ ਨੂੰ ਪਟਿਆਲ਼ਾ ਦੇ ਪਿੰਡ ਚੌਰਾ ਵਿਖੇ ਇੱਕ ਔਰਤ ਦੇ ਘਰ ਵਿੱਚ ਆਉਣ ਦਾ ਸੱਦਾ ਦਿੱਤਾ ਗਿਆ । ਇਸ ਦੌਰਾਨ ਜਦੋਂ ਹੀ ਵਿਅਕਤੀ ਵੱਲੋਂ ਘਰ ਵਿੱਚ ਟੈਸਟ ਕਰਨਾ ਸ਼ੁਰੂ ਕੀਤਾ ਗਿਆ ਤਾਂ ਸਿਹਤ ਵਿਭਾਗ ਦੀ ਟੀਮ ਵੱਲੋਂ ਮੌਕੇ ਤੋਂ ਹੀ ਪਹੁੰਚਕੇ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕੀਤਾ।

ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਇੱਕ ਔਰਤ ਨੂੰ ਵੀ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਜੋ ਗੈਰਕਾਨੰਨੀ ਢੰਗ ਨਾਲ ਆਪਣੇ ਘਰ ਵਿੱਚ ਗਰਭਪਾਤ ਕਰਦੀ  ਸੀ । ਉ੍ਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪੀ.ਸੀ. ਪੀ.ਐਨ.ਡੀ.ਟੀ. ਐਕਟ ਤਹਿਤ ਮੁਕੱਦਮਾਂ ਦਰਜ ਕਰਵਾਇਆ ਗਿਆ ਹੈ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵਿੱਚ ਡਾ ਪ੍ਰਵੇਸ਼ ਕੁਮਾਰ ਜਿਲਾ ਪਰਿਵਾਰ ਭਲਾਈ ਅਫਸਰ ਬਰਨਾਲਾ , ਡਾ ਐਸ਼ ਜੇ ਸਿੰਘ ਜਿਲਾ ਪਰਿਵਾਰ ਭਲਾਈ ਅਫਸਰ , ਡਾ ਸ਼ੀਖਾ ਰੇਡਿਓਲੋਜਿਸਟ ਸਿਵਲ ਹਸਪਤਾਲ ਬਰਨਾਲਾ, ਡਾ ਸ਼ੀਤਲ ਔਰਤ ਰੋਗਾਂ ਦੇ ਮਾਹਿਰ ਸਿਹਤ ਵਿਭਾਗ ਅਤੇ ਪੁਲਿਸ ਵਿਭਾਗ ਦੇ ਮੁਲਾਜ਼ਮ ਅਤੇ ਪੁਲਿਸ ਪਾਰਟੀ ਮੌਜੂਦ ਸੀ ।  

 

Tags: Crime News Punjab , Punjab Police , Police , Crime News , Barnala Police , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD