Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡ ਘੜਾਮਾ ਕਲਾਂ ਤੇ ਘੜਾਮਾ ਖੁਰਦ ਵਿਖੇ ਸਾਹਿਬਜ਼ਾਦਿਆਂ ਦੀ ਯਾਦ ਨੂੰ ਸਮਰਪਿਤ 3 ਰੋਜ਼ਾ ਗੁਰਮਤਿ ਸਮਾਗਮ ਸੰਪੰਨ

ਬੱਚਿਆਂ ਦੀ ਉਚੇਰੀ ਵਿੱਦਿਆ, ਯੂ.ਪੀ.ਐਸ.ਸੀ ਤੇ ਹੋਰ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਲਈ ਬਣੇਗਾ ਵਿਦਿਆਲਿਆ

Dr. Gurpreet Kaur, Harmeet Singh Pathanmajra, Sanour, AAP, Aam Aadmi Party, Aam Aadmi Party Punjab, AAP Punjab, Amandeep Singh Goldy Musafir, Amandeep Singh Goldy, Gurlal Singh, Ghanaur, Gurdev Singh Dev Maan, Nabha

Web Admin

Web Admin

5 Dariya News

ਸ਼ੰਭੂ/ਘਨੌਰ/ਰਾਜਪੁਰਾ, ਪਟਿਆਲਾ , 14 Dec 2023

Last updated on: Dec 14, 2023, 00:00 IST

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਦੀ ਲਾਸਾਨੀ ਕੁਰਬਾਨੀ ਦੀ ਯਾਦ ਨੂੰ ਸਮਰਪਿਤ 3 ਰੋਜ਼ਾ ਗੁਰਮਤਿ ਸਮਾਗਮ ਹਲਕਾ ਘਨੌਰ ਦੇ ਪਿੰਡ ਘੜਾਮਾਂ ਕਲਾਂ ਤੇ ਘੜਾਮਾਂ ਖੁਰਦ ਦੀ ਸੰਗਤ ਵੱਲੋਂ ਸੰਤ ਬਾਬਾ ਲੱਖਾ ਸਿੰਘ ਨਾਨਕਸਰ ਵਾਲਿਆਂ ਦੀ ਅਗਵਾਈ ਹੇਠ ਕਰਵਾਇਆ ਗਿਆ।

ਹਲਕਾ ਵਿਧਾਇਕ ਗੁਰਲਾਲ ਘਨੌਰ ਦੇ ਵਿਸ਼ੇਸ਼ ਸਹਿਯੋਗ ਸਦਕਾ ਸੰਪੰਨ ਹੋਏ ਇਸ ਗੁਰਮਤਿ ਸਮਾਗਮ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਪਤਨੀ ਡਾ. ਗੁਰਪ੍ਰੀਤ ਕੌਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ। 

ਉਨ੍ਹਾਂ ਦੇ ਨਾਲ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਕੁਲਵੰਤ ਸਿੰਘ ਬਾਜ਼ੀਗਰ, ਗੁਰਦੇਵ ਸਿੰਘ ਦੇਵ ਮਾਨ, ਅਮਨਦੀਪ ਸਿੰਘ ਮੁਸਾਫ਼ਿਰ, ਮੁੱਖ ਮੰਤਰੀ ਦੇ ਓ.ਐਸ.ਡੀ. ਪ੍ਰੋ. ਉਂਕਾਰ ਸਿੰਘ, ਦਲਬੀਰ ਸਿੰਘ ਯੂ.ਕੇ., ਐਸ.ਐਸ.ਪੀ. ਵਰੁਣ ਸ਼ਰਮਾ ਤੇ ਐਸ.ਡੀ.ਐਮ. ਜਸਲੀਨ ਕੌਰ ਵੀ ਮੌਜੂਦ ਸਨ।ਸੰਤ ਬਾਬਾ ਲੱਖਾ ਸਿੰਘ ਨੇ ਐਲਾਨ ਕੀਤਾ ਕਿ ਗੁਰਦੁਆਰਾ ਨਾਨਕਸਰ ਸਾਹਿਬ ਨੂੰ ਪਿੰਡ ਘੜਾਮਾ ਦੇ ਵਸਨੀਕ ਬੀਬਾ ਹਰਜੀਤ ਕੌਰ ਵੱਲੋਂ ਵਿੱਦਿਅਕ ਸੰਸਥਾ ਖੋਲ੍ਹਣ ਲਈ ਦਾਨ ਕੀਤੀ ਗਈ 3 ਏਕੜ ਜਮੀਨ ਵਿੱਚ ਬੱਚਿਆਂ ਦੀ ਉਚੇਰੀ ਵਿੱਦਿਆ ਅਤੇ ਖਾਸ ਕਰਕੇ ਯੂ.ਪੀ.ਐਸ.ਸੀ. ਅਤੇ ਹੋਰ ਮੁਕਾਬਲੇ ਦੇ ਇਮਤਿਹਾਨਾਂ ਦੀ ਤਿਆਰੀ ਕਰਵਾਉਣ ਲਈ ਵਿਦਿਆਲਿਆ ਖੋਲ੍ਹਿਆ ਜਾਵੇਗਾ। 

ਮੁੱਖ ਮੰਤਰੀ ਦੇ ਸੁਪਤਨੀ ਡਾ. ਗੁਰਪ੍ਰੀਤ ਕੌਰ ਨੇ ਸੰਤ ਬਾਬਾ ਲੱਖਾ ਸਿੰਘ ਵੱਲੋਂ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੀ ਅਜਿਹੇ ਉਪਰਾਲੇ ਕਰ ਰਹੀ ਹੈ ਅਤੇ ਧਾਰਮਿਕ ਸੰਸਥਾਵਾਂ ਵੱਲੋਂ ਅਜਿਹਾ ਉਦਮ ਕਰਨਾ ਹੋਰ ਵੀ ਪ੍ਰਸ਼ੰਸਾ ਦਾ ਕਾਰਜ ਹੈ। ਵਿਧਾਇਕ ਗੁਰਲਾਲ ਘਨੌਰ ਨੇ ਸੰਤ ਬਾਬਾ ਲੱਖਾ ਸਿੰਘ ਦਾ ਘਨੌਰ ਹਲਕੇ ਵਿੱਚ ਅਜਿਹੀ ਸੰਸਥਾ ਸਥਾਪਤ ਕਰਨ ਲਈ ਕੀਤੇ ਉਦਮ ਲਈ ਉਨ੍ਹਾਂ ਦਾ ਧੰਨਵਾਦ ਕੀਤਾ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੰਡ ਘੜਾਮਾਂ ਵਿਖੇ ਆਮ ਆਦਮੀ ਕਲੀਨਿਕ, ਖੇਡ ਸਟੇਡੀਅਮ ਵੀ ਬਣਵਾਇਆ ਜਾਵੇਗਾ। ਗੁਰਲਾਲ ਘਨੌਰ ਨੇ ਕਿਹਾ ਕਿ ਜਲਦੀ ਹੀ ਹਲਕਾ ਘਨੌਰ ਨਿਵਾਸੀਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਨੂੜ ਕੈਨਾਲ ਦਾ ਤੋਹਫ਼ਾ ਦੇ ਕੇ ਪਿਛਲੇ ਕਰੀਬ ਢਾਈ ਦਹਾਕਿਆਂ ਤੋਂ ਸਿੰਚਾਈ ਲਈ ਪਾਣੀ ਦੀ ਮੰਗ ਨੂੰ ਪੂਰੀ ਕਰਨਗੇ।

ਗੁਰਮਤਿ ਸਗਾਗਮ ਮੌਕੇ ਭਾਈ ਕਰਨੈਲ ਸਿੰਘ ਗਰੀਬ, ਭਾਈ ਜੋਗਿੰਦਰ ਸਿੰਘ ਰਿਆੜ, ਬਾਬਾ ਗੁਰਦੇਵ ਸਿੰਘ, ਬਾਬਾ ਬੰਤਾ ਸਿੰਘ ਮਦਨਪੁਰ, ਬਾਬਾ ਬੂਟਾ ਸਿੰਘ ਨਾਨਕਸਰ, ਬਾਬਾ ਗੁਰਜੀਤ ਸਿੰਘ ਨਾਨਕਸਰ ਆਦਿ ਨੇ ਗੁਰਮਤਿ ਵਿਚਾਰਾਂ ਸੰਗਤ ਨੂੰ ਸੁਣਾਈਆਂ। ਇਸ ਤੋਂ ਇਲਾਵਾ ਬੀਬਾ ਗੁਰਮੀਤ ਕੌਰ ਸੰਧੂ, ਗੁਰਤਾਜ ਸਿੰਘ, ਜੋਗਿੰਦਰ ਸਿੰਘ ਸੰਧੂ ਘੜਾਮਾ, ਮੇਜਰ ਸਿੰਘ ਸੰਧੂ ਘੜਾਮਾ, ਗੁਰਪਿੰਦਰ ਸਿੰਘ ਜੱਗਾ ਨਨਹੇੜਾ, ਸਹਿਜਪਾਲ ਸਿੰਘ ਲਾਡਾ, ਗੁਰਮੀਤ ਸਿੰਘ ਆਦਿ ਸਮੇਤ ਇਲਾਕੇ ਦੀ ਸੰਗਤ ਵੱਡੀ ਗਿਣਤੀ ਵਿੱਚ ਮੌਜੂਦ ਸੀ।

 

Tags: Dr. Gurpreet Kaur , Harmeet Singh Pathanmajra , Sanour , AAP , Aam Aadmi Party , Aam Aadmi Party Punjab , AAP Punjab , Amandeep Singh Goldy Musafir , Amandeep Singh Goldy , Gurlal Singh , Ghanaur , Gurdev Singh Dev Maan , Nabha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD