Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸੂਬੇ ਅੰਦਰ ਲੋਕਾ ਨੂੰ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਹੋਈ ਸ਼ਰੂਆਤ : ਹਰਭਜਨ ਸਿੰਘ ਈ ਟੀ ਓ

1076 ਨੰਬਰ ’ਤੇ ਕਾਲ ਕਰਕੇ 43 ਸਰਕਾਰੀ ਸੇਵਾਵਾਂ ਦਾ ਮਿਲੇਗਾ ਲਾਭ

DC Amritsar, Amritsar, Ghanshyam Thori, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 14 Dec 2023

Last updated on: Dec 14, 2023, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਪੂਰੇ ਪੰਜਾਬ ਵਿੱਚ ਸ਼ੁਰੂਆਤ ਹੋ ਗਈ ਹੈ ਅਤੇ ਇਸ ਨਾਲ ਲੋਕਾਂ ਦੀ ਖੱਜ਼ਲ ਖੁਆਰੀ ਬੰਦ ਹੋ ਜਾਵੇਗੀ। ਜੰਡਿਆਲਾ ਹਲਕੇ ਦੇ ਪਿੰਡਾਂ ਵਿਚ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਦੇ ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ ਟੀ ਓ ਨੇ ਇਹ ਜਾਣਕਾਰੀ ਲੋਕਾਂ ਨਾਲ ਸਾਂਝੀ ਕਰਦੇ ਦੱਸਿਆ ਕਿ ਲੁਧਿਆਣਾ ਤੋਂ ਇਸ ਸਕੀਮ ਦੀ ਸ਼ਰੂਆਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਕਰਨ ਦੇ ਨਾਲ ਜ਼ਿਲ੍ਹੇ ਦੇ ਲੋਕ ਹੁਣ 43 ਪ੍ਰਕਾਰ ਦੀਆਂ ਸੇਵਾਵਾਂ ਘਰ ਬੈਠੇ ਪ੍ਰਾਪਤ ਕਰ ਸਕਦੇ ਹਨ, ਜਿਸਦੇ ਲਈ ਲੋਕਾਂ ਨੂੰ ਆਪਣੇ ਘਰ ਤੋਂ ਹੀ ਫੋਨ ਨੰਬਰ 1076 ’ਤੇ ਕਾਲ ਕਰਨੀ ਹੋਵੇਗੀ। 

ਉਨ੍ਹਾਂ ਅੱਗੇ ਦੱਸਿਆ ਕਿ ਕਾਲ ਕਰਨ ਤੋਂ ਉਪਰੰਤ ਉਹ ਸਰਕਾਰੀ ਨੁਮਾਇੰਦੇ ਨੂੰ ਦੱਸ ਸਕਦੇ ਹਨ ਕਿ ਉਹ ਕਿਸ ਵੇਲੇ ਉਹਨਾਂ ਦੇ ਘਰ ਆ ਕੇ ਉਹਨਾਂ ਦੇ ਫੋਟੋ ਜਾਂ ਹੋਰ ਦਸਤਾਵੇਜ਼ ਲਿਜਾ ਕੇ ਉਹਨਾਂ ਨੂੰ ਸਰਕਾਰੀ ਸੇਵਾ ਦਾ ਲਾਭ ਦੇ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰੀ ਸੇਵਾ ਤਹਿਤ ਜੋ ਵੀ ਸਰਟੀਫਿਕੇਟ ਬਣੇਗਾ ਉਹ ਵੀ ਵਿਅਕਤੀ ਨੂੰ ਉਸਦੇ ਘਰ ਹੀ ਸਰਕਾਰੀ ਨੁਮਾਇੰਦਾ ਦੇ ਕੇ ਜਾਵੇਗਾ। 

ਵਿਧਾਇਕ ਨੇ ਦੱਸਿਆ ਕਿ ਇਸ ਸੇਵਾ ਦੇ ਸ਼ੁਰੂ ਹੋਣ ਨਾਲ ਜ਼ਿਲ੍ਹੇ ਦੇ ਲੋਕਾਂ ਨੂੰ ਵੱਡੀ ਸਹੂਲਤ ਹੋਵੇਗੀ ਅਤੇ ਉਹਨਾਂ ਨੂੰ ਸਰਕਾਰੀ ਸੇਵਾਵਾਂ ਲੈਣ ਲਈ ਸੇਵਾ ਕੇਂਦਰ ਜਾਂ ਹੋਰ ਦਫਤਰਾਂ ਤੱਕ ਨਹੀਂ ਜਾਣਾ ਪਵੇਗਾ। ਉਨ੍ਹਾਂ ਕਿਹਾ ਜਿੱਥੇ ਇਹ ਯੋਜਨਾ ਸਰਕਾਰੀ ਦਫਤਰਾਂ ਵਿੱਚ ਭੀੜ ਘੱਟ ਕਰਨ ਲਈ ਲਾਹੇਵੰਦ ਹੋਵੇਗੀ, ਉਥੇ  ਲੋਕਾਂ ਨੂੰ ਘਰ ਬੈਠੇ ਹੀ ਸਰਕਾਰੀ ਸਹੂਲਤਾਂ ਮਿਲ ਸਕਣਗੀਆਂ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਹਨਾਂ ਸੇਵਾਵਾਂ ਦਾ ਲਾਭ ਲੈਣ।

ਕੈਬਨਿਟ ਮੰਤਰੀ ਨੇ ਅੱਜ ਆਪਣੇ ਹਲਕੇ ਦੇ ਪਿੰਡਾਂ ਫਤਹਿਪੁਰ ਰਾਜਪੂਤਾਂ, ਫਤਿਹਪੁਰ ਰਾਜਪੂਤਾਂ ਖੁਰਦ ਅਤੇ ਤੀਰਥਪੁਰ ਵਿਖੇ ਕਰੀਬ 26 ਲੱਖ ਰੁਪਏ ਨਾਲ ਹੋਣ ਵਾਲੇ ਵੱਖ-ਵੱਖ ਕੰਮਾਂ ਦੇ ਉਦਘਾਟਨ ਕੀਤੇ। ਉਨਾਂ ਕਿਹਾ ਕਿ ਸਾਡੀ ਸਰਕਾਰ ਦੀ ਮਨਸ਼ਾ ਲੋਕਾਂ ਨੂੰ ਸਰਕਾਰੀ ਸੇਵਾਵਾਂ ਤੇ ਸਰਕਾਰੀ ਖਜ਼ਾਨੇ ਦਾ ਲਾਭ ਦੇਣ ਦੀ ਹੈ ਅਤੇ ਇਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਪਿੰਡਾਂ ਦੇ ਲੋਕਾਂ ਵੱਲੋਂ ਗਰਮਜੋਸ਼ੀ ਨਾਲ ਉਨਾਂ ਦਾ ਥਾਂ-ਥਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੂਬੇਦਾਰ ਛਨਾਖ ਸਿੰਘ ਚੇਅਰਮੈਨ , ਬਲਾਕ ਪ੍ਰਧਾਨ ਕੰਵਲਜੀਤ ਧਾਰੜ, ਬੀ ਡੀ ਪੀ ਓ ਪ੍ਰਗਟ ਸਿੰਘ, ਐਕਸੀਅਨ ਮਨਿੰਦਰ ਸਿੰਘ, ਸਤਿੰਦਰ ਸਿੰਘ ਅਤੇ ਇਲਾਕੇ ਦੇ ਮੋਹਤਬਰ ਵੀ ਉਨਾਂ ਨਾਲ ਹਾਜ਼ਰ ਸਨ।

 

Tags: DC Amritsar , Amritsar , Ghanshyam Thori , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD