Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਵਿਧਾਇਕ ਦਲਜੀਤ ਸਿੰਘ ਗਰੇਵਾਲ ਵਲੋਂ ਵਾਰਡ ਨੰਬਰ 12 ਦੀਆਂ ਗਲ਼ੀਆਂ ਦੇ ਨਿਰਮਾਣ ਕਾਰਜਾਂ ਦਾ ਕੀਤਾ ਉਦਘਾਟਨ

ਕਿਹਾ! ਇਸ ਪ੍ਰੋਜੈਕਟ 'ਤੇ ਕਰੀਬ 30 ਲੱਖ ਰੁਪਏ ਦੀ ਆਵੇਗੀ ਲਾਗਤ

Daljit Singh Grewal, Daljit Singh Grewal Bhola, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਲੁਧਿਆਣਾ , 14 Dec 2023

Last updated on: Dec 14, 2023, 00:00 IST

ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਅੰਦਰ ਵਿਕਾਸ ਪੱਖੋਂ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਪਹਿਲ ਦੇ ਆਧਾਰ 'ਤੇ ਮੁਹੱਈਆ ਕਰਵਾਈਆਂ ਜਾਣਗੀਆਂ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਵਲੋਂ ਵਾਰਡ ਨੰਬਰ 12 ਦੇ ਕਰਮਸਰ ਕਲੋਨੀ ਦੀਆਂ ਗਲੀਆਂ ਦੇ ਉਦਘਾਟਨ ਕਰਨ ਮੌਕੇ ਕੀਤਾ। 

ਉਹਨਾਂ ਕਿਹਾ ਕਿ ਸੂਬੇ ਦੀਆਂ ਸਾਬਕਾ ਸਰਕਾਰਾਂ ਨੇ ਇਲਾਕਾ ਦਰ ਇਲਾਕਾ ਵਿਤਕਰਾ ਕਰਦੇ ਹੋਏ ਆਪਣੀ ਭੇਦ ਭਾਵ ਦੀ ਰਾਜਨੀਤੀ ਨੂੰ ਕਾਇਮ ਰੱਖਦੇ ਹੋਏ ਕਈ ਗਲੀਆਂ ਨੂੰ ਅੱਧ ਵਿਚਕਾਰ ਹੀ ਛੱਡ ਦਿੱਤਾ ਸੀ ਜਿਸ ਕਾਰਨ ਇਲਾਕਾ ਨਿਵਾਸੀਆਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।ਉਨ੍ਹਾਂ ਕਿਹਾ ਕਿ ਇਲਾਕਾ ਨਿਵਾਸੀਆਂ ਦੀ ਮੰਗ ਅਨੁਸਾਰ ਇਹਨਾਂ ਗਲੀਆਂ ਦੇ ਬਣਾਉਣ ਦੇ ਕੰਮਾਂ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ ਜੋ ਜਲਦ ਹੀ ਮੁਕੰਮਲ ਕੀਤੇ ਜਾਣਗੇ ਅਤੇ ਇਹਨਾਂ ਵਿਕਾਸ ਕਾਰਜਾਂ 'ਤੇ ਕਰੀਬ 30 ਲੱਖ ਰੁਪਏ ਦੀ ਲਾਗਤ ਆਵੇਗੀ। 

ਵਿਧਾਇਕ ਗਰੇਵਾਲ ਨੇ ਕਿਹਾ ਕਿ ਇਲਾਕਾ ਵਾਸੀਆਂ ਨੂੰ ਵਿਕਾਸ ਸਬੰਧੀ ਜਾਂ ਕਿਸੇ ਹੋਰ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਆ ਰਹੀ ਹੈ ਤਾਂ ਉਹ ਸਿੱਧੇ ਤੌਰ 'ਤੇ ਉਨ੍ਹਾਂ ਦੇ ਨਾਲ ਜਾਂ ਉਨ੍ਹਾਂ ਦੀ ਟੀਮ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਸੁਪਨਾ ਹੈ ਕੀ ਸੂਬਾ ਵਾਸੀਆਂ ਨੂੰ ਦਵਾਈ, ਪੜ੍ਹਾਈ ਦੇ ਨਾਲ - ਨਾਲ ਹਰ ਤਰ੍ਹਾਂ ਦੀਆਂ ਮੁਢਲੀਆਂ ਸਹੂਲਤਾਂ ਮੁਹਈਆ ਕਰਵਾਈਆਂ ਜਾਣ।

ਵਿਧਾਇਕ ਗਰੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਮੁੱਖ ਟੀਚਾ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣਾ ਹੈ ਜਿਸਦੇ ਤਹਿਤ ਹਲਕੇ ਅੰਦਰ ਮਿਆਰੀ ਸਿਹਤ ਸਹੂਲਤਾਂ ਲਈ ਆਮ ਆਦਮੀ ਕਲੀਨਿਕ ਖੋਲੇ ਗਏ ਹਨ, ਨਵੇਂ ਸਰਕਾਰੀ ਸਕੂਲਾਂ ਦੇ ਨਾਲ - ਨਾਲ ਹਲਕੇ ਅੰਦਰ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇਸ ਮੌਕੇ ਚੌਧਰੀ ਚਮਨ ਲਾਲ, ਮੈਡਮ ਇੰਦਰਜੀਤ ਕੌਰ, ਰਾਵਿੰਦਰ ਸਿੰਘ ਰਾਜੂ, ਹਰਦੀਪ ਕੁਮਾਰ, ਸੋਨੂੰ ਡਾਕਟਰ, ਸਤੀਸ਼ ਕੁਮਾਰ ਚਾਵਲਾ, ਮਨਜੀਤ ਸਿੰਘ, ਹਰਜਿੰਦਰ ਸਿੰਘ, ਪਰਮਜੀਤ ਸਿੰਘ, ਅਮਰੀਕਾ ਸਿੰਘ ਐਡਵੋਕੇਟ, ਬਲਵੀਰ ਸਿੰਘ, ਰਾਕੇਸ਼ ਕੁਮਾਰ, ਪਰਮਾਨੰਦ, ਅਮਨ ਮੱਲਣ, ਅਮਨ ਚੇਟਲੀ, ਭਜਨ ਚੌਧਰੀ, ਰਣਜੀਤ ਸਿੰਘ, ਕਰਨੈਲ ਸਿੰਘ, ਰਜਿੰਦਰ ਸਿੰਘ (ਸੋਨੂੰ), ਨਰਿੰਦਰ ਸਿੰਘ, ਲੱਕੀ ਸਿੰਘ, ਸਰਬਜੀਤ ਸਿੰਘ ਸੋਨੂੰ, ਨਰਿੰਦਰ ਸਿੰਘ ਚੀਮਾਂ ਅਤੇ ਵਿਧਾਇਕ ਪੀਏ ਗੁਰਸ਼ਰਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਹਾਜ਼ਰ ਸਨ।

 

Tags: Daljit Singh Grewal , Daljit Singh Grewal Bhola , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD