Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਅਗਵਾਈ 'ਚ ਪ੍ਰਸ਼ਾਸ਼ਨ ਵਲੋਂ ਪਿੰਡ ਬੱਲੋਕੇ ਵਿਖੇ ਤਿੰਨ ਕਨਾਲ ਵਪਾਰਕ ਪੰਚਾਇਤੀ ਜ਼ਮੀਨ ਕਬਜ਼ਾ ਮੁਕਤ ਕਰਵਾਈ

ਪੰਜਾਬ 'ਚ ਵਿਸ਼ੇਸ਼ ਮੁਹਿੰਮ ਤਹਿਤ ਸਾਰੀਆਂ ਗੈਰ-ਕਾਨੂੰਨੀ ਕਾਬਜ਼ ਜ਼ਮੀਨਾਂ ਬਹਾਲ ਕਰਵਾਈਆਂ ਜਾ ਰਹੀਆਂ - ਕੈਬਨਿਟ ਮੰਤਰੀ

Laljit Singh Bhullar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਲੁਧਿਆਣਾ , 14 Dec 2023

ਪੰਚਾਇਤੀ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਉਣ ਸਬੰਧੀ ਜਾਰੀ ਮੁਹਿੰਮ ਤਹਿਤ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵਲੋਂ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਬੱਲੋਕੇ ਵਿਖੇ ਤਿੰਨ ਕਨਾਲ ਕਮਰਸ਼ੀਅਲ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਅਗਵਾਈ ਕੀਤੀ।

ਇਸ ਮੌਕੇ ਵਿਧਾਇਕ ਜੀਵਨ ਸਿੰਘ ਸੰਗੋਵਾਲ, ਐਸ.ਡੀ.ਐਮ. ਡਾ. ਹਰਜਿੰਦਰ ਸਿੰਘ, ਡਵੀਜ਼ਨਲ ਡਿਪਟੀ ਡਾਇਰੈਕਟਰ ਜਗਜੀਵਨਜੀਤ ਸਿੰਘ ਸੰਧੂ, ਡੀ.ਡੀ.ਪੀ.ਓ ਨਵਦੀਪ ਕੌਰ ਦੇ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਚਾਇਤੀ ਜ਼ਮੀਨ ਨੂੰ ਕਬਜ਼ਾ ਮੁਕਤ ਕਰਵਾਉਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੈ ਜਿਸਦੇ ਤਹਿਤ ਹੁਣ ਤੱਕ 12,000 ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਖਾਲੀ ਕਰਵਾਈ ਜਾ ਚੁੱਕੀ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਬੱਲੋਕੇ ਪਿੰਡ ਦੀ ਜ਼ਮੀਨ ਵਪਾਰਕ ਕਿਸਮ ਦੀ ਹੈ ਜੋ ਵਿੱਤੀ ਨਜ਼ਰੀਏ ਤੋਂ ਬਹੁਤ ਮਹੱਤਵ ਰੱਖਦੀ ਹੈ। ਉਨ੍ਹਾਂ ਕਿਹਾ ਕਿ ਇਸ ਜ਼ਮੀਨ ਦੀ ਵਰਤੋਂ ਪਿੰਡਾਂ ਦੀ ਭਲਾਈ ਦੇ ਨਾਲ-ਨਾਲ ਇਸ ਤੋਂ ਹੋਣ ਵਾਲੀ ਆਮਦਨ ਇਸ ਪਿੰਡ ਦੇ ਵਿਕਾਸ 'ਤੇ ਵੀ ਖਰਚ ਕੀਤੀ ਜਾਵੇਗੀ।ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਜ਼ਮੀਨ ਦੇ ਮਾਮਲੇ ਦਾ ਫੈਸਲਾ ਸੰਯੁਕਤ ਕਮਿਸ਼ਨਰ ਵਿਕਾਸ (ਜੇ.ਸੀ.ਡੀ.) ਨੂੰ ਕਰਨ ਦੇ ਨਿਰਦੇਸ਼ ਦਿੱਤੇ ਸਨ, ਜਿਨ੍ਹਾਂ ਨੇ ਪੂਰੀ ਜਾਂਚ ਤੋਂ ਬਾਅਦ ਪਿੰਡ ਦੀ ਪੰਚਾਇਤ ਦੇ ਹੱਕ ਵਿਚ ਇਸ ਕੇਸ ਦਾ ਫੈਸਲਾ ਕੀਤਾ ਹੈ, ਜਿਸ ਤੋਂ ਬਾਅਦ ਇਹ ਕਬਜ਼ਾ ਲੈ ਕੇ ਜ਼ਮੀਨ ਪਿੰਡ ਦੀ ਪੰਚਾਇਤ ਨੂੰ ਸੌਂਪ ਦਿੱਤੀ ਹੈ।

ਕੈਬਨਿਟ ਮੰਤਰੀ ਨੇ ਪਿੰਡ ਬੱਲੋਕੇ ਦੇ ਵਸਨੀਕਾਂ ਵੱਲੋਂ ਇਸ ਵਡਮੁੱਲੀ ਜ਼ਮੀਨ ਨੂੰ ਮੁੜ ਪ੍ਰਾਪਤ ਕਰਨ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ ਹੈ। ਕੈਬਨਿਟ ਮੰਤਰੀ ਭੁੱਲਰ ਨੇ ਇਹ ਵੀ ਕਿਹਾ ਕਿ ਸੂਬਾ ਸਰਕਾਰ ਇਸ ਕੰਮ ਦੀ ਬਾਰੀਕੀ ਨਾਲ ਨਿਗਰਾਨੀ ਕਰ ਰਹੀ ਹੈ ਤਾਂ ਜੋ ਪੰਚਾਇਤੀ ਜ਼ਮੀਨਾਂ ਦਾ ਇੱਕ ਇੰਚ ਵੀ ਅਧਿਕਾਰੀਆਂ ਦੁਆਰਾ ਅਣਗੌਲਿਆ ਨਾ ਰਹੇ। ਉਨ੍ਹਾਂ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ ਵੀ ਕਬਜ਼ਾ ਛੱਡਣ ਦੀ ਚਿਤਾਵਨੀ ਦਿੱਤੀ, ਅਜਿਹਾ ਨਾ ਕਰਨ 'ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਸਾਰੀਆਂ ਜ਼ਮੀਨਾਂ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਤੱਕ ਜਾਰੀ ਰਹੇਗੀ। 

 

Tags: Laljit Singh Bhullar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD