Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਲੁਧਿਆਣਾ ਐਨਕਾਊਂਟਰ: 19 ਸਾਲ ਪਹਿਲਾਂ ਚੋਰੀ ਕਰਕੇ ਅਪਰਾਧ ਜਗਤ ਵਿੱਚ ਸ਼ਾਮਲ ਹੋਇਆ ਮ੍ਰਿਤਕ ਮੁਲਜ਼ਮ 24 ਅਪਰਾਧਿਕ ਮਾਮਲਿਆਂ 'ਚ ਸੀ ਲੋੜੀਂਦਾ

ਮੁਕਾਬਲੇ ਦੌਰਾਨ ਮਾਰੇ ਗਏ ਮੁਲਜ਼ਮ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਲਈ ਐਸਆਈਟੀ ਦਾ ਗਠਨ: ਆਈਜੀਪੀ ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ

Ludhiana Encounter, Crime News Punjab, Punjab Police, Police, Crime News, Ludhiana Police, Ludhiana, Sukhchain Singh Gill

Web Admin

Web Admin

5 Dariya News

ਚੰਡੀਗੜ੍ਹ , 14 Dec 2023

Last updated on: Dec 14, 2023, 00:00 IST

ਲੁਧਿਆਣਾ ਵਿਖੇ ਪੁਲਿਸ ਮੁਕਾਬਲੇ ਵਿੱਚ ਬਦਨਾਮ ਅਪਰਾਧੀ ਸੁਖਦੇਵ ਸਿੰਘ ਉਰਫ਼ ਵਿੱਕੀ ਦੇ ਮਾਰੇ ਜਾਣ ਤੋਂ ਇੱਕ ਦਿਨ ਬਾਅਦ, ਡਿਪਟੀ ਕਮਿਸ਼ਨਰ ਆਫ਼ ਪੁਲਿਸ (ਡੀਸੀਪੀ ਲੁਧਿਆਣਾ ਦਿਹਾਤੀ) ਜਸਕਿਰਨਜੀਤ ਸਿੰਘ ਤੇਜਾ ਦੀ ਅਗਵਾਈ ਵਿੱਚ ਮ੍ਰਿਤਕ ਅਪਰਾਧੀ ਦੇ ਅਗਲੇ-ਪਿਛਲੇ ਸਬੰਧੀ ਦਾ ਪਤਾ ਲਗਾਉਣ ਲਈ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਗਠਿਤ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈਜੀਪੀ) ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ। 

ਦੱਸਣਯੋਗ ਹੈ ਕਿ ਇਸ ਵਿਸ਼ੇਸ਼ ਜਾਂਚ ਟੀਮ ਵਿੱਚ ਵਧੀਕ ਡੀਸੀਪੀ ਜ਼ੋਨ 4 ਤੁਸ਼ਾਰ ਗੁਪਤਾ, ਵਧੀਕ ਡੀਸੀਪੀ (ਡੀ) ਰੁਪਿੰਦਰ ਕੌਰ ਸਰਾਂ ਅਤੇ ਐਸਐਚਓ ਡਿਵੀਜ਼ਨ ਨੰਬਰ 7 ਸੁਖਦੇਵ ਸਿੰਘ ਮੈਂਬਰਾਂ ਵਜੋਂ ਸ਼ਾਮਲ ਹਨ।ਆਈ.ਜੀ.ਪੀ ਹੈੱਡਕੁਆਰਟਰ ਜੋ ਕਿ ਕਮਿਸ਼ਨਰ ਆਫ਼ ਪੁਲਿਸ (ਸੀਪੀ) ਲੁਧਿਆਣਾ ਕੁਲਦੀਪ ਸਿੰਘ ਚਾਹਲ ਦੇ ਨਾਲ ਅੱਜ ਇੱਥੇ ਪੁਲਿਸ ਹੈਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ, ਨੇ ਦੱਸਿਆ ਕਿ ਮ੍ਰਿਤਕ ਅਪਰਾਧੀ ਨੇ 2004 ਵਿੱਚ ਚੋਰੀ ਦੀ ਛੋਟੀ ਜਿਹੀ ਵਾਰਦਾਤ ਨਾਲ 19 ਸਾਲ ਪਹਿਲਾਂ ਅਪਰਾਧ ਜਗਤ ਵਿੱਚ ਕਦਮ ਰੱਖਿਆ ਸੀ ਅਤੇ ਇਸ ਤੋਂ ਬਾਅਦ ਉਸਨੇ ਘਿਨਾਉਣੇ ਅਪਰਾਧਾਂ ਨੂੰ ਅੰਜ਼ਾਮ ਦੇਣਾ ਸ਼ੁਰੂ ਕਰ ਦਿੱਤਾ। 

ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ, ਮ੍ਰਿਤਕ ਸੁਖਦੇਵ ਵਿੱਕੀ ਘੱਟੋ-ਘੱਟ 24 ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਸੀ, ਜਿਸ ਵਿੱਚ ਜ਼ਿਆਦਾਤਰ ਇਰਾਦਾ ਕਤਲ, ਡਕੈਤੀ, ਚੋਰੀ, ਲੁੱਟ-ਖੋਹ, ਜਬਰੀ ਵਸੂਲੀ, ਐਨਡੀਪੀਐਸ ਕੇਸਾਂ ਆਦਿ ਸ਼ਾਮਲ ਹਨ। ਜਾਣਕਾਰੀ ਮੁਤਾਬਿਕ ਬੁੱਧਵਾਰ ਸ਼ਾਮ ਨੂੰ ਲੁਧਿਆਣਾ ਦੇ ਪਿੰਡ ਪੰਜੇਟਾ ਵਿਖੇ ਕੋਹਾੜਾ ਮਾਛੀਵਾੜਾ ਰੋਡ 'ਤੇ ਪੁਲਿਸ ਨਾਲ ਹੋਏ ਮੁਕਾਬਲੇ ਦੌਰਾਨ ਮ੍ਰਿਤਕ ਅਪਰਾਧੀ ਸੁਖਦੇਵ ਸਿੰਘ ਉਰਫ ਵਿੱਕੀ ਵਾਸੀ ਲੁਧਿਆਣਾ ਮਾਛੀਵਾੜਾ ਮਾਰਿਆ ਗਿਆ ਸੀ। 

ਉਸ ਦੇ ਤਿੰਨ ਸਾਥੀਆਂ, ਯੂਪੀ ਅਧਾਰਤ ਆਰੀਅਨ ਸਿੰਘ ਉਰਫ਼ ਰਾਜਾ (21), ਜੋ ਮੌਜੂਦਾ ਸਮੇਂ ਲੁਧਿਆਣਾ ਦੇ ਮੋਤੀ ਨਗਰ ਵਿੱਚ ਰਹਿ ਰਿਹਾ ਹੈ, ਸੁਨੀਲ ਕੁਮਾਰ (21) ਵਾਸੀ ਖੁਸ਼ੀ ਨਗਰ, ਯੂਪੀ ਅਤੇ ਬਲਵਿੰਦਰ ਸਿੰਘ (27) ਵਾਸੀ ਮਾਛੀਵਾੜਾ ਨੂੰ ਲੁਧਿਆਣਾ ਕਮਿਸ਼ਨਰੇਟ ਪੁਲਿਸ ਵੱਲੋਂ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲਿਸ ਮੁਕਾਬਲੇ ਦੌਰਾਨ ਪੁਲਿਸ ਮੁਲਾਜ਼ਮ ਏ.ਐਸ.ਆਈ. ਦਲਜੀਤ ਸਿੰਘ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ, ਜਦੋਂ ਕਿ ਸੀ.ਆਈ.ਏ.-2 ਲੁਧਿਆਣਾ ਦੇ ਇੰਚਾਰਜ ਇੰਸਪੈਕਟਰ ਬੇਅੰਤ ਸਿੰਘ ਜੁਨੇਜਾ, ਜੋ ਇਸ ਕਾਰਵਾਈ ਦੀ ਅਗਵਾਈ ਕਰ ਰਹੇ ਸਨ, ਉਦੋਂ ਵਾਲ-ਵਾਲ ਬਚ ਗਏ ਜਦੋਂ ਉਨ੍ਹਾਂ ਦੀ ਛਾਤੀ ਨੇੜੇ ਬਲੁੱਟ ਪਰੂਫ ਜੈਕਟ ‘ਤੇ ਗੋਲੀ ਲੱਗੀ।

ਪੁਲਿਸ ਵੱਲੋਂ ਇੰਸਪੈਕਟਰ ਬੇਅੰਤ ਜੁਨੇਜਾ ਦੇ ਬਿਆਨ ਦੇ ਅਧਾਰ ‘ਤੇ ਐਫਆਈਆਰ ਨੰਬਰ 146 ਮਿਤੀ 13.12.2023 ਨੂੰ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 307, 353, 333, 332 ਅਤੇ 186 ਅਤੇ ਅਸਲਾ ਐਕਟ ਦੀ ਧਾਰਾ 25 ਅਤੇ 27 ਤਹਿਤ ਲੁਧਿਆਣਾ ਦੇ ਥਾਣਾ ਕੂੰਮ ਕਲਾਂ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਆਈਜੀਪੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਪੁਲਿਸ ਟੀਮਾਂ ਵੱਲੋਂ ਮ੍ਰਿਤਕ ਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਪਿਸਤੌਲ ਅਤੇ ਇੱਕ ਮੈਗਜ਼ੀਨ, ਇੱਕ ਜਿੰਦਾ ਕਾਰਤੂਸ ਅਤੇ ਤਿੰਨ ਖਾਲੀ ਕਾਰਤੂਸ ਬਰਾਮਦ ਕੀਤੇ ਗਏ ਹਨ। 

ਇਸ ਤੋਂ ਇਲਾਵਾ ਉਸ ਦਾ ਕਾਲੇ ਰੰਗ ਦਾ ਸਪਲੈਂਡਰ ਮੋਟਰਸਾਈਕਲ ਜਿਸ ਉੱਤੇ ਉਹ ਜਾ ਰਿਹਾ ਸੀ, ਵੀ ਜ਼ਬਤ ਕੀਤਾ ਗਿਆ ਹੈ।ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਆਈ.ਜੀ.ਪੀ. ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚੋਂ ਗੈਂਗਸਟਰਾਂ, ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਦੇ ਖਾਤਮੇ ਲਈ ਠੋਸ ਯਤਨ ਕਰ ਰਹੀ ਹੈ ਅਤੇ ਕਿਸੇ ਨੂੰ ਵੀ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ 6 ਅਪ੍ਰੈਲ, 2022 ਨੂੰ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਦੇ ਗਠਨ ਤੋਂ ਲੈ ਕੇ ਹੁਣ ਤੱਕ, ਪੰਜਾਬ ਪੁਲਿਸ ਦੀਆਂ ਫੀਲਡ ਯੂਨਿਟਾਂ ਦੇ ਨਾਲ ਮਿਲ ਕੇ ਇਸ ਸਪੈਸ਼ਲ ਫੋਰਸ ਨੇ 906 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰਕੇ ਅਤੇ 9 ਨੂੰ ਮਾਰਮੁਕਾ ਕੇ 293 ਗੈਂਗਸਟਰ/ਅਪਰਾਧੀ ਮਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਇਸ ਤੋਂ ਇਲਾਵਾ ਇਨ੍ਹਾਂ ਕੋਲੋਂ ਅਪਰਾਧਿਕ ਗਤੀਵਿਧੀਆਂ 'ਚ ਵਰਤੇ ਗਏ 921 ਹਥਿਆਰ ਤੇ 197 ਵਾਹਨ ਵੀ ਬਰਾਮਦ ਕੀਤੇ ਗਏ ਹਨ।

ਤਾਜ਼ਾ ਅਪਰਾਧਾਂ ਵਿੱਚ ਮ੍ਰਿਤਕ ਸੁਖਦੇਵ ਵਿੱਕੀ ਦੀ ਸ਼ਮੂਲੀਅਤ

8 ਦਸੰਬਰ 2023: ਮੁਲਜ਼ਮ ਸੁਖਦੇਵ ਵਿੱਕੀ ਨੇ ਆਪਣੇ ਸਾਥੀ ਨਾਲ ਜਮਾਲਪੁਰ ਇਲਾਕੇ ਵਿੱਚ ਇੱਕ ਮੈਡੀਕਲ ਸਟੋਰ ਵਿੱਚ ਜ਼ਬਰਦਸਤੀ ਦਾਖ਼ਲ ਹੋ ਕੇ ਬੰਦੂਕ ਦੀ ਨੋਕ ‘ਤੇ ਸਟੋਰ ਦੇ ਮਾਲਕ ਤੋਂ 1.25 ਲੱਖ ਰੁਪਏ, 2 ਮੋਬਾਈਲ ਫ਼ੋਨ ਅਤੇ ਇੱਕ ਲੈਪਟਾਪ ਲੁੱਟ ਲਿਆ ਅਤੇ ਮੁਲਜ਼ਮ ਨੇ ਸ਼ਿਕਾਇਤਕਰਤਾ ‘ਤੇ ਗੋਲੀ ਚਲਾ ਕੇ ਉਸ ਨੂੰ ਫੱਟੜ ਵੀ ਕਰ ਦਿੱਤਾ।

10 ਦਸੰਬਰ, 2023: ਮੁਲਜ਼ਮ ਸੁਖਦੇਵ ਵਿੱਕੀ ਨੇ ਆਪਣੇ ਤਿੰਨ ਸਾਥੀਆਂ ਨਾਲ 2 ਘੰਟਿਆਂ ਤੋਂ ਵੀ ਘੱਟ ਸਮੇਂ ਵਿੱਚ 5 ਵਾਰਦਾਤਾਂ ਜਿਹਨਾਂ ਵਿੱਚ ਮੋਟਰਸਾਈਕਲ ਖੋਹਣਾ, ਮਨੀ ਐਕਸਚੇਂਜਰ, ਜਨਰਲ ਸਟੋਰ, ਕਿਰਾਨਾ ਸਟੋਰ ਅਤੇ ਇੱਕ ਸ਼ਰਾਬ ਦੇ ਠੇਕੇ ‘ਤੇ 4 ਹਥਿਆਰਬੰਦ ਡਕੈਤੀਆਂ ਸ਼ਾਮਲ ਸਨ, ਨੂੰ ਅੰਜਾਮ ਦਿੱਤਾ ਅਤੇ ਇੱਕ ਵਿਅਕਤੀ ‘ਤੇ ਗੋਲੀ ਵੀ ਚਲਾਈ।

 

Tags: Ludhiana Encounter , Crime News Punjab , Punjab Police , Police , Crime News , Ludhiana Police , Ludhiana , Sukhchain Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD