Thursday, 16 May 2024

 

 

ਖ਼ਾਸ ਖਬਰਾਂ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ

 

ਪਿੰਡ ਉੱਭਾ ਵਿਖੇ ਕਰੀਬ 50 ਲੱਖ ਅਤੇ ਮਾਨ ਬੀਬੜੀਆਂ ਵਿਖੇ 70 ਲੱਖ ਦੀ ਲਾਗਤ ਨਾਲ ਮੰਡੀਆਂ ਦੀ ਬਦਲੀ ਜਾਵੇਗੀ ਨੁਹਾਰ : ਡਾ. ਵਿਜੈ ਸਿੰਗਲਾ

Web Admin

Web Admin

5 Dariya News

ਮਾਨਸਾ , 15 Dec 2023

ਮੰਡੀਆਂ ਵਿਚ ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕੋਈ ਵੀ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਕੱਚੀਆਂ ਮੰਡੀਆਂ ਦੇ ਫੜ੍ਹ ਪਹਿਲ ਦੇ ਆਧਾਰ ’ਤੇ ਪੱਕੇ ਕੀਤੇ ਜਾਣਗੇ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਮਾਰਕੀਟ ਕਮੇਟੀ ਮਾਨਸਾ ਅਧੀਨ ਆਉਂਦੇ ਪਿੰਡ ਉੱਭਾ ਅਤੇ ਮਾਨ ਬੀਬੜੀਆਂ ਦੀ ਅਨਾਜ ਮੰਡੀ ਦਾ ਫੜ੍ਹ ਪੱਕਾ ਕਰਨ ਦਾ ਉਦਘਾਟਨ ਕਰਨ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ਦਾਣਾ ਮੰਡੀ ਉੱਭਾ ਇੱਕ ਆਲੀਸ਼ਾਨ ਮੰਡੀ ਹੈ ਅਤੇ ਹੋਰ ਪਿੰਡਾਂ ਦੀਆਂ ਮੰਡੀਆਂ ਦਾ ਵੀ ਵਿਸਥਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਹੜੀਆਂ ਕੱਚੀਆਂ ਮੰਡੀਆਂ ਹਨ ਉਨਾਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਪਿੰਡ ਉੱਭਾ ਦੀ ਅਨਾਜ ਮੰਡੀ ਦਾ 2 ਏਕੜ ਫੜ੍ਹ ਪੱਕਾ ਕੀਤਾ ਜਾਵੇਗਾ ਜਿਸ ’ਤੇ ਤਕਰੀਬਨ 50.48 ਲੱਖ ਦੀ ਲਾਗਤ ਨਾਲ ਇਹ ਮੰਡੀ ਤਿਆਰ ਕੀਤੀ ਜਾਏਗੀ ਅਤੇ ਨਾਲ ਹੀ ਪਿੰਡ ਮਾਨ ਬੀਬੜੀਆਂ ਦੀ ਅਨਾਜ ਮੰਡੀ ਦਾ 2.75 ਏਕੜ ਫੜ੍ਹ ਪੱਕਾ ਕੀਤਾ ਜਾਵੇਗਾ ਜਿਸ ’ਤੇ ਤਕਰੀਬਨ 70 ਲੱਖ ਦੀ ਲਾਗਤ ਨਾਲ ਇਹ ਮੰਡੀ ਤਿਆਰ ਕੀਤੀ ਜਾਵੇਗੀ। 

ਉਨ੍ਹਾਂ ਦੱਸਿਆ ਕਿ ਇਸ ਮੰਡੀ ਦੀਆਂ ਸਾਈਡਾਂ ’ਤੇ 30-30 ਫੁੱਟ ਦੀ ਸੜ੍ਹਕ ਅਤੇ ਪਿੱਛੇ 40 ਫੁੱਟ ਦੀ ਸੜ੍ਹਕ ਤਿਆਰ ਕੀਤੀ ਜਾਵੇਗੀ।ਵਿਧਾਇਕ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਇਸ ਮੰਡੀ ਦੇ ਫੜ੍ਹ ਦਾ ਵਾਧਾ ਹੋਣ ਨਾਲ ਇੰਨ੍ਹਾਂ ਪਿੰਡਾਂ ਸਮੇਤ ਆਸਪਾਸ ਦੇ ਪਿੰਡਾਂ ਦੇ ਕਿਸਾਨਾਂ ਨੂੰ ਵੀ ਸਹੂਲਤ ਮਿਲੇਗੀ ਅਤੇ ਕਾਫ਼ੀ ਲੰਬੇ ਸਮੇਂ ਤੋਂ ਜੋਂ ਸਾਡੇ ਕਿਸਾਨ ਭਰਾਵਾਂ ਅਤੇ ਆੜ੍ਹਤੀਆ ਨੂੰ ਮੀਂਹ ਹਨੇਰੀ ਜਾਂ ਕੱਚੇ ਫ਼ਰਸ਼ ਕਰਕੇ ਆਪਣੀ ਫ਼ਸਲ ਲਹਾਉਣ ਅਤੇ ਤੋਲਣ ਵਿੱਚ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਉਸ ਦਾ ਹੱਲ ਹੋ ਜਾਵੇਗਾ।ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਮਾਨਸਾ ਸ੍ਰ ਗੁਰਪ੍ਰੀਤ ਸਿੰਘ ਭੁੱਚਰ, ਵਰਿੰਦਰ ਸੋਨੀ, ਹਰਜੀਤ ਸਿੰਘ ਦੰਦੀਵਾਲ ਅਤੇ ਪਿੰਡਾ ਦੇ ਵਰਕਰ ਸਹਿਬਾਨ ਤੇ ਪਤਵੰਤੇ ਹਾਜਰ ਸਨ।

 

Tags:

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD