Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੋਹਾਲੀ ਪੁਲਿਸ ਵੱਲੋਂ ਗੈਂਗਸਟਰ ਸੁਖਪ੍ਰੀਤ ਸਿੰਘ ਉੱਰਫ ਬੁੱਢਾ ਗੈਂਗ ਨਾਲ ਸਬੰਧਤ 02 ਨੌਜਵਾਨ 03 ਪਿਸਤੌਲਾਂ ਅਤੇ 10 ਜਿੰਦਾ ਕਾਰਤੂਸਾਂ ਸਮੇਤ ਗਿ੍ਰਫ਼ਤਾਰ

Crime News Punjab, Punjab Police, Police, Crime News, S.A.S. Nagar Police, Mohali Police, Dr. Sandeep Garg, SSP Mohali

Web Admin

Web Admin

5 Dariya News

ਐੱਸ ਏ ਐੱਸ ਨਗਰ , 15 Dec 2023

Last updated on: Dec 15, 2023, 00:00 IST

ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸੂਬੇ ’ਚ ਅਮਨ ਅਤੇ ਕਾਨੂੰਨ ਨੂੰ ਹਰ ਹਾਲਤ ’ਚ ਬਰਕਰਾਰ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤੀ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ’ਚ ਮੋਹਾਲੀ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਗੈਂਗਸਟਰ ਸੁਖਪ੍ਰੀਤ ਸਿੰਘ ਉੱਰਫ ਬੁੱਢਾ ਗੈਂਗ ਨਾਲ ਸਬੰਧਤ 02 ਨੌਜਵਾਨਾਂ ਨੂੰ 03 ਪਿਸਤੌਲਾਂ ਅਤੇ 10 ਜਿੰਦਾ ਕਾਰਤੂਸਾਂ ਸਮੇਤ ਗਿ੍ਰਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ।

ਐਸ ਐਸ ਪੀ ਡਾ. ਸੰਦੀਪ ਗਰਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਾੜੇ ਅਨਸਰਾਂ ਵਿਰੁੱਧ ਚਲਾਈ ਮੁਹਿੰਮ ਦੌਰਾਨ ਅਮਨਦੀਪ ਸਿੰਘ ਬਰਾੜ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਗੁਰਸ਼ੇਰ ਸਿੰਘ ਸੰਧੂ, ਉਪ ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਦੀ ਅਗਵਾਈ ਹੇਠ ਇੰਸਪੈਕਟਰ ਸ਼ਿਵ ਕੁਮਾਰ ਇੰਚਾਰਜ ਸੀ.ਆਈ.ਏ ਸਟਾਫ ਮੋਹਾਲੀ ਵੱਲੋਂ ਅੱਜ (ਮਿਤੀ 15-12-2023) ਨੂੰ ਥਾਣਾ ਬਲੌਂਗੀ ਦੇ ਏਰੀਆ ਵਿੱਚ ਨਾਕਾਬੰਦੀ ਕਰਕੇ ਸ਼ੱਕੀ ਵਹੀਕਲ ਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। 

ਇਸ ਦੌਰਾਨ ਪੁਲਿਸ ਪਾਰਟੀ ਤੋਂ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਸਪਲੈਂਡਰ ਮੋਟਰਸਾਇਕਲ ਸਵਾਰ ਦੋ ਨੌਜਵਾਨਾਂ ਅੰਕਿਤ ਉੱਰਫ਼ ਅੰਕਿਤ ਰਾਣਾ ਪੁੱਤਰ ਜੈਕਰਨ ਵਾਸੀ ਪਿੰਡ ਸੁਲਤਾਨਪੁਰ ਥਾਣਾ ਚੰਡੀਮੰਦਰ, ਜ਼ਿਲ੍ਹਾ ਪੰਚਕੂਲਾ, ਹਰਿਆਣਾ ਅਤੇ ਹਰਪ੍ਰੀਤ ਸਿੰਘ ਉੱਰਫ ਮੱਖਣ ਪੁੱਤਰ ਰੂੜ ਸਿੰਘ ਵਾਸੀ ਪਿੰਡ ਸੈਫ਼ਦੀਪੁਰ, ਥਾਣਾ ਸਦਰ ਪਟਿਆਲਾ, ਜ਼ਿਲ੍ਹਾ ਪਟਿਆਲਾ ਦੀ ਚੈਕਿੰਗ ਕਰਨ ’ਤੇ ਅੰਕਿਤ ਉੱਰਫ ਅੰਕਿਤ ਰਾਣਾ ਪਾਸੋਂ 02 ਪਿਸਤੌਲ .32 ਬੋਰ ਸਮੇਤ 06 ਜਿੰਦਾ ਕਾਰਤੂਸ ਅਤੇ ਹਰਪ੍ਰੀਤ ਸਿੰਘ ਉੱਰਫ ਮੱਖਣ ਪਾਸੋਂ ਇੱਕ ਪਿਸਤੌਲ .32 ਬੋਰ ਸਮੇਤ 04 ਜਿੰਦਾ ਕਾਰਤੂਸ ਬ੍ਰਾਮਦ ਕਰਕੇ ਉਨ੍ਹਾਂ ਖਿਲਾਫ ਮੁਕੱਦਮਾ ਨੰਬਰ 225 ਮਿਤੀ 15-12-2023 ਅ/ਧ 25 ਅਸਲਾ ਐਕਟ, ਥਾਣਾ ਬਲੌਂਗੀ ਵਿਖੇ ਦਰਜ ਕਰਕੇ ਤਫ਼ਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਡਾ. ਗਰਗ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਉਕਤ ਦੋਨੋਂ ਦੋਸ਼ੀ ਗੈਂਗਸਟਰ ਸੁਖਪ੍ਰੀਤ ਸਿੰਘ ਉੱਰਫ ਬੁੱਢਾ ਗੈਂਗ ਦੇ ਸਾਥੀ ਹਨ ਅਤੇ ਮੋਹਾਲੀ ਏਰੀਆ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਸਨ। ਦੋਸ਼ੀਆਨ ਪਾਸੋਂ ਬ੍ਰਾਮਦ ਮੋਟਰਸਾਇਕਲ ਬਾਰੇ ਪੁੱਛਿਆ ਗਿਆ ਤਾਂ ਹਰਪ੍ਰੀਤ ਸਿੰਘ ਉੱਰਫ ਮੱਖਣ ਨੇ ਦੱਸਿਆ ਕਿ ਇਹ ਮੋਟਰਸਾਇਕਲ ਥਾਣਾ ਡੇਰਾਬਸੀ ਏਰੀਆ ਵਿੱਚ ਸਾਹਿਲ ’ਤੇ ਕੀਤੀ ਫਾਇਰਿੰਗ ਵਿੱਚ ਵਰਤਿਆ ਗਿਆ ਸੀ। 

ਇਸ ਸਬੰਧੀ ਮੁਕੱਦਮਾ ਨੰ: 377 ਮਿਤੀ 06-12-2023 ਅ/ਧ 307,506,120 ਬੀ ਆਈ ਪੀ ਸੀ ਅਤੇ 25 ਅਸਲਾ ਐਕਟ, ਥਾਣਾ ਡੇਰਾਬੱਸੀ, ਐਸ.ਏ.ਐਸ ਨਗਰ ਦਰਜ ਹੈ ਤੇ ਇਹ ਮੋਟਰਸਾਈਕਲ ਮੁਕੱਦਮਾ ਨੰਬਰ: 377/23, ਥਾਣਾ ਡੇਰਾਬੱਸੀ ਵਿੱਚ ਗਿ੍ਰਫਤਾਰ ਦੋਸ਼ੀ ਰਾਜਵਿੰਦਰ ਸਿੰਘ ਉੱਰਫ ਸੰਨੀ ਦੀ ਮਾਤਾ ਦੇ ਨਾਮ ’ਤੇ ਹੈ। ਦੋਸ਼ੀ ਹਰਪ੍ਰੀਤ ਸਿੰਘ ਉੱਰਫ ਮੱਖਣ ਨੇ ਇਹ ਵੀ ਦੱਸਿਆ ਕਿ ਉਹ ਵੀ ਉਕਤ ਵਾਰਦਾਤ ਵਿੱਚ ਬਾਕੀ ਦੋਸ਼ੀਆਨ ਨਾਲ ਸ਼ਾਮਲ ਸੀ ਤੇ ਉਕਤ ਮੋਟਰਸਾਇਕਲ ’ਤੇ ਵਾਰਦਾਤ ਨੂੰ ਅੰਜਾਮ ਦੇ ਕੇ ਮੌਕੇ ਤੋਂ ਫ਼ਰਾਰ ਹੋ ਗਏ ਸੀ। ਮੁਕੱਦਮੇ ਦੀ ਤਫ਼ਤੀਸ਼ ਜਾਰੀ ਹੈ, ਦੋਸ਼ੀਆਨ ਪਾਸੋ ਹੋਰ ਵੀ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

Tags: Crime News Punjab , Punjab Police , Police , Crime News , S.A.S. Nagar Police , Mohali Police , Dr. Sandeep Garg , SSP Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD