Wednesday, 15 May 2024

 

 

ਖ਼ਾਸ ਖਬਰਾਂ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ

 

ਪੰਜਾਬ ਪੁਲਿਸ ਨੇ ਉੱਭਰਦੇ ਗਾਇਕ ਨਵਜੋਤ ਸਿੰਘ ਵਿਰਕ ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ ਸੁਲਝਾਈ; ਇੱਕ ਵਿਅਕਤੀ ਗ੍ਰਿਫ਼ਤਾਰ

ਕਤਲ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ: ਐਸ.ਐਸ.ਪੀ. ਐਸਏਐਸ ਨਗਰ

Crime News Punjab, Punjab Police, Police, Crime News, S.A.S. Nagar Police, Mohali Police, Dr. Sandeep Garg, SSP Mohali

Web Admin

Web Admin

5 Dariya News

ਐਸ.ਏ.ਐਸ. ਨਗਰ , 15 Dec 2023

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਐਸ.ਏ.ਐਸ.ਨਗਰ ਪੁਲਿਸ ਨੇ ਉਭਰਦੇ ਗਾਇਕ ਨਵਦੀਪ ਸਿੰਘ ਵਿਰਕ, ਜਿਸਨੂੰ ਵਿਸ਼ੇਸ਼ ਤੌਰ ‘ਤੇ ਈਸਾਪੁਰੀਆ (22) ਦੇ ਨਾਮ ਨਾਲ ਜਾਣਿਆ ਜਾਂਦਾ ਹੈ, ਦੇ ਅੰਨ੍ਹੇ ਕਤਲ ਕੇਸ ਦੀ ਗੁੱਥੀ  ਸੁਲਝਾਉਂਦਿਆਂ ਇੱਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.),ਐਸ.ਏ.ਐਸ.ਨਗਰ ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਉੱਤਰ ਪ੍ਰਦੇਸ਼ ਦੇ ਸ਼ਾਮਲੀ ਜ਼ਿਲ੍ਹੇ ਦੇ ਪਿੰਡ ਉਮਰਪੁਰ ਵਾਸੀ ਅਭਿਸ਼ੇਕ ਉਰਫ਼ ਰਜਤ ਰਾਣਾ (25) ਵਜੋਂ ਹੋਈ ਹੈ। 

ਇਸ ਕਤਲ ਵਿੱਚ ਸ਼ਾਮਲ ਇੱਕ ਹੋਰ ਮੁਲਜ਼ਮ ਦੀ ਪਛਾਣ ਸੌਰਵ ਵਾਸੀ ਸੁਲਤਾਨਪੁਰ ਬਰਵਾਲਾ ਵਜੋਂ ਹੋਈ ਹੈ, ਜਿਸ ਦੀ ਕਥਿਤ ਤੌਰ ’ਤੇ ਨਸ਼ੇ ਦੀ ਓਵਰਡੋਜ਼ ਕਾਰਨ ਪਹਿਲਾਂ ਹੀ ਮੌਤ ਹੋ ਚੁੱਕੀ ਹੈ। ਕਤਲ ਦੀ ਇਸ ਵਾਰਦਾਤ ਵਿੱਚ ਵਰਤਿਆ ਗਿਆ 9 ਐਮਐਮ ਪਿਸਤੌਲ ਹਰਿਆਣਾ ਦੀ ਰਾਏਪੁਰ ਰਾਣੀ ਪੁਲੀਸ ਵੱਲੋਂ ਪਹਿਲਾਂ ਹੀ ਬਰਾਮਦ ਕਰ ਲਿਆ ਗਿਆ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਡਾ. ਸੰਦੀਪ ਕੁਮਾਰ ਗਰਗ ਨੇ ਦੱਸਿਆ ਕਿ ਇਹ ਮਾਮਲਾ ਮਈ 2018 ਦਾ ਹੈ, ਜਦੋਂ ਅਭਿਸ਼ੇਕ ਨੇ ਆਪਣੇ ਸਾਥੀ ਸੌਰਵ ਨਾਲ ਮਿਲ ਕੇ ਪੀੜਤ ਨਵਦੀਪ ਵਿਰਕ ਦੀ ਮਾਈਕਰਾ ਕਾਰ ਖੋਹਣ ਲਈ ਉਸ ਨੂੰ ਨਿਸ਼ਾਨਾ ਬਣਾਇਆ ਅਤੇ ਫਿਰ ਦੋਹਾਂ ਧਿਰਾਂ ਦਰਮਿਆਨ ਹੋਈ ਤਿੱਖੀ ਬਹਿਸ ਤੋਂ ਬਾਅਦ ਉਕਤ ਦੋਸ਼ੀਆਂ ਨੇ ਨਵਦੀਪ ਵਿਰਕ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ। 

ਉਨ੍ਹਾਂ ਦੱਸਿਆ ਕਿ ਨਵਦੀਪ ਵਿਰਕ ਦੇ ਪਰਿਵਾਰਕ ਮੈਂਬਰਾਂ ਨੂੰ ਐਕਸਪੋ ਫੋਰਜਿੰਗ ਨੇੜੇ ਬਰਵਾਲਾ ਰੋਡ 'ਤੇ ਉਸਦੀ ਨਿਸਾਨ ਮਾਈਕਰਾ ਕਾਰ ਖੜ੍ਹੇ ਹੋਣ ਦਾ ਪਤਾ ਲੱਗਿਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਊਸ਼ਾ ਯਾਰਨ ਫੈਕਟਰੀ ਦੇ ਖਾਲੀ ਪਲਾਟ ਤੋਂ ਗਾਇਕ ਦੀ ਲਾਸ਼ ਬਰਾਮਦ ਹੋਈ।ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 302 ਅਤੇ 34 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਡੇਰਾਬੱਸੀ ਵਿਖੇ ਐਫਆਈਆਰ ਨੰਬਰ 144 ਮਿਤੀ 28.05.2018 ਅਧੀਨ ਕੇਸ ਦਰਜ ਕੀਤਾ ਗਿਆ ਸੀ।

ਐਸਐਸਪੀ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਐਸਪੀ ਇਨਵੈਸਟੀਗੇਸ਼ਨ ਅਮਨਦੀਪ ਸਿੰਘ ਬਰਾੜ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਸੀ ਜਿਸ ਨੇ ਇਸ ਮਾਮਲੇ ਦੀ ਪੇਸ਼ੇਵਰ ਅਤੇ ਵਿਗਿਆਨਕ ਢੰਗ ਨਾਲ ਜਾਂਚ ਕੀਤੀ। ਐਸਆਈਟੀ ਵਿੱਚ ਡੀਐਸਪੀ ਇਨਵੈਸਟੀਗੇਸ਼ਨ ਗੁਰਸ਼ੇਰ ਸਿੰਘ ਅਤੇ ਸੀਆਈਏ ਇੰਚਾਰਜ ਮੁਹਾਲੀ ਸ਼ਿਵ ਕੁਮਾਰ ਮੈਂਬਰ ਵਜੋਂ ਸ਼ਾਮਲ ਸਨ।

ਉਨ੍ਹਾਂ ਦੱਸਿਆ ਕਿ ਜਾਂਚ ਤੋਂ ਹੋਏ ਖੁਲਾਸੇ ਅਨੁਸਾਰ ਦੋਸ਼ੀ ਵਿਅਕਤੀ ਯੂਪੀ-ਅਧਾਰਤ ਰਾਹੁਲ ਖੱਟਾ ਗੈਂਗ ਲਈ ਕੰਮ ਕਰ ਰਹੇ ਸਨ ਅਤੇ ਕਤਲ ਦੇ ਪਿੱਛੇ ਦਾ ਉਦੇਸ਼ ਮਾਰੇ ਗਏ ਗਾਇਕ ਦੀ ਕਾਰ ਖੋਹਣਾ ਸੀ, ਜਿਸਨੂੰ ਉਹ ਕਥਿਤ ਤੌਰ 'ਤੇ ਕਿਸੇ ਹੋਰ ਅਪਰਾਧ ਵਿੱਚ ਵਰਤਣਾ ਚਾਹੁੰਦੇ ਸਨ।ਜ਼ਿਕਰਯੋਗ ਹੈ ਕਿ ਗ੍ਰਿਫਤਾਰ ਕੀਤੇ ਗਏ ਦੋਸ਼ੀ ਅਭਿਸ਼ੇਕ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਹ ਕਤਲ, ਕਤਲ ਦੀ ਕੋਸ਼ਿਸ਼, ਡਕੈਤੀ ਆਦਿ ਨਾਲ ਸਬੰਧਤ ਘੱਟੋ-ਘੱਟ ਸੱਤ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਹੈ।

 

Tags: Crime News Punjab , Punjab Police , Police , Crime News , S.A.S. Nagar Police , Mohali Police , Dr. Sandeep Garg , SSP Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD