Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮਿਸਟਰ ਵਰਲਡ ਯੂਨੀਵਰਸ ਚੈਂਪੀਅਨਸ਼ਿਪ ਵਿੱਚ ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੇ ਹਰਮੀਤ ਸਿੰਘ ਬੱਗਾ ਨੂੰ ਡਾਇਰੈਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਨੇ ਕੀਤਾ ਸਨਮਾਨਿਤ

ਕਿਹਾ-ਖੇਡਾਂ ਨੂੰ ਉਤਸਾਹਿਤ ਕਰਨ ਲਈ ਪੀਐਸਪੀਸੀਐਲ ਦੇ ਉਪਰਾਲਿਆਂ ਤੇ ਲੱਗੀ ਮੋਹਰ

Punjab State Power Corporation Limited, PSPCL, Director Admin of PSPCL, Jasbir Singh Sur Singh, Patiala

Web Admin

Web Admin

5 Dariya News

ਪਟਿਆਲਾ , 15 Dec 2023

Last updated on: Dec 15, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਖੇਡਾਂ ਵੱਲ ਉਤਸ਼ਾਹਿਤ ਕਰਨ ਦੀ ਸੋਚ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੀ ਯੋਗ ਅਗਵਾਈ ਹੇਠ ਥਾਈਲੈਂਡ ਦੇ ਪਤਾਇਆ ਵਿੱਚ ਹੋਈ ਮਿਸਟਰ ਵਰਲਡ ਯੂਨੀਵਰਸ ਚੈਂਪੀਅਨਸ਼ਿਪ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਸਣੇ ਸੂਬੇ ਅਤੇ ਦੇਸ਼ ਦਾ ਨਾਮ ਰੋਸ਼ਨ ਕਰਨ ਵਾਲੇ ਪਾਵਰਕੌਮ ਦੇ ਪਾਵਰ ਪਰਚੇਜ ਅਤੇ ਰੈਗੂਲੇਸ਼ਨ ਡਿਪਾਰਟਮੈਂਟ ਵਿੱਚ ਬਤੌਰ ਫੋਰਮੈਨ ਤੇ ਤੈਨਾਤ ਹਰਮੀਤ ਸਿੰਘ ਬੱਗਾ ਨੂੰ ਅੱਜ ਪਟਿਆਲਾ ਸਥਿਤ ਦਫਤਰ ਪਹੁੰਚਣ ਤੇ ਡਾਇਰੇਕਟਰ ਐਡਮਿਨ ਜਸਬੀਰ ਸਿੰਘ ਸੁਰ ਸਿੰਘ ਵੱਲੋਂ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਬੱਗਾ ਦੀ ਪ੍ਰਤਿਭਾ ਦੀ ਪ੍ਰਸ਼ੰਸਾ ਕਰਦੇ ਹੋਏ, ਡਾਇਰੈਕਟਰ ਐਡਮਿਨ ਨੇ ਕਿਹਾ ਕਿ ਗਲੋਬਲ ਪਾਵਰ ਲਿਫਟਿੰਗ ਬਾਡੀ ਬਿਲਡਿੰਗ ਇੰਟਰਨੈਸ਼ਨਲ ਵਲੋਂ ਕਰਵਾਈ ਗਈ ਇਸ ਪ੍ਰਤੀਯੋਗਤਾ ਵਿੱਚ ਕੁੱਲ 16 ਦੇਸ਼ਾਂ ਨੇ ਭਾਗ ਲਿਆ ਸੀ, ਜਿਨਾਂ ਵਿੱਚ ਭਾਰਤ ਤੋਂ ਇਲਾਵਾ ਪਾਕਿਸਤਾਨ, ਨੀਦਰਲੈਂਡ, ਜਪਾਨ, ਉਜ਼ਬੇਕਸਤਾਨ, ਅਫਗਾਨਿਸਤਾਨ, ਈਰਾਨ ਆਦਿ ਦੇਸ਼ਾਂ ਦੇ ਬਾਡੀ ਬਿਲਡਰ ਸ਼ਾਮਿਲ ਸਨ। ਇਸ ਦੌਰਾਨ ਬੱਗਾ ਨੇ 70-75 ਕਿਲੋਗ੍ਰਾਮ ਕੈਟਾਗਰੀ ਵਿੱਚ ਸਾਰੇ ਵਿਰੋਧੀਆਂ ਨੂੰ ਪਛਾੜਦੇ ਹੋਏ ਗੋਲਡ ਮੈਡਲ ਹਾਸਲ ਕੀਤਾ।

ਡਾਇਰੇਕਟਰ ਐਡਮਿਨ ਨੇ ਦੱਸਿਆ ਕਿ ਬੱਗਾ ਵੱਲੋਂ ਕੀਤੇ ਗਏ ਸ਼ਾਨਦਾਰ ਪ੍ਰਦਰਸ਼ਨ ਸਦਕਾ ਉਹਨਾਂ ਨੂੰ ਗਲੋਬਲ ਪਾਵਾ ਲਿਫਟਿੰਗ ਬੋਡੀ ਬਿਲਡਿੰਗ ਇੰਟਰਨੈਸ਼ਨਲ ਵੱਲੋਂ ਪ੍ਰੋ ਕਾਰਡ ਨਾਲ ਸਨਮਾਨਿਆ ਗਿਆ ਹੈ। ਜਿਹੜੇ ਇਸ ਪ੍ਰਤੀਯੋਗਤਾ ਦੌਰਾਨ ਇਹ ਸਨਮਾਨ ਪਾਉਣ ਵਾਲੇ ਅੱਠ ਖਿਡਾਰੀਆਂ ਵਿੱਚੋਂ ਇੱਕ ਹਨ ਅਤੇ ਇਸ ਨਾਲ ਉਹਨਾਂ ਦੇ ਆਉਣ ਤੇ ਜਾਣ ਦਾ ਸਾਰਾ ਖਰਚਾ ਸੰਸਥਾ ਵੱਲੋਂ ਦਿੱਤਾ ਜਾਂਦਾ ਹੈ। ਉਹਨਾਂ ਨੇ ਇਹ ਵੀ ਖੁਲਾਸਾ ਕੀਤਾ ਕਿ ਹਰਮੀਤ ਸਿੰਘ ਬੱਗਾ ਆਲ ਇੰਡੀਆ ਸਪੋਰਟਸ ਕੰਟਰੋਲ ਬੋਰਡ ਵੱਲੋਂ ਬਾਡੀ ਬਿਲਡਿੰਗ ਸਰਵਿਸ ਕੰਪਟੀਸ਼ਨ ਦੀ ਤਿਆਰੀਆਂ ਕਰ ਰਹੇ ਹਨ। ਜਿਹੜੇ ਪਿਛਲੇ 12 ਸਾਲਾਂ ਤੋਂ ਆਲ ਇੰਡੀਆ ਸਪੋਰਟਸ ਕੰਟਰੋਲ ਬੋਰਡ ਵੱਲੋਂ ਕਰਵਾਏ ਜਾ ਰਹੇ ਟੂਰਨਾਮੈਂਟਾਂ ਵਿੱਚ ਚੈਂਪੀਅਨਸ਼ ਹਨ ਅਤੇ ਹੁਣ ਤੱਕ ਲਗਭਗ 400 ਤੋਂ ਪ੍ਤੀਯੋਗਤਾਵਾਂ ਵਿੱਚ ਹਿੱਸਾ ਲੈ ਚੁੱਕੇ ਹਨ।

ਜਸਬੀਰ ਸਿੰਘ ਸੁਰ ਸਿੰਘ ਨੇ ਦੱਸਿਆ ਹੈ ਕਿ ਪੀਐਸਪੀਸੀਐਲ ਵੱਲੋਂ ਖੇਡਾਂ ਨੂੰ ਉਤਸਾਹਿਤ ਕਰਨ ਹਿੱਤ ਜਿੱਥੇ ਖਿਡਾਰੀਆਂ ਨੂੰ ਵਿਸ਼ੇਸ਼ ਸੁਵਿਧਾਵਾਂ ਦਿੱਤੀਆਂ ਜਾ ਰਹੀਆਂ ਹਨ। ਉੱਥੇ ਹੀ, ਆਧੁਨਿਕ ਪੱਧਰ ਦਾ ਇੱਕ ਸਟੇਡੀਅਮ ਵੀ ਜਲਦੀ ਹੀ ਬਣ ਕੇ ਤਿਆਰ ਹੋ ਰਿਹਾ ਹੈ। ਇਸਦੇ ਨਾਲ ਹੀ, ਉਹਨਾਂ ਨੇ ਹਰਮੀਤ ਸਿੰਘ ਬੱਗਾ ਨੂੰ ਭਵਿੱਖ ਦੇ ਮੁਕਾਬਲੇ ਲਈ ਸ਼ੁਭਕਾਮਨਾਵਾਂ ਦਿੱਤੀਆਂ।

 

Tags: Punjab State Power Corporation Limited , PSPCL , Director Admin of PSPCL , Jasbir Singh Sur Singh , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD