Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ‘ ਤਹਿਤ ਵਿਸੇਸ ਬੱਸ ਨੂੰ ਵਿਧਾਇਕ ਡਾ ਅਮਨਦੀਪ ਕੌਰ ਅਰੋੜਾ ਨੇ ਮੋਗਾ ਤੋਂ ਕੀਤਾ ਰਵਾਨਾ

43 ਯਾਤਰੀ ਕਰਨਗੇ ਸ੍ਰੀ ਆਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਧਾਰਮਿਕ ਸਥਾਨਾਂ ਦੇ ਮੁਫਤ ਦਰਸਨ

Amandeep Kaur Arora, Dr. Amandeep Kaur Arora, Moga, AAP, Aam Aadmi Party, Aam Aadmi Party Punjab, AAP Punjab, Mukh Mantri Tirth Yatra

Web Admin

Web Admin

5 Dariya News

ਮੋਗਾ , 15 Dec 2023

Last updated on: Dec 15, 2023, 00:00 IST

ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ‘ ਤਹਿਤ 43 ਯਾਤਰੀਆਂ ਦੀ ਦੂਸਰੀ ਵਿਸੇਸ ਬੱਸ ਨੂੰ ਅੱਜ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਨੇ ਸ੍ਰੀ ਆਨੰਦਪੁਰ ਸਾਹਿਬ ਤੇ ਤਲਵੰਡੀ ਸਾਬੋ ਧਾਰਮਿਕ ਸਥਾਨਾਂ ਲਈ ਰਵਾਨਾ ਕੀਤਾ। ਇਸ ਮੌਕੇ ਉਨਾਂ ਨਾਲ ਨਗਰ ਨਿਗਮ ਮੇਅਰ ਬਲਜੀਤ ਸਿੰਘ ਚਾਨੀ ਵੀ ਮੌਜੂਦ ਸਨ।

ਗੱਲਬਾਤ ਕਰਦਿਆਂ ਡਾ ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ‘ ਤਹਿਤ ਆਮ ਲੋਕਾਂ ਲਈ ਅਤਿ ਸਹਾਈ ਸਿੱਧ ਹੋ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਿੱਖਾਂ ਦੀ ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 27 ਨਵੰਬਰ ਨੂੰ ਇਸ ਸਕੀਮ‘ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਰਾਹੀਂ ਵੱਡੀ ਗਿਣਤੀ ਵਿੱਚ ਲੋਕ ਵਿਸ਼ੇਸ਼ ਟਰੇਨਾਂ ਅਤੇ ਬੱਸਾਂ ਰਾਹੀਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਬਿਲਕੁਲ ਮੁਫਤ ਦਰਸ਼ਨ ਕਰ ਰਹੇ ਹਨ। ਇਨਾਂ ਵਿਸ਼ੇਸ਼ ਬੱਸਾਂ ਅਤੇ ਟਰੇਨਾਂ ਵਿੱਚ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮੁਫਤ ਖਾਣਾ, ਰਹਿਣ - ਸਹਿਣ ਤੇ ਸ਼ਰਧਾਲੂ ਕਿੱਟਾਂ ਤੋਂ ਇਲਾਵਾ ਟੂਰਿਸਟ ਗਾਈਡ ਦੀਆਂ ਸਹੂਲਤਾਂ ਮੁਫਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।

ਉਹਨਾਂ ਦੱਸਿਆ ਕਿ 16 ਦਸੰਬਰ ਨੂੰ ਵਿਸੇਸ ਬੱਸ ਬਾਘਾਪੁਰਾਣਾ ਤੋਂ ਸ੍ਰੀ ਆਨੰਦਪੁਰ ਸਾਹਿਬ ਤੇ ਸ਼੍ਰੀ ਅੰਮਿ੍ਰਤਸਰ ਸਾਹਿਬ ਲਈ ਰਵਾਨਾ ਹੋਵੇਗੀ। ਹਰੇਕ ਹਲਕੇ ਤੋਂ 8-8 ਬੱਸਾਂ ਵੱਖ ਵੱਖ ਧਾਰਮਿਕ ਸਥਾਨਾਂ ਲਈ ਰਵਾਨਾ ਹੋਣਗੀਆਂ।ਉਹਨਾਂ ਦੱਸਿਆ ਕਿ ਜ਼ਿਲਾ ਮੋਗਾ ਨਾਲ ਸਬੰਧਤ ਸ਼ਰਧਾਲੂ ਉਕਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਟਰਾਂਸਪੋਰਟ ਵਿਭਾਗ ਦੀ ਵੈਬਸਾਈਟ ਤੋਂ ਫਾਰਮ ਡਾਊਨਲੋਡ ਕਰਕੇ ਆਪਣੇ ਹਲਕੇ ਦੇ ਵਿਧਾਇਕ ਜਾਂ ਐੱਸ ਡੀ ਐੱਮ ਦਫਤਰ ਵਿਖੇ ਜਮਾ ਕਰਵਾ ਸਕਦੇ ਹਨ। ਹਰੇਕ ਯਾਤਰੀ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣੀ ਲਾਜਮੀ ਹੈ। ਬੱਸਾਂ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਯਾਤਰੀਆਂ ਨੂੰ ਹਰ ਸੰਭਵ ਸੁਵਿਧਾ ਦਿੱਤੀ ਜਾਵੇਗੀ। ਡਾ ਅਮਨਦੀਪ ਕੌਰ ਅਰੋੜਾ ਨੇ ਮੋਗਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਹਾ ਲੈਣ ਲਈ ਆਪਣੀ ਅਗਾਊਂ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਤੌਰ ਤੇ ਯਕੀਨੀ ਬਣਾਉਣ।    

 

Tags: Amandeep Kaur Arora , Dr. Amandeep Kaur Arora , Moga , AAP , Aam Aadmi Party , Aam Aadmi Party Punjab , AAP Punjab , Mukh Mantri Tirth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD