Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਪੰਜਾਬ ਸਰਕਾਰ ਦਾ ਲੋਕਾਂ ਨੂੰ ਅਹਿਮ ਤੋਹਫਾ-ਚਰਨਜੀਤ ਸਿੰਘ ਅੱਕਾਂਵਾਲੀ

ਯਾਤਰਾ ਦੌਰਾਨ ਲੋਕਾਂ ਨੂੰ ਮੁਫ਼ਤ ਮਿਲੇਗੀ ਰਹਿਣ, ਖਾਣ ਪੀਣ ਅਤੇ ਮੈਡੀਕਲ ਸੇਵਾ-ਗੁਰਪ੍ਰੀਤ ਸਿੰਘ ਭੁੱਚਰ

Mansa, AAP, Aam Aadmi Party, Aam Aadmi Party Punjab, AAP Punjab, Mukh Mantri Tirth Yatra

Web Admin

Web Admin

5 Dariya News

ਮਾਨਸਾ , 15 Dec 2023

Last updated on: Dec 15, 2023, 00:00 IST

ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਮਾਨ ਨੇ ਪੰਜਾਬ ਵਾਸੀਆਂ ਨੂੰ ਵੱਖ ਵੱਖ ਤੀਰਥ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਲੋਕਾਂ ਨੂੰ ਅਹਿਮ ਤੋਹਫਾ ਦਿੱਤਾ ਹੈ ਜਿਸ ਤਹਿਤ ਕੋਈ ਵੀ ਨਾਗਰਿਕ ਤੀਰਥ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰ ਸਕਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਮਾਨਸਾ ਸ੍ਰ ਚਰਨਜੀਤ ਸਿੰਘ ਅੱਕਾਂਵਾਲੀ ਨੇ 43 ਸ਼ਰਧਾਲੂਆਂ ਦੀ ਬੱਸ ਨੂੰ ਮਾਨਸਾ ਤੋਂ ਦਰਬਾਰ ਸਾਹਿਬ ਸ੍ਰੀ ਅਮ੍ਰਿਤਸਰ ਸਾਹਿਬ ਅਤੇ ਤਖ਼ਤ ਸ੍ਰੀ ਆਨੰਦਪੁਰ ਸਾਹਿਬ ਦੇ ਦਰਸ਼ਨਾਂ ਲਈ ਹਰੀ ਝੰਡੀ ਦੇ ਕੇ ਰਵਾਨਾ ਕਰਨ ਮੌਕੇ ਕੀਤਾ। 

ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕਿਟ ਕਮੇਟੀ ਸ੍ਰ ਗੁਰਪ੍ਰੀਤ ਸਿੰਘ ਭੁੱਚਰ ਵੀ ਮੌਜੂਦ ਸਨ।

ਸ੍ਰ  ਚਰਨਜੀਤ ਸਿੰਘ ਅੱਕਾਂਵਾਲੀ ਨੇ ਕਿਹਾ ਕਿ ਪੰਜਾਬ ਦੀ ਧਰਤੀ ਆਸਥਾ ਤੇ ਸੇਵਾ ਭਾਵਨਾ ਵਾਲੇ ਲੋਕਾਂ ਦੀ ਧਰਤੀ ਹੈ। ਉਨ੍ਹਾਂ ਕਿਹਾ ਕਿ ਹਰ ਇਨਸਾਨ ਅੰਦਰ ਸਾਡੇ ਮਹਾਨ ਇਤਿਹਾਸਕ ਤੀਰਥ ਅਸਥਾਨਾਂ ਦੇ ਦਰਸ਼ਨਾਂ ਦੀ ਤਾਂਘ ਹੁੰਦੀ ਹੈ ਪ੍ਰੰਤੂ ਕਈ ਪਰਿਵਾਰ ਆਰਥਿਕ ਤੰਗੀ ਕਾਰਨ ਤੀਰਥ ਅਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਹਨ। ਇਸੇ ਮੰਤਵ ਤਹਿਤ ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਕੋਈ ਵੀ ਸ਼ਰਧਾਲੂ ਤੀਰਥ ਅਸਥਾਨਾਂ ਦੇ ਦਰਸ਼ਨਾਂ ਤੋਂ ਵਾਂਝਾ ਨਾ ਰਹੇ।

ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਮਾਨਸਾ ਹਲਕੇ ਤੋਂ ਹੋਰ ਵੱਖ ਵੱਖ ਪ੍ਰਸਿੱਧ ਤੀਰਥ ਅਸਥਾਨਾ ਜਿਵੇਂ ਕਿ ਸ੍ਰੀ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸਾਮ ਧਾਮ ਲਈ ਵੀ ਬੱਸਾਂ ਰਵਾਨਾ ਹੋਣਗੀਆਂ। ਉਨ੍ਹਾਂ ਚੇਅਰਮੈਨ ਮਾਰਕਿਟ ਕਮੇਟੀ ਸ੍ਰ ਗੁਰਪ੍ਰੀਤ ਸਿੰਘ ਭੁੱਚਰ ਦਾ ਵਿਸ਼ੇਸ ਧੰਨਵਾਦ ਕਰਦਿਆ ਕਿਹਾ ਕਿ ਉਹ ਇਸ ਮਹਾਨ ਕਾਰਜ ਲਈ ਪਿਛਲੇ ਤਿੰਨ ਦਿਨ ਤੋ ਦਿਨ ਰਾਤ ਲਗਾਤਾਰ ਸੇਵਾ ਕਰ ਰਹੇ ਹਨ।

ਸ੍ਰੀ ਗੁਰਪ੍ਰੀਤ ਸਿੰਘ ਭੁੱਚਰ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਫੈਸਲਾ ਹੈ। ਉਨ੍ਹਾਂ ਦੱਸਿਅ ਕਿ ਯਾਤਰਾ ਦੌਰਾਨ ਸ਼ਰਧਾਲੂਆਂ ਦੇ ਰਹਿਣ ਸਹਿਣ ਅਤੇ ਖਾਣ ਪੀਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਅਤੇ ਲੋੜ ਅਨੁਸਾਰ ਮੈਡੀਕਲ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਇਸ ਮੌਕੇ ਲੋਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਧੰਨਵਾਦ ਕੀਤਾ।

ਇਸ ਮੌਕੇ ਸ੍ਰ ਗੁਰਸੇਵਕ ਸਿੰਘ ਝੁਨੀਰ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਸਹਿਬਾਨ, ਵਲੰਟੀਅਰ ਸਾਹਿਬਾਨ ਅਤੇ ਹੋਰ ਸਖਸ਼ੀਅਤਾਂ ਮੌਜੂਦ ਸਨ।

 

Tags: Mansa , AAP , Aam Aadmi Party , Aam Aadmi Party Punjab , AAP Punjab , Mukh Mantri Tirth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD