Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਬੱਲੂਆਣਾ ਨੇ ਡੰਗਰ ਖੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਨੂੰ 1 ਕਰੋੜ 4 ਲੱਖ ਦੀ ਰਾਸ਼ੀ ਕੀਤੀ ਭੇਟ

ਸਲਾਨਾ ਇਨਾਮ ਵੰਡ ਪ੍ਰੋਗਰਾਮ ਵਿੱਚ ਸਿਰਕਤ ਕਰਕੇ ਬੱਚਿਆਂ ਦੀ ਕੀਤੀ ਹੌਸਲਾ ਅਫਜਾਈ ਤੇ ਇਨਾਮ ਵੀ ਵੰਡੇ

Amandeep Singh Goldy Musafir, Amandeep Singh Goldy, Balluana Fazilka, Abohar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਾਜ਼ਿਲਕਾ , 15 Dec 2023

Last updated on: Dec 15, 2023, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਦੇ ਨਾਲ ਨਾਲ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤੇ ਇਹ ਸਰਕਾਰ ਬੱਚਿਆਂ ਦਾ ਸੁਨਹਿਰੀ ਭਵਿੱਖ ਉੱਜਵਲ ਬਣਾਉਣ ਵਿੱਚ ਲੱਗੀ ਹੋਈ ਹੈ, ਇਸੇ ਤਹਿਤ ਹੀ ਹਲਕੇ ਦੇ ਸਕੂਲਾਂ ਕਰੋੜਾਂ ਰੁਪਏ ਦੀ ਗ੍ਰਾਂਟ ਦਿੱਤੀ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲ ਹਰ ਪੱਖੋਂ ਬੁਨਿਆਦੀ ਸਹੂਲਤਾਂ ਵਿੱਚ ਕਿਸੇ ਤੋਂ ਘੱਟ ਨਾ ਹੋਣ। 

ਇਹ ਪ੍ਰਗਟਾਵਾ ਬੱਲੂਆਣਾ ਹਲਕੇ ਦੇ ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਬੱਲੂਆਣਾ ਹਲਕੇ ਦੇ ਪਿੰਡ ਡੰਗਰ ਖੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ 1 ਕਰੋੜ 4 ਲੱਖ ਦੀ ਰਾਸ਼ੀ ਭੇਂਟ ਕਰਨ ਮੌਕੇ ਕੀਤਾ।ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੰਗਰ ਖੇੜਾ ਵਿੱਚ ਸਕੂਲ ਵੱਲੋਂ ਰੱਖੇ ਸਲਾਨਾ ਪ੍ਰੋਗਰਾਮ ਵਿੱਚ ਬੱਚਿਆਂ ਵੱਲੋਂ ਕੀਤੀਆਂ ਗਈਆਂ ਵੱਖ-ਵੱਖ ਪੇਸ਼ਕਾਰੀਆਂ ਦੌਰਾਨ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਤੇ ਬੱਚਿਆਂ ਨੂੰ ਇਨਾਮ ਵੀ ਵੰਡੇ। 

ਉਨ੍ਹਾਂ ਸਕੂਲ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਹ ਅੱਜ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਡੰਗਰ ਖੇੜਾ ਨੂੰ 62 ਲੱਖ 50 ਹਜਾਰ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਡੰਗਰਖੇੜਾ ਨੂੰ 40 ਲੱਖ 22 ਹਜ਼ਾਰ ਰੁਪਏ ਦੇ ਕੇ ਜਾ ਰਹੇ ਹਨ। ਉਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੰਗਰ ਖੇੜਾ ਦੇ ਆਰੋ ਸਿਸਟਮ ਲਈ ਵੀ 50 ਹਜ਼ਾਰ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਹਲਕੇ ਦੇ ਸਕੁਲਾਂ ਨੂੰ ਕਦੀ ਵੀ ਕਿਸੇ ਸਰਕਾਰ ਦੇ ਸਮੇਂ ਏਨਾ ਪੈਸਾ ਨਹੀਂ ਮਿਲਿਆ ਸੀ ਜਿੰਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਦਿੱਤਾ ਗਿਆ ਤੇ ਜਿਸ ਦੇ ਤਹਿਤ ਹੀ ਉਹ ਲਗਾਤਾਰ ਹਲਕੇ ਦੇ ਸਕੂਲਾਂ ਨੂੰ ਸਕੂਲਾਂ ਦੇ ਵਿਕਾਸ ਲਈ ਪੈਸਿਆਂ ਦੀ ਵੰਡ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਤੋਂ ਹਲਕੇ ਅਤੇ ਸਕੂਲਾਂ ਦੇ ਵਿਕਾਸ ਲਈ ਜਿੰਨੇ ਪੈਸੇ ਮੰਗੇ ਗਏ ਹਨ ਉਹ ਉਨ੍ਹਾਂ ਵੱਲੋਂ ਦਿੱਤੇ ਗਏ ਹਨ।

ਉਨ੍ਹਾਂ ਅੱਗੇ ਕਿਹਾ ਕਿ ਬੱਲੂਆਣਾ ਹਲਕੇ ਦੇ ਇਸ ਪਿੰਡ ਨੇ ਨਾ ਕੇਵਲ ਪਿੰਡ ਸਗੋਂ ਪੰਜਾਬ ਦਾ ਨਾਮ ਵੀ ਰੌਸ਼ਨ ਕੀਤਾ ਹੈ ਕਿਉਂਕਿ ਇਸ ਪਿੰਡ ਦੇ 300 ਤੋਂ ਬੱਚੇ ਸਰਕਾਰੀ ਨੌਕਰੀਆਂ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਬੱਲੂਆਣਾ ਹਲਕੇ ਨੂੰ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ ਤੇ ਨਾ ਹੀ ਵਿਕਾਸ ਕਾਰਜਾਂ ਲਈ ਹਲਕੇ ਨੂੰ ਪੈਸੇ ਦੀ ਵੀ ਘਾਟ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਬੱਲੂਆਣਾ ਹਲਕੇ ਨੂੰ ਹਰ ਪੱਖੋਂ ਨੰਬਰ 1 ਹਲਕਾ ਬਣਾਉਣਗੇ ਤੇ ਹੁਣ ਇਸ ਸਰਕਾਰ ਵਿੱਚ ਇਸ ਹਲਕੇ ਨਾਲ ਕੋਈ ਪੱਖਪਾਤ ਨਹੀਂ ਹੋਵੇਗਾ।

ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਹੁਣ ਤੱਕ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 40 ਹਜ਼ਾਰ ਸਰਕਾਰੀ ਨੌਕਰੀਆਂ ਮੈਰਿਟ ਦੇ ਆਧਾਰ ਤੇ ਬੱਚਿਆਂ ਨੂੰ ਦਿੱਤੀਆ ਹਨ ਤੇ ਬੱਲੂਆਣਾ ਹਲਕੇ ਦੇ 3 ਹਜ਼ਾਰ ਦੇ ਕਰੀਬ ਬੱਚਿਆਂ ਨੂੰ ਸਰਕਾਰੀਆਂ ਨੌਕਰੀਆਂ ਮਿਲੀਆਂ ਹਨ। ਉਨ੍ਹਾਂ ਇਸ ਹਲਕੇ ਦੇ ਬੱਚਿਆਂ ਨੂੰ ਏਨੀ ਮਿਹਨਤ ਅਤੇ ਇਮਾਨਦਾਰੀ ਨਾਲ ਪੜਾਉਣ ਵਾਲੇ ਇਨ੍ਹਾਂ ਸਕੂਲਾਂ ਦੇ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦਾ ਵੀ ਧੰਨਵਾਦ ਕੀਤਾ। 

ਇਸ ਮੌਕੇ ਡੀ.ਈ. ਓ ਸੈਕੰਡਰੀ, ਡੀ.ਈ.ਓ ਪ੍ਰਾਇਮਰੀ, ਸਕੂਲ ਪ੍ਰਿੰਸੀਪਲ, ਬਲਾਕ ਪ੍ਰਧਾਨ ਬਲਦੇਵ ਖਹਿਰਾ, ਬਲਾਕ ਪ੍ਰਧਾਨ ਰਾਮ ਸਿੰਘ, ਗੌਰਵ ਸਰਪੰਚ, ਸਿਮਰ ਸਰਪੰਚ, ਚੇਅਰਮੈਨ ਜੋਤੀ ਪ੍ਰਕਾਸ਼, ਇਮੀ ਲਾਲ,ਅਸ਼ੋਕ ਅਤੇ ਬਲਜੀਤ ਕਾਨਗੋ ਸਮੇਤ ਸਕੂਲ ਅਧਿਆਪਕ ਅਤੇ ਆਮ ਆਦਮੀ ਪਾਰਟੀ ਦੀ ਸਾਰੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ।

 

Tags: Amandeep Singh Goldy Musafir , Amandeep Singh Goldy , Balluana Fazilka , Abohar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD