Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਵਿਧਾਇਕ ਨਰਿੰਦਰ ਕੌਰ ਭਰਾਜ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਰਾਹੀਂ ਸ਼ਰਧਾਲੂਆਂ ਨੂੰ ਕੀਤਾ ਰਵਾਨਾ

ਸਮੂਹ ਸ਼ਰਧਾਲੂਆਂ ਨੂੰ ਸਵਾਗਤੀ ਕਿੱਟਾਂ ਸੌਂਪ ਕੇ ਸੁਰੱਖਿਅਤ ਸਫ਼ਰ ਲਈ ਸ਼ੁਭਕਾਮਨਾਵਾਂ ਦਿੱਤੀਆਂ

Narinder Kaur Bharaj, Sangrur, AAP, Aam Aadmi Party, Aam Aadmi Party Punjab, AAP Punjab, Mukh Mantri Tirth Yatra

Web Admin

Web Admin

5 Dariya News

ਸੰਗਰੂਰ , 15 Dec 2023

Last updated on: Dec 15, 2023, 00:00 IST

ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੇ ਤਹਿਤ ਬੱਸਾਂ ਰਾਹੀਂ ਹਲਕਾ ਪੱਧਰ ’ਤੇ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਏ ਜਾ ਰਹੇ ਹਨ। ਇਸ ਲੜੀ ਤਹਿਤ ਅੱਜ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਵੱਲੋਂ ਰੈਸਟ ਹਾਊਸ ਤੋਂ ਹਰੀ ਝੰਡੀ ਦਿਖਾ ਕੇ ਇੱਕ ਬੱਸ ਰਵਾਨਾ ਕੀਤੀ ਗਈ ਜਿਸ ਵਿੱਚ ਸਵਾਰ ਸ਼ਰਧਾਲੂ ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਸ਼੍ਰੀ ਅਨੰਦਪੁਰ ਸਾਹਿਬ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਣਗੇ।

ਖੁਸ਼ਗਵਾਰ ਮਾਹੌਲ ਵਿੱਚ ਸ਼ਰਧਾਲੂਆਂ ਨੂੰ ਸੁਰੱਖਿਅਤ ਯਾਤਰਾ ਲਈ ਸ਼ੁਭਕਾਮਨਾਵਾਂ ਦਿੰਦਿਆਂ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਦੱਸਿਆ ਕਿ ਲੋਕਾਂ ਵਿੱਚ ਇਸ ਸਕੀਮ ਦਾ ਹਿੱਸਾ ਬਣਨ ਲਈ ਭਾਰੀ ਉਤਸ਼ਾਹ ਹੈ ਅਤੇ ਹਲਕਾ ਸੰਗਰੂਰ ਤੋਂ ਸ਼ਰਧਾਲੂ ਦੂਜੀ ਵਾਰ ਦਰਸ਼ਨਾਂ ਲਈ ਭੇਜੇ ਗਏ ਹਨ । ਉਨ੍ਹਾਂ ਦੱਸਿਆ ਕਿ ਪੜਾਅਵਾਰ ਢੰਗ ਨਾਲ ਸ਼ਰਧਾਲੂਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਲੜੀ ਜਾਰੀ ਰੱਖੀ ਜਾਵੇਗੀ ਤਾਂ ਜੋ ਹਲਕੇ ਦਾ ਕੋਈ ਵੀ ਬਜ਼ੁਰਗ, ਔਰਤਾਂ ਤੇ ਬੱਚੇ ਇਸ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ। 

ਉਨ੍ਹਾਂ ਕਿਹਾ ਕਿ ਤੀਰਥ ਅਸਥਾਨਾਂ ਦੇ ਦਰਸ਼ਨਾਂ ਦੀ ਤਾਂਘ ਹਰ ਵਿਅਕਤੀ ਦੇ ਅੰਦਰ ਹੁੰਦੀ ਹੈ ਪਰ ਕਈ ਵਾਰ ਸਮਾਜਿਕ, ਪਰਿਵਾਰਕ ਜਾਂ ਵਿੱਤੀ ਕਾਰਨਾਂ ਕਰਕੇ ਬਹੁਤੇ ਲੋਕ ਇਸ ਤਾਂਘ ਨੂੰ ਪੂਰਾ ਨਹੀਂ ਕਰ ਪਾਉਂਦੇ ਪਰ ਪੰਜਾਬ ਸਰਕਾਰ ਦੀ ਇਸ ਨਿਵੇਕਲੀ ਪਹਿਲਕਦਮੀ ਨਾਲ ਅਜਿਹੇ ਲੋਕਾਂ ਦੀ ਇਸ ਵੱਡੀ ਇੱਛਾ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਇਨ੍ਹਾਂ ਸ਼ਰਧਾਲੂਆਂ ਨੂੰ ਸਵਾਗਤੀ ਕਿੱਟ ਵੀ ਸੌਂਪੀ ਗਈ ਜਿਸ ਵਿੱਚ ਸਫ਼ਰ ਦੌਰਾਨ ਕੰਮ ਆਉਣ ਵਾਲਾ ਲੋੜੀਂਦਾ ਸਮਾਨ ਸ਼ਾਮਲ ਹੈ। 

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸਫ਼ਰ ਦੌਰਾਨ ਯਾਤਰੀਆਂ ਦੀ ਸਹੂਲਤ ਲਈ ਭੋਜਨ, ਸਥਾਨਕ ਯਾਤਰਾ ਤੇ ਰਹਿਣ ਸਹਿਣ ਦੀ ਸਹੂਲਤ ਬਿਲਕੁਲ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ।  ਇਸ ਮੌਕੇ ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਆਪ ਆਗੂ ਗੁਰਪਿਆਰ ਅਕੋਈ ਸਾਹਿਬ, ਮਨਦੀਪ ਰੂਪਾਹੇੜੀ, ਅਮਨ ਸੇਖੋ, ਜਗਜੀਤ ਸਿੰਘ ਵੀ ਹਾਜਰ ਹਾਜ਼ਰ ਸਨ।

 

Tags: Narinder Kaur Bharaj , Sangrur , AAP , Aam Aadmi Party , Aam Aadmi Party Punjab , AAP Punjab , Mukh Mantri Tirth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD