Wednesday, 22 July 2026

 

 

ਖ਼ਾਸ ਖਬਰਾਂ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ

 

ਯੁਵਕ ਸੇਵਾਵਾਂ ਵਿਭਾਗ ਦਾ ਦੋ ਰੋਜ਼ਾ ਓਪਨ ਯੁਵਕ ਮੇਲਾ ਸਾਨੋ-ਸ਼ੋਕਤ ਨਾਲ ਸੰਪਨ

ਓਪਨ ਕਲੱਬ ਡਾਰ ਦੀ ਟੀਮ ਨੇ ਜਿੱਤਿਆ ਭੰਗੜੇ ਦਾ ਕੱਪ, ਗੱਤਕੇ, ਭੰਗੜੇ, ਕਵੀਸ਼ਰੀਆਂ ਨੇ ਲੋਕਾਂ ਦਾ ਮਨ ਮੋਹਿਆ

Parminder Singh Goldy, S.A.S.Nagar, Mohali, S.A.S. Nagar Mohali, Sahibzada Ajit Singh Nagar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਐਸ.ਏ.ਐਸ ਨਗਰ , 15 Dec 2023

Last updated on: Dec 15, 2023, 00:00 IST

ਦੋ ਰੋਜ਼ਾ ਯੁਵਕ ਮੇਲਾ ਜੋ ਕਿ ਯੁਵਕ ਸੇਵਾਵਾਂ ਵਿਭਾਗ ਵਲੋਂ ਕਰਵਾਇਆ ਜਾ ਰਿਹਾ ਸੀ, ਸੰਪਨ ਹੋ ਗਿਆ। ਦੂਸਰੇ ਦਿਨ ਮੇਲੇ ਦੀ ਸ਼ੁਰੂਆਤ ਸ਼ਮਾਂ ਰੋਸ਼ਨ ਕਰਕੇ ਸਮਾਜ ਸੇਵੀ ਕੁਲਦੀਪ ਸਿੰਘ ਨੇ ਕੀਤੀ। ਉਨ੍ਹਾਂ ਨਾਲ ਸ੍ਰੀ ਆਰ.ਕੇ. ਸ਼ਰਮਾ, ਅਰਵਿੰਦਰ ਸਿੰਘ ਗੋਸਲ ਆਦਿ ਹਾਜ਼ਿਰ ਸਨ। ਕੁਲਦੀਪ ਸਿੰਘ ਨੇ ਕਿਹਾ ਕਿ ਯੁਵਕ ਮੇਲੇ ਪੁਰਾਤਨ ਕਲਚਰ ਅਤੇ ਸਭਿਆਚਾਰ ਨੂੰ ਬਚਾਉਣ ਲਈ ਚੰਗਾ ਉਪਰਾਲਾ ਹਨ। ਅਜਿਹੇ ਮੇਲੇ ਵੱਡੇ ਪੱਧਰ ਤੇ ਕਰਵਾਏ ਜਾਣ ਦੀ ਜ਼ਰੂਰਤ ਹੈ। 

ਡਾ. ਮਲਕੀਤ ਸਿੰਘ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਐਸ.ਏ.ਐਸ.ਨਗਰ ਨੇ ਦੱਸਿਆ ਕਿ ਅੱਜ ਦੇ ਯੁੱਗ ਦੀ ਨੌਜਵਾਨ ਪੀੜ੍ਹੀ ਜੋ ਆਪਣੇ ਸਭਿਆਚਾਰ ਵਿਰਸੇ, ਕਦਰਾਂ-ਕੀਮਤਾਂ ਨੂੰ ਭੁੱਲਦੀ ਜਾ ਰਹੀ ਹੈ। ਇਨ੍ਹਾਂ ਯੁਵਕ ਮੇਲਿਆਂ ਰਹੀਂ ਵਿਭਾਗ ਉਨ੍ਹਾਂ ਨੂੰ ਆਪਣੇ ਸਭਿਆਚਾਰ ਨਾਲ ਜੋੜਨ ਦਾ ਪੁਰਜੋ਼ਰ ਯਤਨ ਕਰ ਰਿਹਾ ਹੈ। ਦੂਸਰੇ ਦਿਨ ਵੱਖ-ਵੱਖ ਵੰਨਗੀਆਂ ਦੇ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿੱਚ ਭਾਸ਼ਣ, ਕਵੀਸ਼ਰੀ, ਕਲੀ, ਵਾਰ-ਗਾਇਨ, ਲੋਕ ਗੀਤ, ਗਰੁੱਪ ਗੀਤ, ਭੰਡ, ਮਿਮਕਰੀ, ਭੰਗੜਾ ਅਤੇ ਗੱਤਕਾ ਦੇ ਮੁਕਾਬਲੇ ਕਰਵਾਏ ਗਏ। 

ਭਾਸ਼ਣ ਮੁਕਾਬਲੇ ਵਿੱਚ ਆਂਚਲ ਤੰਵਰ ਨੇ ਪਹਿਲਾ, ਅਚਿੰਤ ਕੌਰ ਨੇ ਦੂਸਰਾ, ਕਵੀਸ਼ਰੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਨੇ ਪਹਿਲਾ, ਸ਼ਹੀਦ ਕਾਸ਼ੀ ਰਾਮ ਮੈਮੋਰੀਅਲ ਕਾਲਜ ਭਾਗੋਮਾਜਰਾ ਨੇ ਦੂਸਰਾ, ਕਲੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਨੇ ਪਹਿਲਾ, ਰਿਆਤ ਬਾਹਰਾ ਯੂਨੀਵਰਸਿਟੀ ਨੇ ਦੂਸਰਾ, ਮਿਮਕਰੀ ਵਿੱਚ ਕਾਰਤਿਕ ਨੇ ਪਹਿਲਾ, ਭੰਡ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਨੇ ਪਹਿਲਾ, ਲੋਕ ਗੀਤ ਵਿੱਚ ਮਨਪ੍ਰੀਤ ਸਿੰਘ ਨੇ ਪਹਿਲਾ, ਕ੍ਰਿਤਿਕਾਂ ਨੇ ਦੂਸਰਾ, ਗਰੁੱਪ ਗੀਤ ਵਿੱਚ ਗੁਰੂ ਗੋਬਿੰਦ ਸਿੰਘ ਵਿਦਿਆ ਮੰਦਿਰ ਰਤਵਾੜਾ ਸਾਹਿਬ ਨੇ ਪਹਿਲਾ, ਰਿਆਤ ਬਾਹਰਾ ਯੂਨੀਵਰਸਿਟੀ ਨੇ ਦੂਸਰਾ , ਭੰਗੜੇ ਵਿੱਚ ਯੁਵਕ ਸੇਵਾਵਾਂ ਕਲੱਬ ਡਾਰ ਨੇ ਪਹਿਲਾ, ਸਰਸਵਤੀ ਗਰੁੱਪ ਆਫ ਕਾਲਜ ਨੇ ਦੂਸਰਾ, ਗੱਤਕਾ ਵਿੱਚ ਖਾਲਸਾ ਸੇਵਕ ਜਥਾ 11 ਫੇਸ ਨੇ ਪਹਿਲਾ, ਖਾਲਸਾ ਅਕਾਲ ਪੁਰਖ ਕੀ ਫੌਜ ਕੁਰਾਲੀ ਨੇ ਦੂਸਰਾ ਸਥਾਨ ਹਾਸਿਲ ਕੀਤਾ। 

ਇਨਾਮ ਵੰਡ ਦੀ ਰਸਮ ਚੇਅਰਮੈਨ, ਪੰਜਾਬ ਯੂਥ ਵਿਕਾਸ ਬੋਰਡ ਪਰਮਿੰਦਰ ਸਿੰਘ ਗੋਲਡੀ ਵਲੋਂ ਕੀਤੀ ਗਈ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਭਲਾਈ ਲਈ ਵਿਭਾਗ ਵਲੋਂ ਸਾਰੀਆਂ ਸਕੀਮਾਂ ਖੋਲ੍ਹ ਦਿੱਤੀਆਂ ਗਈਆਂ ਹਨ।ਖੁੱਲ੍ਹੇ ਮਨ ਨਾਲ ਪੰਜਾਬ ਸਰਕਾਰ ਵਲੋਂ ਨੌਜਵਾਨਾਂ ਦੇ ਵਿਕਾਸ ਕੰਮਾਂ ਲਈ ਮਾਇਕ ਸਹਾਇਤਾ ਵੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲੀ ਵਾਰ ਨੌਜਵਾਨਾਂ ਨਗਦ ਗ੍ਰਾਂਟ ਰਾਸ਼ੀ ਦੇ ਕੇ ਨਿਵਾਜ ਰਹੀ ਹੈ। ਮਲਵਿੰਦਰ ਸਿੰਘ ਕੰਗ ਨੇ ਬੋਲਦੇ ਹੋਏ ਕਿਹਾ ਕਿ ਪੰਜਾਬ ਦੇ ਨੌਜਵਾਨ ਦੀ ਸਮਰੱਥਾ ਦੀ ਉਦਾਹਰਨ ਸਾਰੇ ਸੰਸਾਰ ਵਿੱਚ ਮੰਨਣਯੋਗ ਹੈ।

 ਪੰਜਾਬ ਦੇ ਨੌਜਵਾਨਾਂ ਨੇ ਕਈ ਨਵੀਆਂ ਦਿਸ਼ਾਵਾਂ ਨਿਸ਼ਚਿਤ ਕੀਤੀਆਂ ਤੇ ਮਿਹਨਤੀ ਪੰਜਾਬੀਆਂ ਦੀ ਸੁਭਾਅ ਉਨ੍ਹਾਂ ਨੂੰ ਅੱਗੇ ਲਿਜਾਉਣ ਵਿੱਚ ਹਮੇਸ਼ਾ ਹੀ ਕਾਰਗਰ ਸਾਬਿਤ ਹੋਇਆ ਹੈ। ਉਨ੍ਹਾਂ ਨੇ ਯੁਵਕ ਸੇਵਾਵਾਂ ਵਿਭਾਗ ਦੇ ਇਸ ਉਪਰਾਲੇ ਦਾ ਬਹੁਤ ਧੰਨਵਾਦ ਕੀਤਾ। ਜੱਜਮੈਂਟ ਦੀ ਭੂਮਿਕਾ ਸਤਵਿੰਦਰ ਸਿੰਘ ਧੜਾਕ, ਮਲਕੀਤ ਮਲੰਗਾ, ਕੁਲਜਿੰਦਰ ਸਿੰਘ, ਦਿਲਸ਼ਾਦ ਕੌਰ, ਮਨਵੀਰ ਕੌਰ, ਮਨਦੀਪ ਕੌਰ ਬੈਂਸ, ਰਾਣੋ ਸਿੱਧੂ, ਪ੍ਰਗਟ ਸਿੰਘ, ਤਲਵਿੰਦਰ ਸਿੰਘ, ਜਗਦੀਸ਼ ਸਿੰਘ ਆਦਿ ਨੇ ਨਿਭਾਈ। 

ਗੱਤਕਾ ਐਸੋਸੀਏਸ਼ਨ ਦੇ ਸ. ਜਗਦੀਸ਼ ਸਿੰਘ ਨੇ ਵੱਖ-ਵੱਖ ਟੀਮਾਂ ਦੀ ਪੇਸ਼ਕਾਰੀ ਕਰਵਾਈ। ਸਟੇਜ ਸੈਕਟਰੀ ਦੀ ਭੂਮਿਕਾ ਸ੍ਰੀਮਤੀ ਵੀਨਾ ਜੰਮੂ ਨੇ ਬਖੂਬੀ ਨਿਭਾਈ।ਇਸ ਤੋਂ ਇਲਾਵਾ ਚਰਨਜੀਤ ਕੌਰ ਸਟੈਨੋ, ਗੁਰਵਿੰਦਰ ਸਿੰਘ ਸਟਾਫ ਅਤੇ ਨਿਸ਼ਾ ਸ਼ਰਮਾ, ਪੁਨੀਤਾ ਸ਼ਰਮਾ, ਵੇਦ ਪ੍ਰਕਾਸ਼, ਰਜਿੰਦਰ ਅਨਭੋਲ, ਐਮ.ਐਸ.ਗਿੱਲ, ਬਬੀਤਾ ਰਾਣਾ ਆਦਿ ਪ੍ਰੋਗਰਾਮ ਅਫਸਰ ਸਾਮਿਲ ਸਨ।

 

Tags: Parminder Singh Goldy , S.A.S.Nagar , Mohali , S.A.S. Nagar Mohali , Sahibzada Ajit Singh Nagar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD