‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਜਿੰਦਰਪਾਲ ਸਿੰਘ ਸੈਕਰਟਰੀ ਜ਼ਿਲ੍ਹਾ ਪ੍ਰੀਸ਼ਦ, ਹਰਬਿੰਦਰ ਸਿੰਘ ਗਿੱਲ ਜੀ.ਐਮ ਪੰਜਾਬ ਰੋਡਵੇਜ਼ ਬਟਾਲਾ, ਮਸ਼ੂ ਪੁਸ਼ਪਾ ਜੀ.ਐਮ ਰੋਡਵੇਜ਼ ਅੰਮ੍ਰਿਤਸਰ, ਪਰਮਜੀਤ ਕੋਰ ਬੀਡੀਪੀਓ ਬਟਾਲਾ, ਬਿਕਰਮ ਲੂਥਰਾ ਇੰਸਪੈਕਟਰ ਪੰਜਾਬ ਰੋਡਵੇਜ਼, ਤਰੁਣ ਕਲਸੀ, ਮਲਕੀਤ ਸਿੰਘ, ਗਗਨ ਬਟਾਲਾ ਅਤੇ ਸੰਗਤਾਂ ਮੋਜੂਦ ਸਨ। ਇਸ ਮੌਕੇ 43 ਯਾਤਰੀਆਂ ਦੀ ਬੱਸ ਨੂੰ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ। ਉਨਾਂ ਦੱਸਿਆ ਕਿ ਅੱਜ ਬੱਸ ਵਿੱਚ ਗਏ ਸ਼ਰਧਾਲੂਆਂ ਵਿੱਚ ਪੂਰੀ ਖੁਸ਼ੀ ਤੇ ਉਤਸ਼ਾਹ ਸੀ ਤੇ ਉਨਾਂ ਪੰਜਾਬ ਸਰਕਾਰ ਵਲੋਂ ਕੀਤੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਹੈ, ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ।
ਅੱਜ ਦੇ ਵਿਸ਼ੇਸ ਬੱਸ ਵਿੱਚ ਵਿਧਾਇਕ ਸ਼ੈਰੀ ਕਲਸੀ ਦੇ ਮਾਤਾ ਜੀ ਸ੍ਰੀਮਤੀ ਬਲਬੀਰ ਕੋਰ ਵੀ ਸੰਗਤਾਂ ਦੇ ਨਾਲ ਦਰਸ਼ਨਾਂ ਨੂੰ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਸੰਗਤਾਂ ਨੂੰ ਇੱਕ-ਇੱਕ ਕਿੱਟ ਵੀ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ ਹੈ, ਜਿਸ ਵਿੱਚ ਲੋੜੀਦਾ ਸਮਾਨ ਹੈ। ਉਨਾਂ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ। ਇਹ ਬੱਸ ਕੱਲ੍ਹ 16 ਦਸੰਬਰ ਨੂੰ ਵਾਪਸ ਬਟਾਲਾ ਵਿਖੇ ਪਹੁੰਚੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਲਈ ਦੋ ਤਰ੍ਹਾਂ ਦੇ ਸਾਧਨਾਂ ਦਾ ਪ੍ਰਬੰਧ ਕੀਤਾ ਗਿਆ ਹੈ। ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਕੀਤਾ ਗਿਆ ਹੈ। ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਇਸ ਸਕੀਮ ਅਧੀਨ ਬੱਸ ਰਾਹੀਂ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਵਰਗੇ ਅਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। ਰੇਲ ਗੱਡੀ ਰਾਹੀਂ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਤੋਂ ਇਲਾਵਾ ਤਖਤ ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਦੀ ਯਾਤਰਾ ਕਰਵਾਈ ਜਾਵੇਗੀ। ਪੰਜਾਬ ਸਰਕਾਰ ਵਲੋਂ ਪਹਿਲੀ ਰੇਲ ਗੱਡੀ ਯਾਤਰਾ 27 ਨਵੰਬਰ ਨੂੰ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਤਖ਼ਤ ਸਚਖੰਡ ਸ੍ਰੀ ਹਜੂਰ ਸਾਹਿਬ, ਨਾਾਂਦੇੜ ਲਈ ਰਵਾਨਾ ਕੀਤੀ ਗਈ ਸੀ।