Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’: ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ-ਵਿਧਾਇਕ ਸ਼ੈਰੀ ਕਲਸੀ

Shery Kalsi, Amansher Singh Shery Kalsi, Shery Kalsi, Batala, AAP, Aam Aadmi Party, Aam Aadmi Party Punjab, AAP Punjab, Mukh Mantri Tirth Yatra

Web Admin

Web Admin

5 Dariya News

ਬਟਾਲਾ , 15 Dec 2023

Last updated on: Dec 15, 2023, 00:00 IST

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਨ ਸਭਾ ਹਲਕਾ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਇਸ ਮੌਕੇ ਜਿੰਦਰਪਾਲ ਸਿੰਘ ਸੈਕਰਟਰੀ ਜ਼ਿਲ੍ਹਾ ਪ੍ਰੀਸ਼ਦ, ਹਰਬਿੰਦਰ ਸਿੰਘ ਗਿੱਲ ਜੀ.ਐਮ ਪੰਜਾਬ ਰੋਡਵੇਜ਼ ਬਟਾਲਾ, ਮਸ਼ੂ ਪੁਸ਼ਪਾ ਜੀ.ਐਮ ਰੋਡਵੇਜ਼ ਅੰਮ੍ਰਿਤਸਰ, ਪਰਮਜੀਤ ਕੋਰ ਬੀਡੀਪੀਓ ਬਟਾਲਾ, ਬਿਕਰਮ ਲੂਥਰਾ ਇੰਸਪੈਕਟਰ ਪੰਜਾਬ ਰੋਡਵੇਜ਼, ਤਰੁਣ ਕਲਸੀ, ਮਲਕੀਤ ਸਿੰਘ, ਗਗਨ ਬਟਾਲਾ ਅਤੇ ਸੰਗਤਾਂ ਮੋਜੂਦ ਸਨ। ਇਸ ਮੌਕੇ 43 ਯਾਤਰੀਆਂ ਦੀ ਬੱਸ ਨੂੰ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ।  ਉਨਾਂ ਦੱਸਿਆ ਕਿ ਅੱਜ ਬੱਸ ਵਿੱਚ ਗਏ ਸ਼ਰਧਾਲੂਆਂ ਵਿੱਚ ਪੂਰੀ ਖੁਸ਼ੀ ਤੇ ਉਤਸ਼ਾਹ ਸੀ ਤੇ ਉਨਾਂ ਪੰਜਾਬ ਸਰਕਾਰ ਵਲੋਂ ਕੀਤੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਹੈ, ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। 

ਅੱਜ ਦੇ ਵਿਸ਼ੇਸ ਬੱਸ ਵਿੱਚ ਵਿਧਾਇਕ ਸ਼ੈਰੀ ਕਲਸੀ ਦੇ ਮਾਤਾ ਜੀ ਸ੍ਰੀਮਤੀ ਬਲਬੀਰ ਕੋਰ ਵੀ ਸੰਗਤਾਂ ਦੇ ਨਾਲ ਦਰਸ਼ਨਾਂ ਨੂੰ ਗਏ ਹਨ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਸੰਗਤਾਂ ਨੂੰ ਇੱਕ-ਇੱਕ ਕਿੱਟ ਵੀ ਪੰਜਾਬ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ ਹੈ, ਜਿਸ ਵਿੱਚ ਲੋੜੀਦਾ ਸਮਾਨ ਹੈ। ਉਨਾਂ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਸਤੇ ਵਿੱਚ ਚਾਹ ਤੇ ਖਾਣੇ ਅਤੇ ਰਾਤ ਠਹਿਰਣ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀ ਨੂੰ ਕਿਸੇ ਤਰਾਂ ਦੀ ਪਰੇਸ਼ਾਨੀ ਨਾ ਆਵੇ।  ਇਹ ਬੱਸ ਕੱਲ੍ਹ 16 ਦਸੰਬਰ ਨੂੰ ਵਾਪਸ ਬਟਾਲਾ ਵਿਖੇ ਪਹੁੰਚੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਲਈ ਦੋ ਤਰ੍ਹਾਂ ਦੇ ਸਾਧਨਾਂ ਦਾ ਪ੍ਰਬੰਧ ਕੀਤਾ ਗਿਆ ਹੈ। ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਕੀਤਾ ਗਿਆ ਹੈ। ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਇਸ ਸਕੀਮ ਅਧੀਨ ਬੱਸ ਰਾਹੀਂ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਵਰਗੇ ਅਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ। ਰੇਲ ਗੱਡੀ ਰਾਹੀਂ ਪਾਵਨ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ) ਤੋਂ ਇਲਾਵਾ ਤਖਤ ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਦੀ ਯਾਤਰਾ ਕਰਵਾਈ ਜਾਵੇਗੀ। ਪੰਜਾਬ ਸਰਕਾਰ ਵਲੋਂ ਪਹਿਲੀ ਰੇਲ ਗੱਡੀ ਯਾਤਰਾ 27 ਨਵੰਬਰ ਨੂੰ ਪਹਿਲੇ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਤਖ਼ਤ ਸਚਖੰਡ ਸ੍ਰੀ ਹਜੂਰ ਸਾਹਿਬ, ਨਾਾਂਦੇੜ ਲਈ ਰਵਾਨਾ ਕੀਤੀ ਗਈ ਸੀ।

 

Tags: Shery Kalsi , Amansher Singh Shery Kalsi , Shery Kalsi , Batala , AAP , Aam Aadmi Party , Aam Aadmi Party Punjab , AAP Punjab , Mukh Mantri Tirth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD