Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਲੋਕਾਂ ਨੂੰ ਦਿੱਤਾ ਵੱਡਾ ਤੋਹਫਾ : ਐਡਵੋਕੇਟ ਲਖਵੀਰ ਸਿੰਘ ਰਾਏ

ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਅਧੀਨ ਹਲਕੇ ਦੀ ਪਹਿਲੀ ਬੱਸ ਨੂੰ ਕੀਤਾ ਰਵਾਨਾਂ

Lakhbir Singh Rai, Fatehgarh Sahib, AAP, Aam Aadmi Party, Aam Aadmi Party Punjab, AAP Punjab, Mukh Mantri Tirth Yatra

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 15 Dec 2023

Last updated on: Dec 15, 2023, 00:00 IST

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ ਦੇ ਮੁਫਤ ਦਰਸ਼ਨ ਕਰਵਾਉਣ ਲਈ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕਰਕੇ ਲੋਕਾਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ ਅਤੇ ਇਸ ਸਕੀਮ ਅਧੀਨ ਹੁਣ ਕੋਈ ਵੀ ਨਾਗਰਿਕ ਮੁਫਤ ਵਿੱਚ ਤੀਰਥ ਸਥਾਨਾਂ ਤੇ ਦਰਸ਼ਨ ਕਰ ਸਕਦਾ ਹੈ। ਇਹ ਪ੍ਰਗਟਾਵਾ ਹਲਕਾ ਵਿਧਾਇਕ ਐਡਵੋਕੇਟ ਲਖਵੀਰ ਸਿੰਘ ਰਾਏ ਨੇ ਤੀਰਥ ਯਾਤਰਾ ਸਕੀਮ ਅਧੀਨ ਫ਼ਤਹਿਗੜ੍ਹ ਸਾਹਿਬ ਹਲਕੇ ਦੀ ਪਹਿਲੀ ਬੱਸ ਨੂੰ ਸ਼੍ਰੀ ਅੰਮ੍ਰਿਤਸਰ ਲਈ ਰਵਾਨਾਂ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। 

ਉਨ੍ਹਾਂ ਦੱਸਿਆ ਕਿ ਅੱਜ ਰਵਾਨਾਂ ਕੀਤੀ ਵੋਲਵੋ ਬੱਸ ਸ਼੍ਰੀ ਅੰਮ੍ਰਿਤਸਰ ਵਿਖੇ ਰਾਤ ਨੂੰ ਠਹਿਰੇਗੀ ਅਤੇ ਕੱਲ ਸਵੇਰੇ ਸ਼੍ਰੀ ਅਨੰਦਪੁਰ ਸਾਹਿਬ ਸਮੇਤ ਹੋਰ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਕਰਕੇ ਵਾਪਸ ਫ਼ਤਹਿਗੜ੍ਹ ਸਾਹਿਬ ਪੁੱਜੇਗੀ। ਵਿਧਾਇਕ ਨੇ ਦੱਸਿਆ ਕਿ ਇਸ ਤੀਰਥ ਯਾਤਰਾ ਦੌਰਾਨ ਯਾਤਰੀਆਂ ਦੇ ਰਹਿਣ-ਸਹਿਣ ਤੇ ਖਾਣ ਪੀਣ ਦਾ ਪ੍ਰਬੰਧ ਵੀ ਕੀਤਾ ਗਿਆ ਹੈ ਅਤੇ ਲੋੜ ਅਨੁਸਾਰ ਮੈਡੀਕਲ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। 

ਉਨ੍ਹਾਂ ਕਿਹਾ ਕਿ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਦੀ ਆਸ ਤਾਂ ਹਰੇਕ ਵਿਅਕਤੀ ਅੰਦਰ ਹੁੰਦੀ ਹੈ ਪ੍ਰੰਤੂ ਕਈ ਅਜਿਹੇ ਪਰਿਵਾਰ ਵੀ ਹਨ ਜੋ ਕਿ ਆਰਥਿਕ ਤੰਗੀ ਜਾਂ ਕਿਸੇ ਹੋਰ ਕਾਰਨ ਕਰਕੇ ਤੀਰਥ ਸਥਾਨਾਂ ਦੇ ਦਰਸ਼ਨ ਨਹੀਂ ਕਰ ਸਕਦੇ ਸਨ। ਇਸੇ ਗੱਲ ਨੂੰ ਮੁੱਖ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ ਤਾਂ ਜੋ ਕੋਈ ਵੀ ਵਿਅਕਤੀ ਤੀਰਥ ਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝਾ ਨਾ ਰਹੇ।

ਐਡਵੋਕੇਟ ਲਖਵੀਰ ਸਿੰਘ ਰਾਏ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲੋਕ ਹਿੱਤਾਂ ਲਈ ਜੋ ਫੈਸਲੇ ਲੈ ਰਹੇ ਹਨ ਉਹ ਇਤਿਹਾਸਕ ਹਨ ਜੋ ਕਿ ਪਹਿਲਾਂ ਕਿਸੇ ਵੀ ਮੁੱਖ ਮੰਤਰੀ ਨੇ ਨਹੀਂ ਸੋਚਿਆ। ਉਨ੍ਹਾਂ ਕਿਹਾ ਕਿ ਸਰਕਾਰ ਤੁਹਾਡੇ ਦੁਆਰ ਨਾਮ ਹੇਠ ਸ਼ੁਰੂ ਕੀਤੀ ਗਈ ਸਕੀਮ ਤਹਿਤ ਲੋਕਾਂ ਨੂੰ 43 ਵੱਖ-ਵੱਖ ਸੇਵਾਵਾਂ ਉਨ੍ਹਾਂ ਦੇ ਘਰਾਂ ਤੱਕ ਮੁਹੱਈਆ ਹੋ ਰਹੀਆਂ ਹਨ। ਇਸ ਸਕੀਮ ਦਾ ਲਾਭ ਲੈਣ ਲਈ ਸਿਰਫ 1076 ਨੰਬਰ ਤੇ ਟੈਲੀਫੋਨ ਕਰਨਾ ਪੈਂਦਾ ਹੈ ਜੋ ਕਿ ਵਿਅਕਤੀ ਦੀ ਸਹੂਲਤ ਅਨੁਸਾਰ ਜੋ ਸਮਾਂ ਵੀ ਸਹੀ ਹੋਵੇਗਾ ਉਸ ਸਮੇਂ ਉਸ ਦੇ ਘਰ ਆ ਕੇ ਸਾਰੀ ਕਾਰਵਾਈ ਪੂਰੀ ਕਰਨਗੇ।

ਤੀਰਥ ਯਾਤਰਾ ਸਕੀਮ ਅਧੀਨ ਬੱਸ ਵਿੱਚ ਜਾ ਰਹੇ ਆਦਮਪੁਰ ਦੇ ਸਾਬਕਾ ਸਰਪੰਚ ਸ. ਨਾਹਰ ਸਿੰਘ, ਪਿੰਡ ਬਧੌਛੀ ਦੀ ਸ਼੍ਰੀਮਤੀ ਕਰਨੈਲ ਕੌਰ ਅਤੇ ਪਿੰਡ ਲਟੌਰ ਦੇ ਗਿਆਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਤੀਰਥ ਯਾਤਰਾ ਸਕੀਮ ਇੱਕ ਸ਼ਲਾਘਾਯੋਗ ਫੈਸਲਾ ਹੈ ਜਿਸ ਲਈ ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਵੀ ਕੀਤਾ। ਇਸ ਮੌਕੇ ਗੁਰਸਤਿੰਦਰ ਜੱਲਾ, ਚਮਨ ਕੁਰੈਸ਼ੀ, ਆਸ਼ੀਸ਼ ਕੁਮਾਰ , ਪ੍ਰਿਤਪਾਲ ਜੱਸੀ, ਜਗਰੂਪ ਸਿੰਘ ਨੰਬਰਦਾਰ, ਕਰਮ ਸਿੰਘ ਜੱਲਾ, ਬਲਦੇਵ ਭੱਲਮਾਜਰਾ, ਪਵੇਲ ਹਾਂਡਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

 

Tags: Lakhbir Singh Rai , Fatehgarh Sahib , AAP , Aam Aadmi Party , Aam Aadmi Party Punjab , AAP Punjab , Mukh Mantri Tirth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD