Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ -ਵਿਧਾਇਕ ਕਰਮਬੀਰ ਸਿੰਘ ਘੁੰਮਣ ਨੇ ਸ਼ਰਧਾਲੂਆਂ ਦੀ ਬੱਸ ਨੂੰ ਕੀਤਾ ਰਵਾਨਾ

ਮਾਤਾ ਨੈਣਾ ਦੇਵੀ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਜਵਾਲਾ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਦਿਖਾਈ ਝੰਡੀ

Karambir Singh Ghuman, Dasuya, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਦਸੂਹਾ/ਹੁਸ਼ਿਆਰਪੁਰ , 16 Dec 2023

Last updated on: Dec 16, 2023, 00:00 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਹਲਕਾ ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਵੱਲੋਂ ਮਾਤਾ ਨੈਣਾ ਦੇਵੀ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ  ਝੀਰ ਦੀ ਖੂਹੀ, ਭਗਵਾਨ ਸ਼੍ਰੀ ਗਣੇਸ਼ ਮੰਦਿਰ, ਦਾਤਾਰਪੁਰ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਤਹਿਸੀਲਦਾਰ ਦਸੂਹਾ ਮਨਬੀਰ ਸਿੰਘ ਢਿੱਲੋਂ, ਜੀ.ਐਮ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡਿਪੂ ਜਸਬੀਰ ਸਿੰਘ, ਬਾਬਾ ਰਜਿੰਦਰ ਜਿੰਦਾ ਵੀ ਹਾਜ਼ਰ ਸਨ।

ਵਿਧਾਇਕ ਦਸੂਹਾ ਨੇ ਕਿਹਾ ਕਿ ਅੱਜ ਬਹੁਤ ਹੀ ਖੁਸ਼ੀ ਦਾ ਦਿਨ ਹੈ ਕਿ ਦਸੂਹਾ ਵਿਧਾਨ ਸਭਾ ਹਲਕੇ ਦੇ ਲੋਕ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨਾਲ ਜੋ ਵੀ ਵਾਅਦਾ ਕੀਤਾ ਹੈ, ਉਸ ਨੂੰ ਪੂਰਾ ਕੀਤਾ ਹੈ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਤੀਰਥ ਯਾਤਰਾ 'ਤੇ ਜਾਣ ਦਾ ਵਾਅਦਾ ਵੀ ਕੀਤਾ ਸੀ, ਜਿਸ ਨੂੰ ਪੂਰਾ ਕਰ ਦਿੱਤਾ ਗਿਆ ਹੈ ਅਤੇ ਸੂਬੇ ਭਰ ਤੋਂ ਲੋਕ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾ ਰਹੇ ਹਨ। ਦਸੂਹਾ ਤੋਂ ਮਾਤਾ ਨੈਣਾ ਦੇਵੀ, ਸ੍ਰੀ ਅਨੰਦਪੁਰ ਸਾਹਿਬ, ਮਾਤਾ ਚਿੰਤਪੁਰਨੀ ਅਤੇ ਮਾਤਾ ਜਵਾਲਾ ਦੇਵੀ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਵਿਧਾਇਕ ਘੁੰਮਣ ਨੇ ਕਿਹਾ ਕਿ ਇਸ ਯੋਜਨਾ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿਚਲੇ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦਾ ਮੌਕਾ ਮਿਲੇਗਾ।

ਉਨ੍ਹਾਂ ਕਿਹਾ ਕਿ ਤੀਰਥ ਸਥਾਨਾਂ ਦੀ ਯਾਤਰਾ ਕਰਨ ਲਈ ਮੁਫਤ ਯਾਤਰਾ ਦੀਆਂ ਸਹੂਲਤਾਂ ਉਪਲੱਬਧ ਕਰਵਾਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ਕਰਨ ਵਾਲੇ ਯਾਤਰੀਆਂ ਦਾ ਖਰਚਾ ਪੰਜਾਬ ਸਰਕਾਰ ਸਹਿਣ ਕਰੇਗੀ, ਜਿਸ ਵਿਚ ਉਨ੍ਹਾਂ ਦੇ ਸਫ਼ਰ, ਰਿਹਾਇਸ਼ ਅਤੇ ਖਾਣ-ਪੀਣ ਦੇ ਸਾਰੇ ਖ਼ਰਚੇ ਸ਼ਾਮਿਲ ਹਨ। ਕਰਮਬੀਰ ਸਿੰਘ ਘੁੰਮਣ ਨੇ ਦੱਸਿਆ ਕਿ ਇਸ ਸਕੀਮ ਤਹਿਤ ਪਵਿੱਤਰ ਅਸਥਾਨ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਣਸੀ, ਅਯੁੱਧਿਆ ਅਤੇ ਵਰਿੰਦਾਵਨ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਦੀ ਯਾਤਰਾ ਕਰਵਾਈ ਜਾਵੇਗੀ। ਇਸ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਸਾਲਾਸਰ ਧਾਮ, ਸ੍ਰੀ ਖਾਟੂ ਸ਼ਿਆਮ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਵੈਸ਼ਨੋ ਦੇਵੀ ਜੀ, ਮਾਤਾ ਜਵਾਲਾ ਜੀ ਆਦਿ ਅਸਥਾਨਾਂ ਦੀਆਂ ਯਾਤਰਾਵਾਂ ਕਰਵਾਈਆਂ ਜਾ ਰਹੀਆਂ ਹਨ। 

ਉਨ੍ਹਾਂ ਦੱਸਿਆ ਕਿ ਇਨ੍ਹਾਂ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਪੰਜਾਬ ਦੀਆਂ ਵੱਖ-ਵੱਖ ਥਾਵਾਂ ਤੋਂ ਰੋਜ਼ਾਨਾ ਬੱਸਾਂ ਅਤੇ ਰੇਲ ਗੱਡੀਆਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਸ਼ਰਧਾਲੂਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਸੂਬਾ ਸਰਕਾਰ ਨੇ ਇਸ ਤੀਰਥ ਯਾਤਰਾ 'ਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨਾਂ ਦਾ ਪ੍ਰਬੰਧ ਕੀਤਾ ਹੈ। ਉਨ੍ਹਾਂ ਦੱਸਿਆ ਕਿ ਲੰਬੀ ਦੂਰੀ ਦੇ ਧਾਰਮਿਕ ਸਥਾਨਾਂ ਦੀ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਛੋਟੀ ਦੂਰੀ ਲਈ ਸੜਕ ਮਾਰਗ ਰਾਹੀਂ ਏ.ਸੀ ਬੱਸਾਂ ਰਾਹੀਂ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਉਨ੍ਹਾਂ ਲੋਕਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਜੋ ਬੁਢਾਪੇ ਜਾਂ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਤੋਂ ਵਾਂਝੇ ਰਹਿ ਜਾਂਦੇ ਹਨ। 

ਇਸ ਮੌਕੇ ਗਣੇਸ਼ ਮੰਦਿਰ ਪ੍ਰਬੰਧਕ ਕਮੇਟੀ ਤੋਂ ਸੇਵਾਦਾਰ ਅਤੇ 'ਆਪ' ਬਲਾਕ ਪ੍ਰਧਾਨ ਬੌਬੀ ਕੌਸ਼ਲ, ਬੀ.ਡੀ.ਪੀ.ਓ ਸੁਖਪ੍ਰੀਤਪਾਲ ਸਿੰਘ, ਐੱਸ.ਐੱਮ.ਓ ਦਵਿੰਦਰ ਪੁਰੀ, ਕੁਲਦੀਪ ਸਿੰਘ, 'ਆਪ' ਪ੍ਰਧਾਨ ਕਰਨੈਲ ਰਾਣਾ, ਬੱਲ ਲੰਬੜ, ਅਜੇ ਮਿੱਠੂ, ਰਾਜੇਸ਼ ਸੋਨੀ, ਬ੍ਰਿਜਮੋਹਨ ਪੱਪੂ, ਸ਼ਸ਼ੀਪਾਲ ਖਾਟੀਗੜ੍ਹ, ਕਾਕਾ ਚੌਧਰੀ ਰਕੜੀ ਹਾਰ, ਰਾਜੇਸ਼ ਡਿੰਪਾ, ਵਿਸ਼ਾਲ ਕੇਸ਼ਵ, ਪ੍ਰੇਮ ਕੁਮਾਰ, ਪਿੰਕੀ ਮਹਿਤਾ, ਜੇ.ਪੀ.ਭਾਖਣ, ਅਰੁਣ ਕਸ਼ਯਪ, ਸੋਹਨ ਲਾਲ, ਅਸ਼ਵਨੀ ਨੰਦਾ, ਪ੍ਰੇਮ ਲਾਲ ਅਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Karambir Singh Ghuman , Dasuya , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD