Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ

ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ-ਗੁਰਪ੍ਰੀਤ ਸਿੰਘ ਬਣਾਂਵਾਲੀ

Gurpreet Singh Banawali, AAP, Aam Aadmi Party, Aam Aadmi Party Punjab, Mansa, Sardulgarh, AAP Punjab

Web Admin

Web Admin

5 Dariya News

ਮਾਨਸਾ , 16 Dec 2023

‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਪਿੰਡ ਰਾਏਪੁਰ ਤੋਂ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਅਤੇ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨਾਂ ਲਈ 45 ਸ਼ਰਧਾਲੂਆਂ ਦੀ ਬੱਸ ਨੂੰ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਕੀਤਾ। ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਸੰਗਤਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰ ਰਹੀਆਂ ਹਨ।

ਉਨਾਂ ਦੱਸਿਆ ਕਿ ਅੱਜ ਬੱਸ ਵਿੱਚ ਗਏ ਸ਼ਰਧਾਲੂਆਂ ਵਿੱਚ ਪੂਰੀ ਖੁਸ਼ੀ ਤੇ ਉਤਸ਼ਾਹ ਸੀ ਅਤੇ ਉਨਾਂ ਪੰਜਾਬ ਸਰਕਾਰ ਵੱਲੋਂ ਕੀਤੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਹੈ, ਕਿ ਉਨ੍ਹਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਸੰਗਤਾਂ ਨੂੰ ਇੱਕ-ਇੱਕ ਕਿੱਟ ਵੀ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਗਈ ਹੈ, ਜਿਸ ਵਿੱਚ ਲੋੜੀਦਾ ਸਮਾਨ ਹੈ। ਉਨਾਂ ਦੱਸਿਆ ਕਿ ਯਾਤਰੀਆਂ ਦੇ ਆਉਣ-ਜਾਣ, ਰਹਿਣ ਅਤੇ ਖਾਣੇ ਆਦਿ ਦਾ ਸਮੁੱਚਾ ਪ੍ਰਬੰਧ ਪੰਜਾਬ ਸਰਕਾਰ ਵੱਲੋਂ ਕੀਤਾ ਗਿਆ ਹੈ ਤਾਂ ਜੋ ਯਾਤਰੀਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਨਾ ਆਵੇ।  

ਉਨ੍ਹਾਂ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਸਤੇ ਸਫ਼ਰ ਦੀ ਸਹੂਲਤ ਮੁਫ਼ਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਹਲਕਾ ਸਰਦੂਲਗੜ੍ਹ ਤੋਂ ਹੋਰ ਵੱਖ-ਵੱਖ ਪ੍ਰਸਿੱਧ ਤੀਰਥ ਅਸਥਾਨਾ ਜਿਵੇਂ ਸ਼੍ਰੀ ਸਾਲਾਸਰ ਧਾਮ ਅਤੇ ਸ਼੍ਰੀ ਖਾਟੂ ਸ਼ਾਮ ਧਾਮ, ਮਾਂ ਨੈਣਾ ਦੇਵੀ ਅਤੇ ਹੋਰ ਵੀ ਧਾਰਮਿਕ ਅਸਥਾਨਾਂ ਲਈ ਬੱਸਾ ਰਵਾਨਾ ਹੋਣਗੀਆਂ।

 

Tags: Gurpreet Singh Banawali , AAP , Aam Aadmi Party , Aam Aadmi Party Punjab , Mansa , Sardulgarh , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD