Monday, 20 May 2024

 

 

ਖ਼ਾਸ ਖਬਰਾਂ ਲੋਕਾਂ ਨੂੰ ਵੰਡਣ ’ਤੇ ਉਤਾਰੂ ਦਿੱਲੀ ਦੀਆਂ ਪਾਰਟੀਆਂ ਨੂੰ ਰੱਦ ਕਰੋ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਰਾਜਾ ਵੜਿੰਗ ਨੇ ਪ੍ਰਾਪਰਟੀ ਦੀ ਰਜਿਸਟ੍ਰੇਸ਼ਨ ਲਈ ਐਨਓਸੀ 'ਤੇ ਮੁੱਖ ਮੰਤਰੀ ਮਾਨ ਦੇ ਝੂਠੇ ਵਾਅਦੇ ਦਾ ਪਰਦਾਫਾਸ਼ ਕੀਤਾ ਕਾਂਗਰਸ ਨੇਤਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਕਿਸਾਨਾਂ ਲਈ MSP ਦੀ ਕਾਨੂੰਨੀ ਗਾਰੰਟੀ ਦਾ ਸਮਰਥਨ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਦੱਖਣੀ ਹਲਕੇ ਵਿੱਚ ਚੋਣ ਰੈਲੀਆਂ ਰਾਜਾਸਾਂਸੀ ਅਤੇ ਅਟਾਰੀ ਹਲ੍ਕੇ ਚ ਗੁਰਜੀਤ ਸਿੰਘ ਔਜਲਾ ਨੇ ਕੀਤੀ ਲੋਕਾਂ ਨਾਲ ਮੁਲਾਕਾਤ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ

 

ਮੁੱਖ ਮੰਤਰੀ ਤੀਰਥ ਯਾਤਰਾ- ਬੂਥਗੜ੍ਹ ਤੋਂ 43 ਸ਼ਰਧਾਲੂਆਂ ਦਾ ਤੀਜਾ ਜੱਥਾ ਅੰਮ੍ਰਿਤਸਰ-ਤਲਵੰਡੀ ਸਾਬੋ ਧਾਰਮਿਕ ਯਾਤਰਾ ਲਈ ਰਵਾਨਾ

ਇਤਿਹਾਸਕ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦਾ ਮੌਕਾ ਦੇਣ ਲਈ ਸ਼ਰਧਾਲੂਆਂ ਨੇ ਭਗਵੰਤ ਸਿੰਘ ਮਾਨ ਸਰਕਾਰ ਦੀ ਕੀਤੀ ਸ਼ਲਾਘਾ

AAP, Aam Aadmi Party, Aam Aadmi Party Punjab, AAP Punjab, Kharar, Kharar News, News of Kharar, Kharar Updates

Web Admin

Web Admin

5 Dariya News

ਖਰੜ/ਐਸ.ਏ.ਐਸ.ਨਗਰ , 16 Dec 2023

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ 43 ਸ਼ਰਧਾਲੂਆਂ ਦਾ ਤੀਜਾ ਜੱਥਾ ਸ਼ਨੀਵਾਰ ਨੂੰ ਐਸ.ਏ.ਐਸ.ਨਗਰ ਜ਼ਿਲ੍ਹੇ ਦੇ ਹਲਕਾ ਖਰੜ ਦੇ ਪਿੰਡ ਬੂਥਗੜ੍ਹ ਤੋਂ ਅੰਮ੍ਰਿਤਸਰ-ਤਲਵੰਡੀ ਸਾਬੋ ਧਾਰਮਿਕ ਯਾਤਰਾ ਲਈ ਰਵਾਨਾ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉਪ ਮੰਡਲ ਮੈਜਿਸਟ੍ਰੇਟ ਗੁਰਮੰਦਰ ਸਿੰਘ ਨੇ ਦੱਸਿਆ ਕਿ ਇਸ ਇਤਿਹਾਸਕ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਦੀ ਦੋ ਦਿਨਾਂ ਯਾਤਰਾ ਲਈ ਪੰਜਾਬ ਸਰਕਾਰ ਵੱਲੋਂ ਹਰ ਪਹਿਲੂ ਤੋਂ ਪ੍ਰਬੰਧ ਕੀਤੇ ਗਏ ਹਨ ਅਤੇ ਸ਼ਰਧਾਲੂਆਂ ਨੂੰ ਖਾਣ-ਪੀਣ ਤੇ ਰਹਿਣ ਲਈ ਕੋਈ ਖਰਚਾ ਨਹੀਂ ਕਰਨਾ ਪਵੇਗਾ।

ਰਾਜ ਸਰਕਾਰ ਵੱਲੋਂ ਲੋੜੀਂਦੀਆਂ ਟਾਇਲਟਰੀ ਕਿੱਟਾਂ ਤੋਂ ਇਲਾਵਾ ਕੰਬਲ, ਚਾਦਰਾਂ, ਸਿਰਹਾਣੇ ਵੀ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਬੱਸ ਵਿੱਚ ਸਵਾਰ ਹੋਣ ਤੋਂ ਪਹਿਲਾਂ ਸ਼ਰਧਾਲੂਆਂ ਦਾ ਪੂਰੀ ਤਰ੍ਹਾਂ ਮੈਡੀਕਲ ਚੈਕਅੱਪ ਕੀਤਾ ਗਿਆ।  ਤੀਰਥ ਯਾਤਰਾ ਬੱਸ ਨੂੰ ਐਸ ਡੀ ਐਮ ਗੁਰਮੰਦਰ ਸਿੰਘ ਨੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਦੇ ਪਿਤਾ ਸ. ਜ਼ੋਰਾ ਸਿੰਘ ਮਾਨ ਨਾਲ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਸ਼ਰਧਾਲੂਆਂ ਨੇ ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪ੍ਰਸੰਸਾ ਕੀਤੀ। ਉਨ੍ਹਾਂ ਨੇ ਬਿਨਾਂ ਕਿਸੇ ਪੱਖਪਾਤ ਦੇ ਸੂਬਾ ਵਾਸੀਆਂ ਨੂੰ ਉਨ੍ਹਾਂ ਦੇ ਇਤਿਹਾਸਕ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਭ ਅਵਸਰ ਪ੍ਰਦਾਨ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਮਹੱਤਵਪੂਰਨ ਇਤਿਹਾਸਕ ਧਾਰਮਿਕ ਸਥਾਨਾਂ 'ਤੇ ਮੱਥਾ ਟੇਕਣ ਦਾ ਅਜਿਹਾ ਮੌਕਾ ਮਿਲਣ 'ਤੇ ਉਨ੍ਹਾਂ ਨੂੰ ਬਹੁਤ ਖੁਸ਼ੀ ਅਤੇ ਆਤਮਿਕ ਸੰਤੁਸ਼ਟੀ ਹੈ।

ਬੂਥਗੜ੍ਹ ਤੋਂ ਕਰਮਜੀਤ ਕੌਰ, ਪਲਵਿੰਦਰ ਕੌਰ, ਜਸਬੀਰ ਕੌਰ ਅਤੇ ਮਨਵੀਰ ਸਿੰਘ ਤੋਂ ਇਲਾਵਾ ਕੁੱਬਾਹੇੜੀ ਤੋਂ ਹਰਮਨਪ੍ਰੀਤ ਕੌਰ ਅਤੇ ਸਰਬਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਇਹ ਉਪਰਾਲਾ ਸ਼ਲਾਘਾਯੋਗ ਹੈ ਜੋ ਉਨ੍ਹਾਂ ਸਾਰੇ ਲੋਕਾਂ ਲਈ ਸਹਾਈ ਹੋਵੇਗਾ ਜੋ ਇਨ੍ਹਾਂ ਧਾਰਮਿਕ ਸਥਾਨਾਂ 'ਤੇ ਜਾਣਾ ਚਾਹੁੰਦੇ ਸਨ ਪਰ ਕਿਸੇ ਨਾ ਕਿਸੇ ਕਾਰਨ ਕਰਕੇ ਨਹੀਂ ਸਨ ਜਾ ਸਕੇ। ਮੁੱਖ ਮੰਤਰੀ ਤੀਰਥ ਯਾਤਰਾ ਦੇ ਜ਼ਿਲ੍ਹਾ ਨੋਡਲ ਅਫ਼ਸਰ ਏ ਡੀ ਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੇ ਦੱਸਿਆ ਕਿ ਹਰੇਕ ਹਲਕੇ ਤੋਂ ਤੀਰਥ ਯਾਤਰਾ ਲਈ ਅੱਠ-ਅੱਠ ਬੱਸਾਂ ਚੱਲਣਗੀਆਂ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਹ ਸਿਲਸਿਲਾ ਜਾਰੀ ਰਹੇਗਾ।

 

Tags: AAP , Aam Aadmi Party , Aam Aadmi Party Punjab , AAP Punjab , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD