Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਵਿਧਾਇਕ ਪਰਾਸ਼ਰ ਅਤੇ ਡਿਪਟੀ ਕਮਿਸ਼ਨਰ ਮਲਿਕ, ਇਸਲਾਮੀਆ ਸਕੂਲ ਵਿਖੇ ਮੈਗਾ ਪੀ.ਟੀ.ਐਮ. ਦੌਰਾਨ ਮਾਪਿਆਂ ਦੇ ਹੋਏ ਰੂਬਰੂ

ਕਿਹਾ! ਇਹ ਵਿਲੱਖਣ ਪਹਿਲਕਦਮੀ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਸਿੱਖਿਆ ਬਾਰੇ ਜਾਣਕਾਰੀ ਪ੍ਰਦਾਨ ਕਰਦੀ ਹੈ

Ashok Prashar Pappi, Ashok Prashar, Ludhiana, AAP, Aam Aadmi Party, Aam Aadmi Party Punjab, AAP Punjab, DC Ludhiana, Surabhi Malik, Deputy Commissioner Ludhiana

Web Admin

Web Admin

5 Dariya News

ਲੁਧਿਆਣਾ , 16 Dec 2023

Last updated on: Dec 16, 2023, 00:00 IST

ਵਿਧਾਇਕ ਅਸ਼ੋਕ ਪਰਾਸ਼ਰ ਪੱਪੀ ਅਤੇ ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਸਥਾਨਕ ਇਸਲਾਮੀਆ ਸਕੂਲ ਵਿਖੇ ਇੱਕ ਮੈਗਾ ਪੇਰੈਂਟਸ ਟੀਚਰਜ਼ ਮੀਟ (ਪੀ.ਟੀ.ਐਮ.) ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਉਨ੍ਹਾਂ ਇਸ ਪੀ.ਟੀ.ਐਮ. ਬਾਰੇ ਆਪਣੇ ਤਜ਼ਰਬੇ ਬਾਰੇ ਵਿਚਾਰ ਵਟਾਂਦਰੇ ਲਈ ਮਾਪਿਆਂ ਨਾਲ ਗੱਲਬਾਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ, ਵਿਧਾਇਕ ਅਤੇ ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਇਸ ਮੈਗਾ ਪੀ.ਟੀ.ਐਮ. ਦਾ ਉਦੇਸ਼ ਮਾਪਿਆਂ ਨੂੰ ਉਨ੍ਹਾਂ ਦੇ ਬੱਚਿਆਂ ਦੀ ਸਕੂਲੀ ਪੜ੍ਹਾਈ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਹੈ। 

ਉਨ੍ਹਾਂ ਅੱਗੇ ਦੱਸਿਆ ਕਿ ਇਸ ਦੌਰਾਨ ਮਾਪਿਆਂ ਨੇ ਸਕੂਲ ਦੇ ਅਧਿਆਪਕਾਂ, ਪੜ੍ਹਾਈ ਦੇ ਕੋਰਸ, ਉਨ੍ਹਾਂ ਦੀ ਵਿੱਦਿਅਕ ਕਾਰਗੁਜ਼ਾਰੀ, ਸਕੂਲ ਵਿੱਚ ਉਨ੍ਹਾਂ ਦੇ ਵਿਹਾਰ ਤੋਂ ਇਲਾਵਾ ਉਨ੍ਹਾਂ ਦੇ ਜੀਵਨ ਦੇ ਹੋਰ ਪਹਿਲੂਆਂ ਬਾਰੇ ਜਾਣੂ ਕਰਵਾਇਆ। ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਅਧਿਆਪਕ ਮਾਪਿਆਂ ਤੋਂ ਕੀਮਤੀ ਫੀਡਬੈਕ ਵੀ ਪ੍ਰਾਪਤ ਕਰਨਗੇ ਤਾਂ ਜੋ ਲੋੜ ਪੈਣ 'ਤੇ ਉਹ ਸਿਸਟਮ ਨੂੰ ਸੁਧਾਰਨ ਲਈ ਜ਼ਰੂਰੀ ਕਦਮ ਚੁੱਕ ਸਕਣ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਕਿਸਮਤ ਨੂੰ ਘੜਨ ਵਿੱਚ ਅਧਿਆਪਕ ਅਤੇ ਮਾਪੇ ਅਹਿਮ ਭੂਮਿਕਾ ਨਿਭਾਉਂਦੇ ਹਨ, ਇਸ ਲਈ ਦੋਵਾਂ ਦਾ ਤਾਲਮੇਲ ਵਿਦਿਆਰਥੀਆਂ ਦੇ ਜੀਵਨ ਵਿੱਚ ਚਮਤਕਾਰ ਕਰ ਸਕਦਾ ਹੈ।

ਮੀਟਿੰਗ ਦੌਰਾਨ ਅਧਿਆਪਕਾਂ ਨੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਬਾਰੇ ਵੀ ਮਾਪਿਆਂ ਨੂੰ ਜਾਣੂ ਕਰਵਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਕਦੇ ਵੀ ਹਾਰ ਨਾ ਮੰਨਣ ਦੀ ਪ੍ਰੇਰਨਾ ਦਿੰਦਿਆਂ ਕਿਹਾ ਕਿ ਸਫਲਤਾ ਅਤੇ ਅਸਫਲਤਾ ਜ਼ਿੰਦਗੀ ਦਾ ਹਿੱਸਾ ਹਨ ਅਤੇ ਜੋ ਚੁਣੌਤੀਆਂ ਅਤੇ ਔਕੜਾਂ ਤੋਂ ਪਾਰ ਪਾ ਲੈਂਦੇ ਹਨ, ਉਨ੍ਹਾਂ ਨੂੰ ਦੁਨੀਆ ਹਮੇਸ਼ਾ ਯਾਦ ਕਰਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਜੀਵਨ ਵਿੱਚ ਸਖ਼ਤ ਮਿਹਨਤ, ਦ੍ਰਿੜ੍ਹ ਇਰਾਦੇ ਅਤੇ ਸਮਰਪਣ ਦੇ ਗੁਣ ਧਾਰਨ ਕਰਨੇ ਚਾਹੀਦੇ ਹਨ ਕਿਉਂਕਿ ਇਹੀ ਸਫਲਤਾ ਦੀ ਕੁੰਜੀ ਹਨ।

ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਸਿੱਖਿਆ ਪ੍ਰਣਾਲੀ ਨੂੰ ਬਦਲਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਸ਼ਾਨ ਨੂੰ ਮੁੜ ਬੁਲੰਦ ਕਰਨ ਲਈ ਬਹੁਪੱਖੀ ਰਣਨੀਤੀ ਲਾਗੂ ਕੀਤੀ ਜਾ ਰਹੀ ਹੈ। ਸਰਕਾਰ ਨੇ ਪਹਿਲਾਂ ਹੀ ਬੁਨਿਆਦੀ ਢਾਂਚੇ ਨੂੰ ਵਧਾ ਕੇ ਅਤੇ ਅਧਿਆਪਕਾਂ ਅਤੇ ਹੋਰ ਸਟਾਫ ਦੀ ਭਰਤੀ ਕਰਕੇ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਸਸ਼ਕਤ ਬਣਾਉਣ 'ਤੇ ਧਿਆਨ ਦੇਣਾ ਸ਼ੁਰੂ ਕਰ ਦਿੱਤਾ ਹੈ। 

ਉਨ੍ਹਾਂ ਅਧਿਆਪਕਾਂ ਨੂੰ ਰਾਸ਼ਟਰ ਨਿਰਮਾਤਾ ਦੱਸਦਿਆਂ ਉਨ੍ਹਾਂ ਦੇ ਪੂਰਨ ਸਹਿਯੋਗ ਦੀ ਮੰਗ ਕੀਤੀ ਅਤੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਭਾਰਤ ਵਿੱਚ ਮੋਹਰੀ ਬਣਾਉਣ ਲਈ ਸੁਹਿਰਦ ਯਤਨ ਕਰੇਗੀ। ਇਸੇ ਤਰ੍ਹਾਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਵੀ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਭਾਗ ਲਿਆ ਅਤੇ ਮਾਪਿਆਂ ਨਾਲ ਗੱਲਬਾਤ ਕੀਤੀ।

 

Tags: Ashok Prashar Pappi , Ashok Prashar , Ludhiana , AAP , Aam Aadmi Party , Aam Aadmi Party Punjab , AAP Punjab , DC Ludhiana , Surabhi Malik , Deputy Commissioner Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD