Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅਨੇਕਾਂ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਸ਼ੁਰੂਆਤ

14 ਪਿੰਡਾਂ ਵਿੱਚ ਕਰੀਬ 35 ਲੱਖ ਰੁਪਏ ਦੀ ਲਾਗਤ ਨਾਲ ਸੋਲਰ ਲਾਈਟਾਂ ਲਗਾਉਣ ਦੇ ਕੰਮ ਦਾ ਆਗਾਜ਼

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ , 16 Dec 2023

Last updated on: Dec 16, 2023, 00:00 IST

ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਧਾਨ ਸਭਾ ਹਲਕਾ ਸੁਨਾਮ ਵਿਖੇ ਅਨੇਕਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਸੁਨਾਮ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੇ ਬਹੁ ਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਕੁਝ ਸਮੇਂ ਵਿੱਚ ਹਲਕਾ ਸੁਨਾਮ ਦਾ ਕੋਈ ਵੀ ਹਿੱਸਾ ਵਿਕਾਸ ਤੋਂ ਸੱਖਣਾ ਨਹੀਂ ਰਹੇਗਾ ਅਤੇ ਲੋਕਾਂ ਦੀ ਹਰ ਲੋੜ ਨੂੰ ਸਮੇਂ ਸਿਰ ਪੂਰਾ ਕਰਨ ਲਈ ਅਸੀਂ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਾਂ। 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਹਲਕੇ ਦੇ 14 ਪਿੰਡਾਂ ਵਿੱਚ ਕਰੀਬ 35 ਲੱਖ ਰੁਪਏ ਦੀ ਲਾਗਤ ਨਾਲ ਲੱਗਣ ਵਾਲੀਆਂ ਸੋਲਰ ਲਾਈਟਾਂ ਦੇ ਕੰਮ ਦਾ ਰਸਮੀ ਆਗਾਜ਼ ਕੀਤਾ। ਉਨ੍ਹਾਂ ਦੱਸਿਆ ਕਿ ਜਲਦੀ ਹੀ ਇਹ ਕੰਮ ਮੁਕੰਮਲ ਹੋ ਜਾਵੇਗਾ।ਉਨ੍ਹਾਂ ਨੇ ਈਲਵਾਲ, ਬਡਰੁੱਖਾਂ, ਭੁੱਲਰਪਿੰਡੀ, ਬਟੂਹਾ ਖੁਰਦ, ਦੁਲਟ ਵਾਲਾ, ਰੱਤੋਕੇ, ਲਿਦੜਾ, ਬਹਾਦਰੁਪੁਰ, ਖੁਰਾਣੀ, ਪਿੰਡੀ ਕੇਹਰ ਸਿੰਘ ਵਾਲੀ, ਮੰਡੇਰ ਖੁਰਦ, ਭਾਈ ਕੀ ਸਮਾਧ, ਭਗਵਾਨਪੁਰਾ ਅਤੇ ਸ਼ੇਰੋਂ ਵਿਖੇ ਸੋਲਰ ਲਾਈਟਾਂ ਲਗਾਉਣ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਅਤੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। 

ਅੱਜ ਦੇ ਇਸ ਦੌਰੇ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਗੁਰਦੁਆਰਾ ਨਿਆਈ ਸਾਹਿਬ ਦੀ ਸ੍ਰੀ ਗੁਰੂ ਤੇਗ ਬਹਾਦਰ ਧਰਮਸ਼ਾਲਾ ਦੇ ਇੰਟਰਲਾਕ ਟਾਈਲਾਂ ਦੇ ਫਰਸ਼ ਦਾ ਉਦਘਾਟਨ ਕੀਤਾ ਗਿਆ ਅਤੇ ਧਰਮਸ਼ਾਲਾ ਦੇ ਨਵੇਂ ਮੇਨ ਗੇਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਗੁਰਿੰਦਰਪਾਲ ਖੇੜੀ, ਬਲਜਿੰਦਰ ਸਿੰਘ, ਮਨਦੀਪ ਸਿੰਘ, ਅਵਤਾਰ ਸਿੰਘ ਈਲਵਾਲ ਚੇਅਰਮੈਨ ਮਾਰਕੀਟ ਕਮੇਟੀ ਸੰਗਰੂਰ, ਸਰਪੰਚ ਬਲਦੇਵ ਸਿੰਘ ਈਲਵਾਲ, ਪ੍ਰਧਾਨ ਨਗਰ ਕੌਂਸਲ ਨਿਸ਼ਾਨ ਸਿੰਘ ਟੋਨੀ, ਮਨਪ੍ਰੀਤ ਬਾਂਸਲ, ਸੁਖਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਨਿਰਮਲ ਸਿੰਘ, ਗੁਰਤੇਜ ਸਿੰਘ, ਹਰਪਾਲ ਸਿੰਘ ਐਮ ਸੀ, ਰਿੰਪੀ ਥਿੰਦ ਅਤੇ ਪ੍ਰਿਤਪਾਲ ਸਿੰਘ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD