Sunday, 19 May 2024

 

 

ਖ਼ਾਸ ਖਬਰਾਂ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼

 

ਮਹਾਰਾਜਾ ਅੱਜ ਸਰੋਵਰ 'ਤੇ ਸਥਾਪਿਤ ਕੀਤੀ ਜਾਣ ਵਾਲੀ ਭਗਵਾਨ ਰਾਮ ਦੀ ਮੂਰਤੀ ਦਾ ਪ੍ਰਤੀਰੂਪ ਅਯੁੱਧਿਆ ਵਾਂਗ ਹੋਵੇਗਾ- ਕੈਬਿਨਟ ਮੰਤਰੀ ਅਨਮੋਲ ਗਗਨ ਮਾਨ

ਇਤਿਹਾਸਕ ਮਹੱਤਵ ਵਾਲੇ ਸਥਾਨ ਦੇ ਚੱਲ ਰਹੇ ਨਵੀਨੀਕਰਣ ਕਾਰਜਾਂ ਦਾ ਜਾਇਜ਼ਾ ਲੈਣ ਲਈ ਮਹਾਰਾਜਾ ਅੱਜ ਸਰੋਵਰ ਵਾਲੀ ਥਾਂ ਦਾ ਦੌਰਾ ਕੀਤਾ

Maharaja Ajj Sarovar At Kharar

5 Dariya News

5 Dariya News

5 Dariya News

ਖਰੜ , 16 Dec 2023

ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਇਤਿਹਾਸਕ ਸ਼ਹਿਰ ਖਰੜ ਨੂੰ ਜਲਦੀ ਹੀ ਨਮੂਨੇ ਦੇ ਸ਼ਹਿਰ ਵਿੱਚ ਬਦਲਿਆ ਜਾਵੇਗਾ। ਸੈਰ ਸਪਾਟਾ ਵਿਭਾਗ ਵੱਲੋਂ ਮਹਾਰਾਜਾ ਅੱਜ ਸਰੋਵਰ ਦੇ ਚੱਲ ਰਹੇ ਨਵੀਨੀਕਰਣ ਕਾਰਜਾਂ ਦਾ ਦੌਰਾ ਕਰਨ ਉਪਰੰਤ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਸ੍ਰੀ ਰਾਮ ਮੰਦਰ ਮਹਾਰਾਜਾ ਅੱਜ ਸਰੋਵਰ ਵਿਕਾਸ ਸੰਮਤੀ ਦੇ ਅਹੁਦੇਦਾਰਾਂ ਨੂੰ ਭਰੋਸਾ ਦਿਵਾਇਆ ਕਿ ਇਤਿਹਾਸਕ ਸਰੋਵਰ ਨੂੰ ਅਧਿਆਤਮਿਕ ਪ੍ਰੇਰਨਾ ਸਰੋਤ ਦੇ ਨਾਲ-ਨਾਲ ਵਿਰਾਸਤੀ ਸੈਰ ਸਪਾਟੇ ਸਥਾਨ ਵਜੋਂ ਵਿਕਸਤ ਕੀਤਾ ਜਾਵੇਗਾ।  .

ਉਨ੍ਹਾਂ ਕਿਹਾ ਕਿ ਭਗਵਾਨ ਰਾਮ ਚੰਦਰ ਜੀ ਦੀ  ਸਥਾਪਿਤ ਕੀਤੀ ਜਾਣ ਵਾਲੀ ਮੂਰਤੀ ਦੀ ਪਹਿਲਾਂ ਪ੍ਰਸਤਾਵਿਤ ਉਚਾਈ 18 ਤੋਂ ਵਧਾ ਕੇ 118 ਫੁੱਟ ਕੀਤੀ ਜਾਵੇਗੀ ਤਾਂ ਜੋ ਹਰ ਕੋਈ ਰਾਹਗੀਰ ਖਰੜ ਸ਼ਹਿਰ ਤੋਂ ਨੈਸ਼ਨਲ ਹਾਈਵੇਅ ਫਲਾਈਓਵਰ ਕਰਾਸਿੰਗ ਤੋਂ ਇਸ ਦੇ ਦਰਸ਼ਨ ਕਰ ਸਕੇ। ਉਨ੍ਹਾਂ ਅੱਗੇ ਕਿਹਾ ਕਿ ਇਹ ਮੂਰਤੀ ਅਯੁੱਧਿਆ ਵਿੱਚ ਸਥਾਪਤ ਕੀਤੀ ਗਈ ਭਗਵਾਨ ਰਾਮ ਚੰਦਰ ਜੀ ਦੀ ਮੂਰਤੀ ਦਾ ਪ੍ਰਤੀਰੂਪ ਹੋਵੇਗੀ।

ਇਸ ਸਥਾਨ ਦੇ ਧਾਰਮਿਕ ਦ੍ਰਿਸ਼ਟੀਕੋਣ ਤੋਂ ਵਿਕਾਸ ਦੇ ਨਾਲ-ਨਾਲ ਇੱਥੇ ਰੈਸਟੋਰੈਂਟ, ਫੁਹਾਰੇ, ਹੈਰੀਟੇਜ ਲਾਈਟਾਂ, ਸਰੋਵਰ ਦੇ ਪਾਣੀ ਵਿੱਚ 10 ਕਿਸ਼ਤੀਆਂ, ਸ਼ਾਨਦਾਰ ਸਵਾਗਤੀ ਸਾਈਨ ਬੋਰਡ, ਫੁੱਲ-ਬੂਟੇ ਅਤੇ ਸਜਾਵਟੀ ਰੁੱਖ, ਓਪਨ ਜਿਮ, ਰੋਲਰ ਕੋਸਟਰ, ਟੌਏ-ਟ੍ਰੇਨ ਆਦਿ ਸਥਾਪਤ ਕਰਕੇ ਇਸ ਨੂੰ ਬੱਚਿਆਂ ਅਤੇ ਹੋਰ ਲੋਕਾਂ ਲਈ ਮਨੋਰੰਜਨ ਦੇ ਕੇਂਦਰ ਵਜੋਂ ਵੀ ਵਿਕਸਤ ਕੀਤਾ ਜਾਵੇਗਾ।  

ਖਰੜ ਨੂੰ ਆਪਣਾ ਰਾਜਨੀਤਿਕ ਜਨਮ ਸਥਾਨ ਦੱਸਦਿਆਂ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਨੇ ਅੱਗੇ ਕਿਹਾ ਕਿ ਉਹ ਖਰੜ ਵਾਸੀਆਂ ਵੱਲੋਂ ਉਨ੍ਹਾਂ ਨੂੰ ਰਾਜਨੀਤਿਕ ਖੇਤਰ ਵਿੱਚ ਦਿੱਤੀ ਪਛਾਣ ਲਈ ਹਮੇਸ਼ਾਂ ਉਨ੍ਹਾਂ ਦੇ ਰਿਣੀ ਰਹਿਣਗੇ।  ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦਾ ਵੀ ਖਰੜ ਵਾਸੀਆਂ ਲਈ ਇਹ ਫਰਜ਼ ਬਣਦਾ ਹੈ ਕਿ ਉਹ ਇਸ ਇਤਿਹਾਸਕ ਸ਼ਹਿਰ ਦਾ ਸਰਵਪੱਖੀ ਵਿਕਾਸ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਕੇ  ਦਿਖਾਉਣ। ਉਨ੍ਹਾਂ ਕਿਹਾ ਕਿ ਸੁੰਦਰ ਅਤੇ ਵਿਸ਼ਾਲ ਵੈਲਕਮ ਗੇਟ,  ਬਾਜ਼ਾਰਾਂ ਦੀ ਵਿਰਾਸਤੀ ਦਿੱਖ, ਸ਼ਹਿਰ ਦੀ ਸਫ਼ਾਈ ਤੋਂ ਇਲਾਵਾ ਦਰਪਣ ਸਿਟੀ ਦੇ ਕੂੜੇ ਦਾ ਨਿਪਟਾਰਾ ਉਨ੍ਹਾਂ ਦੇ ਮੁੱਖ ਏਜੰਡੇ ਹਨ।

ਉਨ੍ਹਾਂ ਕਿਹਾ ਕਿ 100 ਕਰੋੜ ਰੁਪਏ ਦਾ ਸਰਫੇਸ ਵਾਟਰ ਪ੍ਰੋਜੈਕਟ (ਕਜੌਲੀ ਤੋਂ) ਪਿਛਲੇ ਹਫ਼ਤੇ ਹੀ ਸ਼ੁਰੂ ਹੋ ਚੁੱਕਾ ਹੈ।  ਪਿਛਲੇ ਕਈ ਸਾਲਾਂ ਤੋਂ ਉਸਾਰੀ ਦਾ ਮੂੰਹ ਨਾ ਦੇਖ ਸਕਣ ਵਾਲੇ ਨਵੇਂ ਬੱਸ ਸਟੈਂਡ ਦੀ ਉਸਾਰੀ ਨੂੰ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਨੇ ਹਰੀ ਝੰਡੀ ਦੇ ਦਿੱਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਕੂੜੇ ਦੇ ਨਿਪਟਾਰੇ ਲਈ ਇਕ ਸੋਲਿਡ ਵੇਸਟ ਮੈਨੇਜਮੈਂਟ ਕੰਪਨੀ ਤੋਂ ਇਲਾਵਾ ਸ਼ਹਿਰ ਨੂੰ ਨਵੀਂ ਦਿੱਖ ਦੇਣ ਲਈ ਟਾਊਨ ਪਲਾਨਰ ਦੀ ਨਿਯੁਕਤੀ ਕੀਤੀ ਜਾ ਰਹੀ ਹੈ।

ਇਸ ਮੌਕੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਵਿੱਚ ਐਸ ਡੀ ਐਮ ਗੁਰਮੰਦਰ ਸਿੰਘ, ਡੀ ਐਸ ਪੀ ਕਰਨ ਸਿੰਘ ਸੰਧੂ, ਈ ਓ ਐਮ ਸੀ ਖਰੜ ਮਨਵੀਰ ਸਿੰਘ ਗਿੱਲ, ਸ੍ਰੀ ਰਾਮ ਮੰਦਰ ਮਹਾਰਾਜਾ ਅੱਜ ਸਰੋਵਰ ਵਿਕਾਸ ਸੰਮਤੀ ਦੇ ਅਹੁਦੇਦਾਰ ਸੁਦਰਸ਼ਨ ਵਰਮਾ, ਅਸ਼ੋਕ ਸ਼ਰਮਾ, ਜੇ ਪੀ ਧੀਮਾਨ ਅਤੇ ਸ਼ਸ਼ੀ ਪਾਲ ਜੈਨ, ਰਾਮ ਸਵਰੂਪ ਅਤੇ ਡਾ.  ਵਿਨੀਤ ਜੈਨ ਬਿੱਟੂ (ਦੋਵੇਂ ਕੌਂਸਲਰ) ਅਤੇ ਹਾਕਮ ਸਿੰਘ ਦੇ ਨਾਮ ਜ਼ਿਕਰਯੋਗ ਹਨ।

 

Tags: Anmol Gagan Mann , Anmol Gagan Maan , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kharar , Kharar News , News of Kharar , Kharar Updates

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD