Monday, 20 May 2024

 

 

ਖ਼ਾਸ ਖਬਰਾਂ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ

 

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਹਲਕੇ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੰਦੇ ਹੋਏ ਪਿੰਡ ਜੁਗਿਆਣਾ 'ਚ ਪਾਰਕ ਦੀ ਉਸਾਰੀ ਦਾ ਕੰਮ ਕਰਵਾਇਆ ਸ਼ੁਰੂ

ਕਿਹਾ! 58 ਲੱਖ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਜਲਦ ਮੁਕੰਮਲ ਕਰਕੇ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ

Rajinder Pal Kaur Chhina

Web Admin

Web Admin

5 Dariya News

ਲੁਧਿਆਣਾ , 16 Dec 2023

ਵਿਧਾਨ ਸਭਾ ਹਲਕਾ ਦੱਖਣੀ ਤੋਂ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ  ਹਲਕੇ ਦੇ ਲੋਕਾਂ ਨੂੰ ਇੱਕ ਵੱਡੀ ਸੌਗਾਤ ਦਿੰਦੇ ਹੋਏ ਪਿੰਡ ਜੁਗਿਆਣਾ ਵਿੱਚ ਪਾਰਕ ਦੀ ਉਸਾਰੀ ਦਾ ਕੰਮ ਸ਼ੁਰੂ ਕਰਵਾਇਆ ਗਿਆ। ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਪ੍ਰੋਜੈਕਟ 'ਤੇ ਕਰੀਬ 58 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਪਿੰਡ ਦੇ ਵਿੱਚੋਂ ਕੂੜੇ ਦੇ ਢੇਰ ਹਟਵਾ ਕੇ ਪਿੰਡ ਦੀ ਖੂਬਸੂਰਤੀ ਨੂੰ ਹੋਰ ਵਧਾਉਣ ਅਤੇ ਚੌਗਿਰਦੇ ਨੂੰ ਹਰਿਆ ਭਰਿਆ ਤੇ ਸਾਫ ਸੁਥਰਾ ਰੱਖਣ ਦੇ ਮੰਤਵ ਦੇ ਨਾਲ ਇਸ ਪਾਰਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ। ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਪਾਰਕ ਦੇ ਨਿਰਮਾਣ ਕਾਰਜ਼ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਰਾਹਤ ਮਿਲੀ ਹੈ ਕਿਉਂਕਿ ਇਸ ਥਾਂ ਤੇ ਕੂੜੇ ਦੇ ਢੇਰ ਲੱਗੇ ਹੋਏ ਸਨ ਜਿਸ ਕਰਕੇ ਗੰਦਗੀ ਦੇ ਨਾਲ ਬਿਮਾਰੀਆਂ ਵੀ ਫੈਲ ਰਹੀਆਂ ਸਨ। ਪਿੰਡ ਵਾਸੀਆਂ ਦੀ ਇਹ ਲੰਬੇ ਸਮੇਂ ਤੋਂ ਮੰਗ ਚੱਲੀ ਆ ਰਹੀ ਸੀ, ਪਰ ਪ੍ਰੋਜੈਕਟ ਤੇ ਸਮਾਂ ਲੱਗਣ ਕਰਕੇ ਕਿਸੇ ਵੀ ਸਰਕਾਰ ਵੱਲੋਂ ਇਸ ਨੂੰ ਹੱਥ ਨਹੀਂ ਪਾਇਆ ਗਿਆ. ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਵੱਲੋਂ ਲੋਕਾਂ ਦੇ ਨਾਲ ਕੀਤੇ ਵਾਅਦੇ ਨੂੰ ਪੂਰਾ ਕਰਦਿਆਂ ਇਸ ਪਾਰਕ ਦੇ ਨਿਰਮਾਣ ਦਾ ਕੰਮ ਸ਼ੁਰੂ ਕਰਵਾਇਆ।

ਇਸ ਪਾਰਕ ਦੇ ਨਿਰਮਾਣ ਦੇ ਨਾਲ ਜਿੱਥੇ ਲੋਕਾਂ ਨੂੰ ਗੰਦਗੀ ਦੇ ਢੇਰਾਂ ਤੋਂ ਨਿਜਾਤ ਮਿਲੇਗੀ ਓਥੇ ਹੀ ਇਲਾਕੇ ਨੂੰ ਹਰਿਆ ਭਰਿਆ ਵੀ ਬਣਾਇਆ ਜਾਵੇਗਾ. ਇਸ ਪਾਰਕ ਦੇ ਵਿੱਚ ਬਜ਼ੁਰਗਾਂ ਦੇ ਸੈਰ ਕਰਨ ਲਈ ਵਿਸ਼ੇਸ਼ ਤੌਰ ਤੇ ਫੁੱਟਪਾਥ ਬਣਾਇਆ ਜਾਵੇਗਾ, ਇਸ ਤੋਂ ਇਲਾਵਾ ਦਰਖਤ, ਬੂਟੇ ਅਤੇ ਘਾਹ ਲਾ ਕੇ ਉਸਨੂੰ ਹਰਿਆ ਭਰਿਆ ਬਣਾਇਆ ਜਾਵੇਗਾ ਜਿੱਥੇੇ ਬੱਚੇ ਵੀ ਆ ਕੇ ਖੇਡ ਸਕਣਗੇ।

ਇਲਾਕੇ ਦੇ ਲੋਕਾਂ ਨੇ ਜਿੱਥੇ ਹਲਕਾ ਵਿਧਾਇਕ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਉੱਥੇ ਹੀ ਵਿਧਾਇਕ ਰਜਿੰਦਰ ਪਾਲ ਕੌਰ ਛੀਨਾ ਨੇ ਕਿਹਾ ਕਿ ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਨੂੰ ਹਰਿਆ ਭਰਿਆ ਬਣਾਉਣ ਲਈ ਅਤੇ ਪ੍ਰਦੂਸ਼ਣ ਮੁਕਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਨੇ ਜਿਸ ਦੇ ਤਹਿਤ ਲੁਧਿਆਣਾ ਦੱਖਣੀ ਨੂੰ ਹਰਿਆ ਭਰਿਆ ਬਣਾਉਣ ਦੇ ਵਿੱਚ ਕੋਈ ਵੀ ਕਸਰ ਨਹੀਂ ਛੱਡੀ ਜਾ ਰਹੀ ਇਸੇ ਦੇ ਤਹਿਤ ਇਸ ਪਾਰਕ ਦਾ ਨਿਰਮਾਣ ਕੀਤਾ ਗਿਆ ਹੈ। 

ਉਹਨਾਂ ਕਿਹਾ ਕਿ ਆਪਣੇ ਇਲਾਕੇ ਨੂੰ ਹਰਿਆ ਭਰਿਆ ਰੱਖਣਾ ਅਤੇ ਸਾਫ ਸੁਥਰਾ ਰੱਖਣਾ ਸਥਾਨਕ ਲੋਕਾਂ ਦੀ ਵੀ ਜਿੰਮੇਵਾਰੀ ਹੈ ਉਹਨਾਂ ਨੇ ਉਮੀਦ ਜਤਾਈ ਕਿ ਲੋਕ ਪਾਰਕ ਨੂੰ ਸਾਫ ਸੁਥਰਾ ਰੱਖਣ ਦੇ ਵਿੱਚ ਵੀ ਅਹਿਮ ਯੋਗਦਾਨ ਦੇਣਗੇ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD