Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਗੁਣਵੱਤਾ ਭਰਪੂਰ ਸਿੱਖਿਆ ਅਤੇ ਉਜਵੱਲ ਭਵਿੱਖ ਲਈ ਵਿਦਿਆਰਥੀਆਂ ਦੇ ਮਾਪਿਆਂ ਤੇ ਅਧਿਆਪਕਾਂ ਵਿਚ ਤਾਲਮੇਲ ਜ਼ਰੂਰੀ-ਵਿਧਾਇਕ ਵਿਜੈ ਸਿੰਗਲਾ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ

Dr. Vijay Singla

Web Admin

Web Admin

5 Dariya News

ਦਲੇਲ ਸਿੰਘ ਵਾਲਾ/ਮਾਨਸਾ , 16 Dec 2023

ਵਿਦਿਆਰਥੀਆਂ ਨੂੰ ਗੁਣਵੱਤਾ ਭਰਪੂਰ ਸਿੱਖਿਆ ਮਿਲੇ ਅਤੇ ਉਨ੍ਹਾਂ ਦੇ ਉਜਵੱਲ ਭਵਿੱਖ ਲਈ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਤਾਲਮੇਲ ਹੋਣਾ ਲਾਜ਼ਮੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਲੇਲ ਸਿੰਘ ਵਾਲਾ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਮੌਕੇ ਕਰਵਾਏ ਇਨਾਮ ਵੰਡ ਸਮਾਰੋਹ ਦੌਰਾਨ ਸ਼ਿਰਕਤ ਕਰਦਿਆਂ ਕੀਤਾ।

ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਹੋਰ ਖੇਤਰਾਂ ਵਿਚ ਵੀ ਆਪਣਾ ਹੁਨਰ ਵਿਖਾਉਣ ਦਾ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਲਈ ਅਜਿਹੇ ਇਨਾਮ ਵੰਡ ਸਮਾਰੋਹ ਹੋਣੇ ਜ਼ਰੂਰੀ ਹਨ। ਉਨ੍ਹਾਂ ਸਕੂਲ ਵਿਖੇ ਆਯੋਜਿਤ ਇਸ ਸਮਾਗਮ ਲਈ ਸਕੂਲ ਪ੍ਰਿੰਸੀਪਲ ਡਾ. ਪਰਮਜੀਤ ਸਿੰਘ ਭੋਗਲ ਅਤੇ ਸਕੂਲ ਮੈਨੇਜ਼ਮੈਂਟ ਕਮੇਟੀ ਦੀ ਸ਼ਲਾਘਾ ਕੀਤੀ।

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰ ਹਰਿੰਦਰ ਸਿੰਘ ਭੁੱਲਰ ਨੇ ਕਿਹਾ ਕਿ ਮਾਪੇ ਅਧਿਆਪਕ ਮਿਲਣੀ ਦੌਰਾਨ ਜਿੱਥੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਵਿਚਾਰਾਂ ਦਾ ਆਦਾਨ ਪ੍ਰਦਾਨ ਹੁੰਦਾ ਹੈ ਉੱਥੇ ਹੀ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਉਨ੍ਹਾਂ ਦੇ ਗਿਆਨ ਵਿਚ ਵਾਧੇ ਲਈ ਲੋੜੀਂਦੇ ਉਪਰਾਲੇ ਵੀ ਸੰਭਵ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਸਕੂਲੀ ਵਿਦਿਆਰਥੀਆਂ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਤਾਂ ਜੋ ਉਹ ਉਚੇਰੀ ਸਿੱਖਿਆ ਹਾਸਲ ਕਰਕੇ ਉਚ ਅਹੁਦੇ ਪ੍ਰਾਪਤ ਕਰ ਸਕਣ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਉਨ੍ਹਾਂ ਲਈ ਕੀਤੀ ਮਿਹਨਤ ਦਾ ਫਲ ਦੇ ਸਕਣ।

ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸ੍ਰੀ ਅਸ਼ੋਕ ਕੁਮਾਰ ਨੇ ਸਮੂਹ ਅਧਿਆਪਕ ਸਾਹਿਬਾਨ ਨੂੰ ਮਿਸ਼ਨ 100 ਫ਼ੀਸਦੀ ਬਾਰੇ ਰੂਪ ਰੇਖਾ ਤਿਆਰ ਕਰਨ ਦਾ ਸੱਦਾ ਦਿੱਤਾ ਤਾਂ ਜੋ ਕੋਈ ਵੀ ਵਿਦਿਆਰਥੀ ਇਮਤਿਹਾਨ ਦੇ ਨਤੀਜਿਆਂ ਵਿਚ ਪਿੱਛੇ ਨਾ ਰਹੇ।ਇਸ ਮੌਕੇ ਜਿੱਥੇ ਸਕੂਲ ਲਾਇਬ੍ਰੇਰੀਅਨ ਬਬਲੀ ਰਾਣੀ ਵੱਲੋਂ ਪੁਸਤਕ ਪ੍ਰਦਰਸ਼ਨੀ ਲਗਾ ਕੇ ਵਿਦਿਆਰਥੀਆਂ ਨੂੰ ਕਿਤਾਬਾਂ ਨਾਲ ਜੁੜਨ ਦਾ ਸੱਦਾ ਦਿੱਤਾ ਉੱਥੇ ਹੀ ਸਾਇੰਸ ਮਿਸਟ੍ਰੈਸ ਸਵੀਨ ਅੱਗਰਵਾਲ ਵੱਲੋਂ ਵਿਦਿਆਰਥੀਆਂ ਦੀ ਭਲਾਈ ਲਈ ਬਿਜ਼ਨਸ ਬਲਾਸਟਰ ਅਤੇ ਮਿਸਟ੍ਰੈਸ ਮਨੀਸ਼ਾ ਰਾਣੀ ਵੱਲੋਂ ਮਿਸ਼ਨ ਸਮਰੱਥ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। 

ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰ ਹਰਿੰਦਰ ਸਿੰਘ ਭੁੱਲਰ ਨੇ ਪੁਸਤਕ ਪ੍ਰਦਰਸ਼ਨੀ ਅਤੇ ਅਧਿਆਪਕਾਂ ਵੱਲੋਂ ਵਿਦਿਆਰਥੀ ਜੀਵਨ ਦੀ ਭਲਾਈ ਲਈ ਦਿੱਤੇ ਸੰਦੇਸ਼ ਦੀ ਸ਼ਲਾਘਾ ਕੀਤੀ।ਇਸ ਦੌਰਾਨ ਸਕੂਲ ਵਿਖੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਜਿੱਥੇ ਸਮੂਹ ਵਿਦਿਆਰਥੀਆਂ, ਮਾਪਿਆਂ, ਸਕੂਲ ਸਟਾਫ ਅਤੇ ਪਹੁੰਚੇ ਹੋਰ ਪਤਵੰਤੇ ਨਤਮਸਤਕ ਹੋਏ ਅਤੇ ਸਮੂਹ ਸੰਗਤ ਨੂੰ ਅਤੁਟ ਲੰਗਰ ਛਕਾਇਆ ਗਿਆ। ਇਸ ਤੋਂ ਇਲਾਵਾ ਸਿੱਖਿਆ ਦੇ ਨਾਲ ਨਾਲ ਹੋਰ ਵੱਖ ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਸਕੂਲੀ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਸ਼ਹੀਦ ਬਦਨ ਸਿੰਘ ਟਰੱਸਟ ਦੇ ਪ੍ਰਧਾਨ ਸ੍ਰ ਜਸਵੀਰ ਸਿੰਘ, ਖਜ਼ਾਨਚੀ ਸ੍ਰ ਦਵਿੰਦਰ ਸਿੰਘ, ਸਕੱਤਰ ਸ੍ਰ ਬਲਜਿੰਦਰ ਸਿੰਘ, ਮੈਂਬਰ ਸ੍ਰ ਵਿਸ਼ਾਖਾ ਸਿੰਘ, ਮੈਂਬਰ ਸ੍ਰ ਗੁਰਤੇਜ ਸਿੰਘ, ਸਰਪੰਚ ਸ੍ਰ ਅਮਰੀਕ ਸਿੰਘ ਅਤੇ ਸਮੂਹ ਪੰਚਾਇਤ ਮੈਂਬਰ, ਚੇਅਰਮੈਨ ਸਕੂਲ ਮੈਨੇਜ਼ਮੈਂਟ ਕਮੇਟੀ ਸ੍ਰ ਕਾਕਾ ਸਿੰਘ, ਮੈਂਬਰ ਸ੍ਰ ਹਰਦੀਪ ਸਿੰਘ ਤੋ ਇਲਾਵਾ ਵਿਦਿਆਰਥੀਆਂ ਦੇ ਮਾਪਿਆਂ ਨੇ ਹੁੰਮ ਹੁੰਮਾ ਕੇ ਸ਼ਿਰਕਤ ਕੀਤੀ।

 

Tags: Dr. Vijay Singla , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD