Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਿਖਾਂਵਾਲਾ ਵਿਖੇ ਕ੍ਰਿਕੇਟ ਟੂਰਨਾਮੈਂਟ ਦੇ ਸਮਾਪਤੀ ਸਮਾਗਮ ਵਿਚ ਕੀਤੀ ਸ਼ਿਰਕਤ

Kultar Singh Sandhwan

Web Admin

Web Admin

5 Dariya News

ਫਰੀਦਕੋਟ , 17 Dec 2023

Last updated on: Dec 17, 2023, 00:00 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਸਿਖਾਂਵਾਲਾ ਵਿਖੇ ਇੱਕ ਕ੍ਰਿਕੇਟ ਟੂਰਨਾਮੈਂਟ ਦੇ ਸਮਾਪਤੀ ਸਮਾਗਮ ਵਿਚ ਅੱਜ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਜਿੱਥੇ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਉੱਥੇ ਨਾਲ ਹੀ ਮੈਚ ਕਰਵਾਉਣ ਵਾਲਿਆਂ ਨੂੰ ਵੀ ਇਸ ਸ਼ਲਾਘਾਯੋਗ ਉਪਰਾਲੇ ਲਈ ਵਧਾਈ ਦਿੱਤੀ । ਅੱਜ ਕਰਵਾਏ ਗਏ ਮੈਚ ਦਾ ਆਨੰਦ ਮਾਣਦੇ ਹੋਏ ਉਨ੍ਹਾਂ ਖਿਡਾਰੀਆਂ ਦੀ ਖੇਡ ਭਾਵਨਾ ਨੂੰ ਦੇਖ ਕੇ ਅਤਿਅੰਤ ਖੁਸ਼ੀ ਦਾ ਇਜ਼ਹਾਰ ਵੀ ਕੀਤਾ ।

ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਅਜਿਹੀਆਂ ਖੇਡਾਂ ਨਾਲ ਨੌਜਵਾਨ ਨਸ਼ਿਆਂ ਤੋਂ ਦੂਰ ਰਹਿੰਦੇ ਹੋਏ ਤੰਦਰੁਸਤੀ ਦਾ ਨਿੱਘ ਮਾਣਦੇ ਨੇ । ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਮੈਚ ਕਰਵਾਉਣ ਵਾਲੇ ਪਿੰਡ ਦੇ ਕਲੱਬ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਟੂਰਨਾਮੈਂਟ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪ੍ਰੇਰਨਾਦਾਯਕ ਹੁੰਦੇ ਹਨ। ਉਹਨਾਂ ਕਿਹਾ ਕਿ ਸਾਨੂੰ ਆਪਣੇ ਜੀਵਨ ਵਿੱਚ ਖੇਡਾਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ ਕਿਉਂਕਿ ਖੇਡਣ ਨਾਲ ਸ਼ਰੀਰ ਦੀ ਕਸਰਤ ਹੁੰਦੀ ਹੈ ਅਤੇ ਇਸ ਨਾਲ ਸ਼ਰੀਰ ਬਿਮਾਰੀਆਂ ਤੋਂ ਬਚਿਆ ਰਹਿੰਦਾ ਹੈ।

ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦੀ ਖਾਸ ਤੌਰ ਤੇ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਲਗਾਤਾਰ ਖੇਡਾਂ ਨੂੰ ਪ੍ਰਫੂਲਤ ਕਰਨ ਲਈ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ.ਗੁਰਤੇਜ ਸਿੰਘ ਖੋਸਾ, ਸ. ਸੰਧਵਾਂ ਦੇ ਪੀ ਆਰ ਓ ਮਨਪ੍ਰੀਤ ਸਿੰਘ ਧਾਲੀਵਾਲ, ਚੇਅਰਮੈਨ ਯੋਜਨਾ ਕਮੇਟੀ ਸ. ਸੁਖਜੀਤ ਸਿੰਘ ਢਿੱਲਵਾਂ, ਸੁਖਵੰਤ ਸਿੰਘ ਪੱਕਾ, ਮਾਰਕਿਟ ਕਮੇਟੀ ਦੇ ਚੇਅਰਮੈਨ ਅਮਨਦੀਪ ਸਿੰਘ ਬਾਬਾ ਅਤੇ ਪਿੰਡ ਵਾਸੀ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD