Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

Mukh Mantri Tirth Yatra: ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਜਾਣ ਲਈ ਸੰਗਤ ਦੀ ਬੱਸ ਨੂੰ ਰਵਾਨਾ ਕੀਤਾ

ਕਿਹਾ, ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’-ਭਗਵੰਤ ਸਿੰਘ ਮਾਨ ਸਰਕਾਰ ਦਾ ਅਹਿਮ ਲੋਕ ਪੱਖੀ ਉਪਰਾਲਾ

Mukh Mantri Tirth Yatra

Web Admin

Web Admin

5 Dariya News

ਸਮਾਣਾ , 17 Dec 2023

Last updated on: Dec 17, 2023, 00:00 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਨੇ ਲੋਕ ਪੱਖੀ ਉਪਰਾਲਿਆਂ ਨੂੰ ਜਾਰੀ ਰੱਖਦਿਆਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਕੀਤੀ ਜਿਸ ਨਾਲ ਪੰਜਾਬ ਵਾਸੀਆਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਕੇ ਨਤਮਸਤਕ ਹੋਣ ਦੀ ਸਹੂਲਤ ਹਾਸਲ ਹੋ ਰਹੀ ਹੈ।ਇਹ ਪ੍ਰਗਟਾਵਾ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਮਾਣਾ ਤੋਂ "ਮੁੱਖ ਮੰਤਰੀ ਤੀਰਥ ਯਾਤਰਾ" ਸਕੀਮ ਤਹਿਤ ਦੋ ਦਿਨ੍ਹਾਂ ਲਈ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਜਾਣ ਲਈ ਸੰਗਤ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਕੀਤਾ।

ਸੂਚਨਾ ਤੇ ਲੋਕ ਸੰਪਰਕ, ਜਲ ਸਰੋਤ, ਖਨਣ ਤੇ ਭੂ-ਵਿਗਿਆਨ, ਜਲ ਤੇ ਭੂਮੀ ਰੱਖਿਆ, ਬਾਗਬਾਨੀ, ਸੁਤੰਤਰਤਾ ਸੰਗਰਾਮੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਇਹ ਸਕੀਮ ਵਡੇਰੀ ਉਮਰ ਅਤੇ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਤੋਂ ਵਿਰਵੇ ਲੋਕਾਂ ਲਈ ਵਰਦਾਨ ਸਾਬਤ ਹੋਵੇਗੀ।

ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਵਾਸੀਆਂ ਦੇ ਸੁਪਨੇ ਸਾਕਾਰ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਇਸ ਸਕੀਮ ਦਾ ਆਗਾਜ਼ ਕੀਤਾ ਹੈ ਤੇ ਇਸ ਮਾਣਮੱਤੀ ਸਕੀਮ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਇਸ ਸਕੀਮ ਤਹਿਤ ਪੰਜਾਬ ਤੋਂ ਜਾਣ ਵਾਲੇ ਨਾਗਰਿਕਾਂ ਨੂੰ ਏ.ਸੀ. ਬੱਸਾਂ ਜਾਂ ਏ.ਸੀ. ਰੇਲ ਗੱਡੀਆਂ ਰਾਹੀਂ ਸੂਬਾ ਜਾਂ ਦੇਸ਼ ਭਰ ਦੇ ਹੋਰ ਧਾਰਮਿਕ ਅਸਥਾਨ ਦੇ ਦਰਸ਼ਨ ਕਰਵਾਉਣ ਦੀ ਵਿਵਸਥਾ ਕੀਤੀ ਗਈ ਹੈ।

ਜੌੜਾਮਾਜਰਾ ਨੇ ਦੱਸਿਆ ਕਿ ਯਾਤਰੀਆਂ ਦੀ ਸਹੂਲਤ ਲਈ ਸਵਾਗਤੀ ਕਿੱਟ ਦਿੱਤੀ ਜਾ ਰਹੀ ਹੈ ਜਿਸ ਵਿੱਚ ਇਕ ਬੈਗ, ਚਾਦਰ, ਕੰਬਲ, ਸਿਰਹਾਣਾ, ਪੇਸਟ, ਤੇਲ, ਸਾਬਣ, ਸ਼ੈਂਪੂ, ਬਰੱਸ਼, ਛਤਰੀ, ਸ਼ੀਸ਼ਾ ਅਤੇ ਹੋਰ ਸਾਮਾਨ ਹੈ।ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਦੂਰ-ਦੁਰਾਡੇ ਵਾਲੇ ਅਸਥਾਨਾਂ ਲਈ ਰੇਲ ਯਾਤਰਾ ਜਦਕਿ ਸੜਕ ਰਸਤੇ ਘੱਟ ਦੂਰੀ ਵਾਲੇ ਅਸਥਾਨਾਂ ਲਈ ਬੱਸਾਂ ਦੀ ਸਹੂਲਤ ਮਿਲੇਗੀ। 

ਰੇਲ ਗੱਡੀ ਦੀ ਯਾਤਰਾ ਵਾਲੇ ਅਸਥਾਨਾਂ ਵਿੱਚ ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਹਿੰਦੂ ਤੀਰਥ ਅਸਥਾਨ ਵਾਰਾਨਸੀ, ਮਥੁਰਾ, ਸ੍ਰੀ ਵਰਿੰਦਾਵਨ ਧਾਮ ਅਤੇ ਮੁਸਲਿਮ ਧਾਰਮਿਕ ਸਥਾਨ ਸ੍ਰੀ ਅਜਮੇਰ ਸ਼ਰੀਫ਼ ਸ਼ਾਮਲ ਹਨ। ਮੌਜੂਦਾ ਵਿੱਤੀ ਵਰ੍ਹੇ ਦੌਰਾਨ ਵੱਖ-ਵੱਖ ਧਾਰਮਿਕ ਥਾਵਾਂ ਲਈ 13 ਵਾਤਾਨਕੂਲ ਰੇਲ ਗੱਡੀਆਂ ਭੇਜੀਆਂ ਜਾਣਗੀਆਂ ਅਤੇ ਹਰੇਕ ਰੇਲ ਗੱਡੀ ਵਿੱਚ 1000 ਯਾਤਰੀ ਹੋਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਵੱਖ-ਵੱਖ ਧਾਰਮਿਕ ਅਸਥਾਨਾਂ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਨੈਣਾ ਦੇਵੀ ਜੀ, ਸ੍ਰੀ ਖਾਟੂ ਸ਼ਿਆਮ ਜੀ ਅਤੇ ਸਾਲਾਸਰ ਬਾਲਾਜੀ ਧਾਮ ਜੀ ਦਰਸ਼ਨ ਏ.ਸੀ. ਬੱਸਾਂ ਰਾਹੀਂ ਕਰਵਾਏ ਜਾਣਗੇ। ਇਨ੍ਹਾਂ ਥਾਵਾਂ ਦੀ ਯਾਤਰਾ ਦੌਰਾਨ ਏ.ਸੀ. ਰਿਹਾਇਸ਼ ਅਤੇ ਭੋਜਨ ਮੁਹੱਈਆ ਕਰਵਾਇਆ ਜਾਵੇਗਾ।

ਇਸੇ ਦੌਰਾਨ ਅੱਜ ਯਾਤਰਾ ਕਰਨ ਜਾ ਰਹੇ ਲੋਕਾਂ, ਖਾਸ ਕਰਕੇ ਬਜ਼ੁਰਗਾਂ ਨੇ ਧੰਨਵਾਦ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ 'ਮੁੱਖ ਮੰਤਰੀ ਤੀਰਥ ਯਾਤਰਾ ਸਕੀਮ' ਸ਼ੁਰੂ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੌੜਾਮਾਜਰਾ, ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫੌਜੀ, ਸੋਨੂੰ ਥਿੰਦ, ਸੁਨੈਨਾ ਮਿੱਤਲ, ਦੀਪਕ ਵਧਵਾ, ਨਾਇਬ ਤਹਿਸੀਲਦਾਰ ਰਮਨ ਗੁਪਤਾ ਅਤੇ ਹੋਰ ਪਤਵੰਤੇ ਮੌਜੂਦ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Mukh Mantri Tirth Yatra

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD