Monday, 29 April 2024

 

 

ਖ਼ਾਸ ਖਬਰਾਂ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੰਤਰੀ ਹਰਭਜਨ ਸਿੰਘ ਈ ਟੀ ਓ ਨੇ ਲਾਅ ਦੀ ਡਿਗਰੀ ਕੀਤੀ ਪ੍ਰਾਪਤ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਟਾਂਡਾ ਰੇਲ ਹੈੱਡ ਤੇ ਗੋਦਾਮ ਦਾ ਦੌਰਾ ਕਰਕੇ ਲਿਫਟਿੰਗ ਮੂਵਮੈਂਟ ਦਾ ਕੀਤਾ ਨਿਰੀਖਣ ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ 5 ਸਕੂਲਾਂ ਦੀਆਂ 45 ਬੱਸਾਂ ਦੀ ਚੈਕਿੰਗ ਸੇਫ ਸਕੂਲ ਵਾਹਨ ਪਾਲਿਸੀ ਤਹਿਤ 22 ਸਕੂਲੀ ਬੱਸਾਂ ਦੀ ਕੀਤੀ ਚੈਕਿੰਗ ਬੁਢਲਾਡਾ ਵਿਖੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਲੋਕ ਸਭਾ ਚੋਣਾਂ ਨੂੰ ਸਫ਼ਲਤਾਪੂਰਵਕ ਕਰਵਾਉਣ ਲਈ ਸੈਕਟਰ ਅਫ਼ਸਰਾਂ ਨੂੰ ਦਿੱਤੀ ਸਿਖਲਾਈ ਜ਼ਿਲ੍ਹਾ ਮਾਨਸਾ ਦੇ 645 ਪੋਲਿੰਗ ਸਟੇਸ਼ਨਾਂ ’ਤੇ ਤਾਇਨਾਤ ਹੋਣ ਵਾਲੇ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜੇਸ਼ਨ ਹੋਈ

 

67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕ੍ਰਿਕੇਟ ਅੰਡਰ 14 ਸਾਲ (ਲੜਕੇ)

ਪਟਿਆਲਾ ਤੇ ਰੂਪਨਗਰ ਅਤੇ ਜਲੰਧਰ ਤੇ ਮੁਹਾਲੀ ਦੀਆਂ ਟੀਮਾਂ ‘ਚ ਹੋਣਗੇ ਸੈਮੀਫਾਈਨਲ ਮੁਕਾਬਲੇ

Sports News Barnala

Web Admin

Web Admin

5 Dariya News

ਬਰਨਾਲਾ , 17 Dec 2023

ਇੱਥੇ ਟਰਾਈਡੈਂਟ ਗਰੱਪ ਅਤੇ ਆਰੀਆ ਭੱਟ ਕੈਂਪਸ ਵਿੱਚ ਚੱਲ ਰਹੀਆਂ 67ਵੀਆਂ ਪੰਜਾਬ ਰਾਜ ਸਕੂਲ ਖੇਡਾਂ ਕ੍ਰਿਕੇਟ ਅੰਡਰ 14 ਸਾਲ (ਲੜਕੇ) ਵਿੱਚ ਪਟਿਆਲਾ ਤੇ ਰੂਪਨਗਰ ਅਤੇ ਜਲੰਧਰ ਤੇ ਮੋਹਾਲੀ ਦੀਆਂ ਟੀਮਾਂ ਸੈਮੀਫਾਈਨਲ ਵਿੱਚ ਪਹੁੰਚ ਗਈਆਂ ਹਨ। ਖਿਡਾਰੀਆਂ ਨੂੰ ਆਸ਼ੀਰਵਾਦ ਦੇਣ ਲਈ ਅੱਜ ਡੀ.ਐਮ. ਸਪੋਰਟਸ ਸਿਮਰਦੀਪ ਸਿੰਘ ਸਿੱਧੂ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। 

ਜ਼ਿਲ੍ਹਾ ਸਿੱਖਿਆ ਅਫ਼ਸਰ ਸਮਸ਼ੇਰ ਸਿੰਘ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਡਾ. ਬਰਜਿੰਦਰਪਾਲ ਸਿੰਘ ਦੀ ਅਗਵਾਈ ਵਿੱਚ ਕਰਵਾਈਆਂ ਜਾ ਰਹੀਆਂ ਇਹਨਾਂ ਖੇਡਾਂ ਵਿੱਚ ਅੱਜ ਹੋਏ ਮੈਚਾਂ ਵਿੱਚ ਜਲੰਧਰ ਨੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ 5 ਵਿਕਟਾਂ ਨਾਲ ਹਰਾਇਆ। ਜਲੰਧਰ ਵੱਲੋਂ ਦੇਵ ਪੁਰੀ ਨੇ 24 ਦੌੜਾਂ ਬਣਾਈਆਂ ਜਦਕਿ ਅਰਮਾਨ ਨੇ ਤਿੰਨ ਤੇ ਕ੍ਰਿਤਿਸ਼ ਨੇ ਦੋ ਵਿਕਟਾਂ ਹਾਸਲ ਕੀਤੀਆਂ। 

ਰੂਪਨਗਰ ਅਤੇ ਮਾਲੇਰਕੋਟਲਾ ਵਿੱਚਕਾਰ ਹੋਏ ਮੈਚ ਵਿੱਚੋਂ ਰੂਪਨਗਰ ਦੀ ਟੀਮ 77 ਦੌੜਾਂ ਨਾਲ ਜੇਤੂ ਰਹੀ। ਰੂਪ ਨਗਰ ਦੇ ਜਸਕੀਰਤ ਸਿੰਘ ਨੇ 64 ਦੌੜਾਂ ਬਣਾਈਆਂ। ਮਾਨਸਾ  ਤੇ ਪਟਿਆਲਾ ਵਿਚਕਾਰ ਹੋਏ ਮੈਚ ਵਿੱਚੋਂ ਪਟਿਆਲਾ ਦੀ ਟੀਮ 8 ਵਿਕਟਾਂ ਨਾਲ ਜੇਤੂ ਰਹੀ। ਪਟਿਆਲਾ ਦੇ ਅਭੈਜੋਤ ਸਿੰਘ ਨੇ 20 ਅਤੇ ਜੈਵਿਨ ਤਨੇਜਾ ਨੇ 16 ਦੌੜਾਂ ਬਣਾਈਆਂ। ਮਾਨਸਾ ਵੱਲੋਂ ਅਰਜਨ ਨੇ ਸਭ ਤੋਂ ਜਿਆਦਾ 21 ਦੌੜਾਂ ਦਾ ਯੋਗਦਾਨ ਪਾਇਆ। 

ਸਾਹਿਬਜਾਦਾ ਅਜੀਤ ਸਿੰਘ ਨਗਰ ਅਤੇ ਸੰਗਰੂਰ ਵਿੱਚਕਾਰ ਹੋਏ ਮੈਚ ਵਿੱਚ ਸਾਹਿਬਜਾਦਾ ਅਜੀਤ ਸਿੰਘ ਨਗਰ ਦੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 9 ਵਿਕਟਾਂ ਦੇ ਨੁਕਸਾਨ ‘ਤੇ 116 ਦੌੜਾਂ ਬਣਾਈਆਂ ਅਤੇ ਸੈਮੀਫਾਈਨਲ ‘ਚ ਪ੍ਰਵੇਸ਼ ਕੀਤਾ। ਇਸ ਮੈਚ ਵਿੱਚ ਪੁਲਕਿਤ ਰਾਣਾ ਨੈ 34, ਜਪਸਿਦਕ ਨੇ 21 ਅਤੇ ਸ਼ਿਵਮ ਨੇ 20 ਦੌੜਾਂ ਦਾ ਯੋਗਦਾਨ ਪਾਇਆ। ਸੰਗਰੂਰ ਦੇ ਕਰਮਨਵੀਰ ਨੇ 3, ਗੁਨਵੀਰ ਤੇ ਚਿਰਾਗ ਨੇ 2–2 ਵਿਕਟਾਂ ਲਈਆਂ। 

ਇਸ ਮੌਕੇ ਹੈਡ ਮਾਸਟਰ ਜਸਵਿੰਦਰ ਸਿੰਘ, ਦਿਨੇਸ਼ ਕੁਮਾਰ, ਨੀਰਜ ਸ਼ਰਮਾ, ਬਲਜਿੰਦਰ ਸਿੰਘ, ਰਜਿੰਦਰ ਸਿੰਘ, ਇੰਦਰਜੀਤ ਸਿੰਘ, ਮਲਕੀਤ ਸਿੰਘ ਭੁੱਲਰ, ਮੱਲ ਸਿੰਘ, ਜਸਮੇਲ ਸਿੰਘ, ਦਲਜੀਤ ਸਿੰਘ, ਹਰਭਜਨ ਸਿੰਘ, ਵਿਕਾਸ ਗੋਇਲ, ਅਮਰਜੀਤ ਸਿੰਘ, ਲਖਵਿੰਦਰ ਸਿੰਘ, ਰਾਜਿੰਦਰ ਸਿੰਘ, ਮਨਜਿੰਦਰ ਸਿੰਘ, ਰਮਨਦੀਪ ਸਿੰਘ, ਲਖਵੀਰ ਸਿੰਘ, ਹਰਜੀਤ ਸਿੰਘ, ਰੁਪਿੰਦਰ ਕੌਰ, ਪਰਵਿੰਦਰ ਕੌਰ, ਸਵਿਤਾ ਰਾਣੀ, ਹਰਮੇਲ ਸਿੰਘ, ਪਰਮਜੀਤ ਕੌਰ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਗੁਰਚਰਨ ਸਿੰਘ ਬੇਦੀ ਸਮੇਤ ਵੱਖ–ਵੱਖ ਜਿਲ੍ਹਿਆਂ ਦੇ ਟੀਮ ਇੰਚਾਰਜ, ਕੋਚ, ਸ਼ਰੀਰਕ ਸਿੱਖਿਆ ਅਧਿਆਪਕ ਅਤੇ ਖਿਡਾਰੀ ਮੌਜੂਦ ਸਨ।

 

Tags: Sports News , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD